ਕੋਟ ਮਿੱਤ ਸਿੰਘ ਫਾਟਕ ਤੋਂ ਦੁਖੀ ਹੋਏ ਲੋਕ (ਵੀਡੀਓ)

Monday, Aug 26, 2019 - 03:35 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ-ਤਰਨਤਾਰਨ ਮਾਰਗ 'ਤੇ ਬਣ ਰਹੇ ਪੁਲ ਕਾਰਨ ਆਮ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਕ ਇਸ ਪੁਲ ਦੇ ਨਿਰਮਾਣ ਨੂੰ ਤਿੰਨ ਸਾਲ ਦਾ ਸਮਾਂ ਲੱਗ ਚੁੱਕਾ ਹੈ ਪਰ ਅਜੇ ਤੱਕ ਪੁਲ ਦਾ ਕੰਮ ਪੂਰਾ ਨਹੀਂ ਹੋਇਆ ਹੈ, ਜਿਸ ਕਾਰਨ ਆਮ ਯਨਤਾ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਲੋਕਾਂ ਨੂੰ ਕੋਟ ਮਿੱਤ ਫਾਟਕ ਨੂੰ ਪਾਰ ਕਰਨ ਸਮੇਂ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕ ਆਪਣੇ ਵਾਹਨਾਂ ਨੂੰ ਰੇਲਵੇ ਲਾਈਨ ਤੋਂ ਹੀ ਕੱਢ ਕੇ ਲੈ ਕੇ ਜਾ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਵੀ ਖਤਰਾ ਰਹਿੰਦਾ ਹੈ। ਇਸ ਤੋਂ ਦੁੱਖੀ ਹੋ ਕੇ ਲੋਕਾਂ ਵਲੋਂ ਇਥੇ ਪੱਕਾ ਧਰਨਾ ਲਗਾਇਆ ਗਿਆ। 

ਇਸ ਜਗ੍ਹਾ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਸਾਂਸਦ ਗੁਰਜੀਤ ਔਜਲਾ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਔਜਲਾ ਨੇ ਮੰਨਿਆ ਕਿ ਇਸ ਕੰਮ 'ਚ ਅਣਗਹਿਲੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਠੇਕੇਦਾਰ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ ਤੇ ਜਲਦ ਹੀ ਇਸ ਪੁਲ ਦੇ ਕੰਮ ਨੂੰ ਪੂਰਾ ਕਰ ਲਿਆ ਜਾਵੇਗਾ।


Baljeet Kaur

Content Editor

Related News