ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

Friday, Jan 21, 2022 - 11:12 AM (IST)

ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

ਅੰਮ੍ਰਿਤਸਰ (ਗੁਰਿੰਦਰ ਸਾਗਰ) - ਗੁਰੂ ਨਗਰੀ ਅੰਮ੍ਰਿਤਸਰ 'ਚ ਉਸ ਸਮੇਂ ਦੁੱਖਦ ਘਟਨਾ ਵਾਪਰ ਗਈ, ਜਦੋਂ ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਉਣ ਨਾਲ 14 ਸਾਲਾ ਮੁੰਡੇ ਦੀ ਮੌਕੇ ’ਤੇ ਮੌਤ ਹੋ ਗਈ। 14 ਸਾਲਾ ਮੁੰਡੇ ਦੀ ਪਛਾਣ ਸਰਬਜੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਆਪਣੇ ਪਿਤਾ ਦੀ ਦੁਕਾਨ ਤੋਂ ਵਾਪਸ ਆਉਂਦੇ ਸਮੇਂ ਕੱਟੀ ਹੋਈ ਪਤੰਗ ਲੁੱਟਣ ਦੀ ਫਿਰਾਕ 'ਚ ਸੀ। ਹਾਈ ਵੋਲਟੇਜ ਟਰਾਂਸਫਾਰਮਰ ਦੀ ਲਪੇਟ 'ਚ ਆਉਣ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਨੂੰ ਟੱਕਰ ਦੇਣ ਲਈ ਤਿਆਰ ਇਹ 'ਆਪ' ਆਗੂ, ਦਿੱਤੀ ਵੱਡੀ ਚੁਣੌਤੀ (ਵੀਡੀਓ)

ਦੂਜੇ ਪਾਸੇ ਇਸ ਘਟਨਾ ਦਾ ਪਤਾ ਲੱਗਦਿਆਂ ਸਾਰ ਸਰਬਜੀਤ ਦਾ ਪਿਤਾ ਮੌਕੇ 'ਤੇ ਪਹੁੰਚ ਗਿਆ ਪਰ ਉਦੋਂ ਤੱਕ ਉਸ ਦੇ ਪੁੱਤਰ ਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੱਚੇ ਦੇ ਪਿਤਾ ਨੇ ਦੱਸਿਆ ਕਿ ਮੇਰਾ ਬੱਚਾ ਸਰਬਜੀਤ ਆਪਣੀ ਦੁਕਾਨ ਤੋਂ ਵਾਪਸ ਘਰ ਆ ਰਿਹਾ ਸੀ। ਰਸਤੇ ਵਿੱਚ ਕੱਟੀ ਹੋਈ ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ ਵਿੱਚ ਆ ਗਿਆ। ਹਾਈ ਵੋਲਟੇਜ ਬਿਜਲੀ ਦੇ ਟਰਾਂਸਫਾਰਮਰ ਦੀ ਲਪੇਟ ਵਿੱਚ ਆਉਣ ਕਾਰਨ ਉਸ ਦੀ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਦੱਸ ਦੇਈਏ ਕਿ ਪਤੰਗ ਦੇ ਕਾਰਨ ਬੱਚੇ ਦੀ ਮੌਤ ਹੋ ਜਾਣ ਨਾਲ ਇਲਾਕੇ 'ਚ ਸੋਗ ਦੀ ਲਹਿਰ ਪੈਦਾ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਬਿਜਲੀ ਵਿਭਾਗ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਜਿਸ ਦੀ ਲਾਪਰਵਾਹੀ ਕਾਰਨ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ ਹੈ। 

ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਬਿਨਾਂ ਮਾਸਕ ਤੋਂ ਸੜਕਾਂ ’ਤੇ ਘੁੰਮਣ ਵਾਲੇ ਲੋਕਾਂ ’ਤੇ ਕੱਸਿਆ ਜਾਵੇਗਾ ਹੁਣ ਸ਼ਿਕੰਜਾ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News