ਪਾਕਿਸਤਾਨ ਤੋਂ ਪਰਤੇ 204 ਭਾਰਤੀ ਨਾਗਰਿਕ
Thursday, Jun 25, 2020 - 02:15 PM (IST)
ਅੰਮ੍ਰਿਤਸਰ (ਨੀਰਜ) : ਪਿਛਲੇ ਤਿੰਨ ਮਹੀਨਿਆਂ ਤੋਂ ਪਾਕਿਸਤਾਨ 'ਚ ਫਸੇ 204 ਭਾਰਤੀ ਨਾਗਰਿਕ ਵੀਰਵਾਰ ਨੂੰ ਅਟਾਰੀ ਬਾਰਡਰ ਦੇ ਰਸਤੇ ਭਾਰਤ ਪਰਤ ਆਏ ਹਨ, ਜਿਨ੍ਹਾਂ ਨੂੰ ਅੰਮ੍ਰਿਤਸਰ ਜ਼ਿਲਾ ਪ੍ਰਸ਼ਾਸਨ ਵਲੋਂ ਐੱਸ. ਡੀ. ਐੱਮ ਸ਼ਿਵਰਾਜ ਸਿੰਘ ਬੱਲ ਵਲੋਂ ਰਿਸੀਵ ਕੀਤਾ ਗਿਆ।
ਇਹ ਵੀ ਪੜ੍ਹੋਂ : EMC ਹਸਪਤਾਲ ਦੇ ਮਾਲਕ ਤੇ ਤੁਲੀ ਲੈਬ ਸਮੇਤ 6 ਡਾਕਟਰਾਂ ਖਿਲ਼ਾਫ਼ ਕੇਸ ਦਰਜ, ਜਾਣੋ ਮਾਮਲਾ
ਜਾਣਕਾਰੀ ਅਨੁਸਾਰ ਪਾਕਿਸਤਾਨ ਤੋਂ ਪਰਤਣ ਵਾਲੇ ਸਾਰੇ ਭਾਰਤੀ ਨਾਗਰਿਕ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਹਨ। ਇਨ੍ਹਾਂ ਨੂੰ ਸਪੈਸ਼ਲ ਬੱਸਾਂ ਰਾਹੀਂ ਜੰਮੂ-ਕਸ਼ਮੀਰ ਰਵਾਨਾ ਕੀਤਾ ਗਿਆ। ਅਟਾਰੀ ਬਾਰਡਰ 'ਤੇ ਬੈਗੇਜ ਹਾਲ 'ਚ ਕਸਟਮ ਵਿਭਾਗ ਵਲੋਂ ਸਾਰੇ ਮੁਸਾਫਰਾਂ ਦੇ ਸਾਮਾਨ ਦੀ ਰੈਮੇਜਿੰਗ ਕੀਤੀ ਗਈ। ਸਿਹਤ ਵਿਭਾਗ ਦੀ ਸਪੈਸ਼ਲ ਟੀਮ ਵਲੋਂ ਵੀ ਸਾਰੇ ਮੁਸਾਫਰਾਂ ਦੀ ਸਕਰੀਨਿੰਗ ਕੀਤੀ ਗਈ ਹਾਲਾਂਕਿ ਕੋਈ ਵੀ ਯਾਤਰੀ ਕੋਰੋਨਾ ਪਾਜ਼ੇਟਿਵ ਦੇ ਲੱਛਣ ਵਾਲਾ ਨਹੀਂ ਨਿਕਲਿਆ ਹੈ। ਪਤਾ ਲੱਗਾ ਹੈ ਕਿ ਇਹ ਸਾਰੇ ਜੰਮੂ-ਕਸ਼ਮੀਰ ਦੇ ਨਾਗਰਿਕ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ, ਕਾਰੋਬਾਰ ਅਤੇ ਪੜਾਈ ਕਰਨ ਲਈ ਪਾਕਿਸਤਾਨ ਗਏ ਹੋਏ ਸਨ ਪਰ ਲਾਕਡਾਊਨ ਕਾਰਨ ਉਥੇ ਹੀ ਫਸ ਗਏ। ਐੱਸ. ਡੀ. ਐੱਮ. ਸ਼ਿਵਰਾਜ ਸਿੰਘ ਬੱਲ ਨੇ ਦੱਸਿਆ ਕਿ ਕੁਲ 695 ਭਾਰਤੀ ਨਾਗਰਿਕ ਪਾਕਿਸਤਾਨ ਤੋਂ ਆ ਰਹੇ ਹਨ, ਜਿਨ੍ਹਾਂ ਨੂੰ ਸ਼ੁੱਕਰਵਾਰ ਅਤੇ ਸ਼ਨੀਵਾਰ ਰਿਸੀਵ ਕੀਤਾ ਜਾਵੇਗਾ।
ਇਹ ਵੀ ਪੜ੍ਹੋਂ : ਫੇਸਬੁੱਕ 'ਤੇ ਲਾਈਵ ਹੋ ਕੇ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