ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਨਿਗਲਿਆ ਜ਼ਹਿਰ (ਵੀਡੀਓ)

Tuesday, Sep 11, 2018 - 06:21 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਗੁਰਬਖਸ਼ ਨਗਰ 'ਚ ਇਕ ਵਿਅਹੁਤਾ ਵਲੋਂ ਸਹੁਰਾ ਪਰਿਵਾਰ ਤੋਂ ਆ ਕੇ ਜ਼ਹਿਰ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਗੁਰਪ੍ਰੀਤ ਵਜੋਂ ਹੋਈ ਹੈ। 

ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਸਹੁਰਿਆਂ 'ਤੇ ਉਸ ਨੂੰ ਜ਼ਹਿਰ ਦੇ ਕੇ ਮਾਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਇਲਜ਼ਾਮ ਹੈ ਕਿ ਗੁਰਪ੍ਰੀਤ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾਂਦਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਲੈ ਲਿਆ ਹੈ। ਪੁਲਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  


Related News