ਅੰਮ੍ਰਿਤਸਰ ਸੀਟ 'ਤੇ ਇਸ ਵਾਰ ਹੋਵੇਗਾ ਜ਼ਬਰਦਸਤ ਮੁਕਾਬਲਾ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ
Wednesday, May 29, 2024 - 12:16 PM (IST)
ਅੰਮ੍ਰਿਤਸਰ : ਅੰਮ੍ਰਿਤਸਰ ਲੋਕ ਸਭਾ ਹਲਕੇ ਦਾ ਆਪਣਾ ਗੌਰਵਮਈ ਇਤਿਹਾਸ ਹੈ। ਇੱਥੇ ਮੌਜੂਦ ਸ੍ਰੀ ਹਰਿਮੰਦਰ ਸਾਹਿਬ ਇਸ ਸ਼ਹਿਰ ਦਾ ਸਭ ਤੋਂ ਵੱਡਾ ਖਿੱਚ ਦਾ ਕੇਂਦਰ ਹੈ। ਅੰਮ੍ਰਿਤਸਰ ਸ਼ਹਿਰ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਵਸਿਆ ਹੋਇਆ ਹੈ ਅਤੇ ਇਸ ਦਾ ਨਾਂ ਅੰਮ੍ਰਿਤ ਸਰੋਵਰ ਦੇ ਨਾਂ 'ਤੇ ਰੱਖਿਆ ਗਿਆ ਹੈ, ਜਿਸ ਨੂੰ ਗੁਰੂ ਰਾਮਦਾਸ ਜੀ ਨੇ ਬਣਾਇਆ ਸੀ।
ਅੰਮ੍ਰਿਤਸਰ ਦਾ ਚੋਣ ਇਤਿਹਾਸ
ਅੰਮ੍ਰਿਤਸਰ ਹਲਕੇ 'ਚ 1952 ਤੋਂ ਲੈ ਕੇ 2019 ਤੱਕ 20 ਵਾਰ (ਜ਼ਿਮਨੀ ਚੋਣ) ਲੋਕ ਸਭਾ ਚੋਣਾਂ ਹੋਈਆਂ ਹਨ। ਇਨ੍ਹਾਂ ਵਿੱਚੋਂ ਕਾਂਗਰਸ 12 ਵਾਰ, 4 ਵਾਰ ਭਾਜਪਾ, ਇੱਕ ਵਾਰ ਆਜ਼ਾਦ ਅਤੇ ਇੱਕ-ਇੱਕ ਵਾਰ ਭਾਰਤੀ ਜਨ ਸੰਘ ਅਤੇ ਭਾਰਤੀ ਜਨਤਾ ਪਾਰਟੀ ਇਸ ਸੀਟ ਤੋਂ ਜੇਤੂ ਰਹੀ ਹੈ। ਇਸ ਸੀਟ ਤੋਂ ਸਭ ਤੋਂ ਵੱਧ ਵਾਰ ਕਾਂਗਰਸ ਦੇ ਰਘੂਨੰਦਨ ਲਾਲ ਭਾਟੀਆ ਅਤੇ ਗੁਰਮੁਖ ਸਿੰਘ ਮੁਸਾਫਿਰ ਨੇ ਜਿੱਤ ਹਾਸਲ ਕੀਤੀ, ਜਦੋਂ ਕਿ ਭਾਜਪਾ ਵੱਲੋਂ ਨਵਜੋਤ ਸਿੰਘ ਸਿੱਧੂ ਨੇ ਇਸ ਸੀਟ ਤੋਂ ਰਿਕਾਰਡ ਜਿੱਤ ਹਾਸਲ ਕੀਤੀ। ਇੱਥੇ ਪਿਛਲੀਆਂ ਚੋਣਾਂ ਦਾ ਇਤਿਹਾਸ ਕੁੱਝ ਇਸ ਤਰ੍ਹਾਂ ਹੈ-
ਸਾਲ | ਜੇਤੂ | ਪਾਰਟੀ | ਵੋਟਾਂ |
1999 | ਰਘੂਨੰਦਨ ਲਾਲ ਭਾਟੀਆ | ਕਾਂਗਰਸ | 2,96,533 |
2004 | ਨਵਜੋਤ ਸਿੰਘ ਸਿੱਧੂ | ਭਾਜਪਾ | 3,94,223 |
2007 | ਨਵਨਜੋਤ ਸਿੰਘ ਸਿੱਧੂ | ਭਾਜਪਾ | |
2009 | ਨਵਜੋਤ ਸਿੰਘ ਸਿੱਧੂ | ਭਾਜਪਾ | 3,92,046 |
2014 | ਕੈਪਟਨ ਅਮਰਿੰਦਰ ਸਿੰਘ | ਕਾਂਗਰਸ | 4,82,876 |
2017 | ਗੁਰਜੀਤ ਸਿੰਘ ਔਜਲਾ | ਕਾਂਗਰਸ | |
2019 | ਗੁਰਜੀਤ ਸਿੰਘ ਔਜਲਾ | ਕਾਂਗਰਸ | 4,45,032 |
ਇਹ ਵੀ ਪੜ੍ਹੋ : ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ 4 ਹੋਰ ਲੋਕਾਂ ਦੀ ਮੌਤ, ਜਾਰੀ ਹੋਇਆ ਹੈ Alert, ਰਹੋ ਬਚ ਕੇ
ਪਿਛਲੀਆਂ ਲੋਕ ਸਭਾ ਚੋਣਾਂ ਦੇ ਨਤੀਜੇ
