ਚੋਰਾਂ ਨੂੰ ਪੈ ਗਏ ਮੋਰ, ਕਰਫ਼ਿਊ 'ਚ ਰਾਤ ਸਮੇਂ ਸ਼ਰਾਬ ਦਾ ਠੇਕਾ ਖੋਲ੍ਹਣਾ ਪਿਆ ਭਾਰੀ
Wednesday, Aug 26, 2020 - 01:28 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਬਣੀ 88 ਫੁੱਟ ਰੋਡ 'ਤੇ ਸਥਿਤ ਇਕ ਸ਼ਰਾਬ ਦੇ ਠੇਕੇ ਨੂੰ ਪਿਸਤੌਲ ਦੀ ਨੋਕ 'ਤੇ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਚੋਰਾਂ ਨੂੰ ਪੈ ਗਏ ਮੋਰ, ਕਰਫਿਊ 'ਚ ਰਾਤ ਸਮੇਂ ਸ਼ਰਾਬ ਦਾ ਠੇਕਾ ਖੋਲ੍ਹਣਾ ਪਿਆ ਭਾਰੀ
ਜਾਣਕਾਰੀ ਮੁਤਾਬਕ ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਵਲੋਂ ਰਾਤ ਦਾ ਕਰਫਿਊ ਲਗਾਇਆ ਗਿਆ ਹੈ ਪਰ ਇਸ ਦੇ ਬਾਵਜੂਦ ਵੀ ਬੀਤੀ ਰਾਤ ਸ਼ਰਾਬ ਦਾ ਠੇਕਾ ਖੁੱਲ੍ਹਿਆ ਹੋਇਆ ਸੀ, ਜਿਸ 'ਤੇ ਲੁਟੇਰਿਆਂ ਨੇ ਧਾਵਾ ਬੋਲ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਠੇਕਾ ਮਾਲਕ ਨੇ ਦੱਸਿਆ ਕਿ ਉਨ੍ਹਾਂ ਨੇ ਘਰ 'ਚ ਹੀ ਸ਼ਰਾਬ ਦੇ ਠੇਕੇ ਦੀ ਦੁਕਾਨ ਹੈ। ਬੀਤੀ ਰਾਤ 7 ਵਜੇ ਦੀ ਕਰੀਬ ਜਦੋਂ ਉਹ ਠੇਕਾ ਬੰਦ ਕਰਨ ਲੱਗੇ ਤਾਂ ਅਚਾਨਕ ਪੰਜ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤੇ ਉਨ੍ਹਾਂ ਨੇ ਸਾਡੇ 'ਤੇ ਪਿਸਤੌਲ ਤਾਣ ਲਈ। ਇਸ ਦੌਰਾਨ ਉਗ ਗੱਲੇ 'ਚ ਪਈ ਹੋਈ ਸਾਰੀ ਨਕਦੀ ਲੁੱਟ ਕੇ ਗੋਲੀਆਂ ਚਲਾਉਂਦੇ ਹੋਏ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : 27 ਸਾਲਾ ਨੌਜਵਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਮਰਨ ਤੋਂ ਪਹਿਲਾਂ ਫੇਸਬੁੱਕ 'ਤੇ ਦੱਸੀ ਦਰਦ ਭਰੀ ਦਾਸਤਾਨ