ਅੰਮ੍ਰਿਤਸਰ-ਲੰਡਨ ਉਡਾਣ ਸ਼ੁਰੂ, ਕੇਂਦਰੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੇ ਦਿਖਾਈ ਝੰਡੀ

03/28/2023 1:26:13 AM

ਅੰਮ੍ਰਿਤਸਰ (ਕਮਲ)-ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਅੰਮ੍ਰਿਤਸਰ-ਲੰਡਨ ਉਡਾਣ ਸ਼ੁਰੂ ਹੋਣ ਨਾਲ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਜਲਦ ਹੀ ਅੰਮ੍ਰਿਤਸਰ ਅਤੇ ਕੈਨੇਡਾ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਦੇ ਗੈਟਵਿਕ ਹਵਾਈ ਅੱਡੇ ਲਈ ਸ਼ੁਰੂ ਹੋਈ ਸਿੱਧੀ ਉਡਾਣ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਮੀਲ ਪੱਥਰ ਸਾਬਤ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : CM ਮਾਨ ਵੱਲੋਂ ਕਿਸਾਨਾਂ ਲਈ ਅਹਿਮ ਐਲਾਨ, ਅਨੇਕਾਂ ਨੀਲੇ ਕਾਰਡ ਧਾਰਕਾਂ ਨੂੰ ਲੱਗੇਗਾ ਝਟਕਾ, ਪੜ੍ਹੋ Top10

ਅੱਜ ਕੇਂਦਰੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੇ ਨਵੀਂ ਦਿੱਲੀ ’ਚ ਅੰਮ੍ਰਿਤਸਰ-ਲੰਡਨ ਉਡਾਣ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਤਰੁਣ ਚੁੱਘ ਅਤੇ ਹੋਰ ਪਤਵੰਤੇ ਹਾਜ਼ਰ ਸਨ। ਚੁੱਘ ਨੇ ਕਿਹਾ ਕਿ ਇੰਗਲੈਂਡ ਵਿਚ ਵਸਦੇ ਲੱਖਾਂ ਪੰਜਾਬੀਆਂ ਨੂੰ ਇਸ ਉਡਾਣ ਦਾ ਸਿੱਧਾ ਲਾਭ ਹੋਵੇਗਾ। ਇਸ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਵਿਦੇਸ਼ੀ ਸ਼ਰਧਾਲੂਆਂ ਤੋਂ ਧਾਰਮਿਕ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ। ਇਸ ਮੌਕੇ ਆਰ. ਐੱਮ. ਐੱਸ. ਛੀਨਾ, ਡਾ. ਐੱਚ. ਐੱਸ. ਸੰਧੂ, ਸੁਖਵਿੰਦਰ ਸਿੰਘ ਪਿੰਟੂ, ਕੁਮਾਰ ਅਮਿਤ, ਚੰਦਰਸ਼ੇਖਰ ਸ਼ਰਮਾ, ਸਰਬਜੀਤ ਸਿੰਘ ਸੈਂਟੀ, ਡਾ. ਰਾਮ ਚਾਵਲਾ, ਸੁਸ਼ੀਲ ਦੇਵਗਨ, ਸੰਜੀਵ ਕੁਮਾਰ, ਮੁਨੀਸ਼ ਸ਼ਰਮਾ ਆਦਿ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ਪਟਵਾਰੀ ਗ੍ਰਿਫ਼ਤਾਰ


Manoj

Content Editor

Related News