ਅੰਮ੍ਰਿਤਸਰ ਸੀਟ ਦੇ ਮੌਜੂਦਾ ਐੱਮ. ਪੀ. ਕਾਂਗਰਸ ਦੇ ਗੁਰਜੀਤ ਔਜਲਾ ਹਨ। ਉਨ੍ਹਾਂ ਨੇ ਦੋ ਵਾਰ ਇਸ ਸੀਟ ਤੋਂ ਜਿੱਤ ਹਾਸਲ ਕੀਤੀ ਹੈ। ਸਾਲ 2017 'ਚ ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਕਾਰਨ ਲੋਕ ਸਭਾ ਦੀ ਜ਼ਿਮਨੀ ਚੋਣ ਹੋਈ ਸੀ। ਸਾਲ 2017 ਅਤੇ 2019 'ਚ ਗੁਰਜੀਤ ਔਜਲਾ ਨੇ ਇਸ ਸੀਟ 'ਤੇ ਕਬਜ਼ਾ ਕੀਤਾ। ਸਾਲ 2019 'ਚ ਗੁਰਜੀਤ ਔਜਲਾ ਨੂੰ 4,45,032 ਵੋਟਾਂ ਅਤੇ ਭਾਜਪਾ ਦੇ ਉਮੀਦਵਾਰ ਹਰਦੀਪ ਪੁਰੀ ਨੂੰ 3,45,406 ਵੋਟਾਂ ਮਿਲੀਆਂ ਸਨ। ਔਜਲਾ ਨੇ ਹਰਦੀਪ ਪੁਰੀ ਨੂੰ 99626 ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ। 'ਆਪ' ਦੇ ਉਮੀਦਵਾਰ ਕੁਲਦੀਪ ਧਾਲੀਵਾਲ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਦਿਨ ਚੜ੍ਹਦਿਆਂ ਹੀ ਰੂਹ ਕੰਬਾਊ ਵਾਰਦਾਤ, ਪਤੀ ਨੇ ਕੁਹਾੜੀ ਨਾਲ ਵੱਢ 'ਤੀ ਪਤਨੀ
ਚੋਣ ਮੈਦਾਨ 'ਚ ਨਿੱਤਰੇ ਉਮੀਦਵਾਰ
ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਟਿਕਟ ਦਿੱਤੀ ਗਈ ਹੈ।
ਭਾਜਪਾ ਨੇ ਇਸ ਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ।
ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਅਕਾਲੀ ਦਲ (ਅ) ਨੇ ਈਮਾਨ ਸਿੰਘ ਮਾਨ ਨੂੰ ਟਿਕਟ ਦਿਤੀ ਹੈ।
ਕਾਂਗਰਸ ਨੇ ਮੌਜੂਦਾਂ ਸਾਂਸਦ ਮੈਂਬਰ ਗੁਰਜੀਤ ਸਿੰਘ ਔਜਲਾ 'ਤੇ ਇੱਕ ਫਾਰ ਫਿਰ ਤੋਂ ਦਾਅ ਖੇਡਿਆ ਹੈ।
ਬਹੁਜਨ ਸਮਾਜ ਪਾਰਟੀ ਵਲੋਂ ਇਸ ਸੀਟ ਤੋਂ ਵਿਸ਼ਾਲ ਸਿੱਧੂ ਚੋਣ ਲੜ ਰਹੇ ਹਨ।
ਅੰਮ੍ਰਿਤਸਰ ਹਲਕੇ ਦੇ ਮੌਜੂਦਾ ਸਿਆਸੀ ਹਾਲਾਤ
ਅੰਮ੍ਰਿਤਸਰ ਲੋਕ ਸਭਾ ਹਲਕੇ 'ਚ 9 ਵਿਧਾਨ ਸਭਾ ਹਲਕੇ (ਅਜਨਾਲਾ, ਰਾਜਾ ਸਾਂਸੀ, ਮਜੀਠਾ, ਅੰਮ੍ਰਿਤਸਰ ਉੱਤਰੀ, ਅੰਮ੍ਰਿਤਸਰ ਪੱਛਮੀ, ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਦੱਖਣੀ, ਅਟਾਰੀ) ਹਨ। ਵਿਧਾਨ ਸਭਾ ਚੋਣਾਂ 2022 ਵਿੱਚ ਆਮ ਆਦਮੀ ਪਾਰਟੀ ਨੇ ਇਸ ਲੋਕ ਸਭਾ ਹਲਕੇ ਅੰਦਰ ਪੈਦੀਆਂ 7 ਲੋਕ ਸਭਾ ਸੀਟ 'ਤੇ ਜਿੱਤ ਹਾਸਲ ਕੀਤੀ। ਜਦਕਿ ਇੱਕ ਕਾਂਗਰਸ ਅਤੇ ਇੱਕ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8