ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਮਜਦੂਰ ਦਾ ਬੇਰਹਿਮੀ ਨਾਲ ਕਤਲ

Thursday, Mar 19, 2020 - 05:27 PM (IST)

ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਮਜਦੂਰ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ (ਦਲਜੀਤ ਸ਼ਰਮਾ, ਗੁਰਿੰਦਰ ਬਾਠ) : ਅੰਮ੍ਰਿਤਸਰ 'ਚ ਇਕ ਮਜ਼ਦੂਰ ਦਾ ਕੁਝ ਲੋਕਾਂ ਵਲੋਂ ਬੇਰਹਿਮੀ ਨਾਲ ਕਤਲ ਕੀਤੇ ਦਾ ਮਾਮਲ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕੁੜੀਆਂ ਨੂੰ ਛੇੜਨ ਤੋਂ ਰੋਕਿਆ ਤਾਂ ਸ਼ਰੇਆਮ ਵਿਅਕਤੀ ਨੂੰ ਕ੍ਰਿਪਾਨਾਂ ਨਾਲ ਵੱਢਿਆ

ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਪੁੱਤਰ ਦੀਵਾਨ ਸਿੰਘ ਵਜੋਂ ਹੋਈ ਹੈ, ਜੋ ਮਜਦੂਰੀ ਦਾ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਸਤਨਾਮ ਸਿੰਘ ਪਿਛਲੇ 2 ਸਾਲ ਤੋਂ ਡੇਰੇ ਦੇ ਮਾਲਕ ਕੁਲਵੰਤ ਸਿੰਘ ਨਾਲ ਕੰਮ ਕਰਦਾ ਸੀ ਤੇ ਰਾਤ ਵੀ ਉਨ੍ਹਾਂ ਕੋਲ ਹੀ ਰਹਿੰਦਾ ਸੀ। ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਬੇਰਹਿਮੀ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਤਲ ਦੇ ਕਾਰਨਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ। ਫਿਲਹਾਲ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਲੁਧਿਆਣਾ 'ਚ 167 ਵਿਅਕਤੀਆਂ ਦੇ ਲਾਪਤਾ ਹੋਣ ਦੀ ਖ਼ਬਰ ਨੇ ਮਚਾਈ ਹਫੜਾ-ਦਫੜੀ


author

Baljeet Kaur

Content Editor

Related News