ਅੰਮ੍ਰਿਤਸਰ: ਪ੍ਰੇਮ ਸਬੰਧਾਂ ਦੇ ਚੱਲਦਿਆਂ ਕੁੜੀ ਦੇ ਪਰਿਵਾਰ ਨੇ ਨੌਜਵਾਨ ਨੂੰ ਅਗਵਾ ਕਰਕੇ ਦਿੱਤੀ ਖ਼ੌਫਨਾਕ ਸਜ਼ਾ (ਤਸਵੀਰਾ

Thursday, Feb 04, 2021 - 08:58 AM (IST)

ਅੰਮ੍ਰਿਤਸਰ: ਪ੍ਰੇਮ ਸਬੰਧਾਂ ਦੇ ਚੱਲਦਿਆਂ ਕੁੜੀ ਦੇ ਪਰਿਵਾਰ ਨੇ ਨੌਜਵਾਨ ਨੂੰ ਅਗਵਾ ਕਰਕੇ ਦਿੱਤੀ ਖ਼ੌਫਨਾਕ ਸਜ਼ਾ (ਤਸਵੀਰਾ

ਅੰਮ੍ਰਿਤਸਰ (ਗੁਰਿੰਦਰ) - ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਥਾਣਾ ਝੰਡੇਰ ਦੇ ਪਿੰਡ ਘੁਕੇਵਾਲੀ ਵਿੱਚ ਇੱਕ ਨੌਜਵਾਨ ਦੀ ਲਾਸ਼ ਨਹਿਰ ਕੰਢੇ ਭੱਠੇ ਨਜ਼ਦੀਕ ਮਿਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਮਿਲਣ ਨਾਲ ਆਲੇ-ਦੁਆਲੇ ਦੇ ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਇਕੱਠੇ ਹੋਏ ਲੋਕਾਂ ਨੇ ਇਸ ਸਬੰਧੀ ਪੁਲਸ ਨੂੰ ਸੂਚਨਾ ਦਿੱਤੀ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ - ਮਾਮੇ ਨੂੰ ਵੇਖ ਭਾਣਜੀ ਨੇ ਪੂਰਾ ਕੀਤਾ ਆਪਣਾ ਵੀ ਸੁਪਨਾ, ਬਣੀ ਜਜ 

PunjabKesari

ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਡੀ.ਐੱਸ.ਪੀ. ਵਿਪਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਪੀ੍ਤ ਸਿੰਘ ਵਜੋਂ ਹੋਈ ਹੈ, ਜੋ ਪਿੰਡ ਪੰਧੇਰ ਕਲਾਂ ਥਾਣਾ ਮਜੀਠਾ ਦਾ ਰਹਿਣ ਵਾਲਾ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰਪ੍ਰੀਤ ਨੇ ਪਿੰਡ ਮਹੱਦੀਪੁਰਾ ਦੀ ਰਹਿਣ ਵਾਲੀ ਇੱਕ ਕੁੜੀ ਨਾਲ ਪਿਆਰ ਕਰਦਾ ਸੀ, ਜਿਸ ਨਾਲ ਉਸ ਨੇ ਚਾਰ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾ ਲਿਆ ਸੀ। ਕੁੜੀ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦਾ ਪ੍ਰੇਮ ਵਿਆਹ ਨਾ ਮਨਜ਼ੂਰ ਸੀ।

ਪੜ੍ਹੋ ਇਹ ਵੀ ਖ਼ਬਰ ਰਾਤ ਦੇ ਸਮੇਂ ਜਾਣੋ ਕਿਹੜੇ ਪਾਸੇ ਸੌਣਾ ਸਭ ਤੋਂ ਜ਼ਿਆਦਾ ਸਹੀ ਹੁੰਦਾ ਹੈ ‘ਸੱਜੇ’ ਜਾਂ ‘ਖੱਬੇ’

PunjabKesari

ਪੜ੍ਹੋ ਇਹ ਵੀ ਖ਼ਬਰ -ਜੇਕਰ ਤੁਹਾਨੂੰ ਵੀ ‘ਫਲਾਂ’ ਨੂੰ ਫਰਿੱਜ ਦੇ ਅੰਦਰ ਰੱਖਣ ਦੀ ਹੈ ਆਦਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਇਸੇ ਦੇ ਚੱਲਦਿਆਂ ਕੁੜੀ ਦੇ ਭਰਾ ਨੇ ਆਪਣੇ 7-8 ਦੇ ਕਰੀਬ ਹੋਰ ਸਾਥੀਆਂ ਨਾਲ ਮਿਲ ਕੇ ਪਹਿਲਾਂ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਫਤਿਹਗੜ੍ਹ ਚੂੜਿਆ ਤੋਂ ਅਗਵਾ ਕਰ ਲਿਆ ਅਤੇ ਕਤਲ ਦੀ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੁੜੀ ਦੇ ਭਰਾ ਸਣੇ ਹੋਰਾਂ ਲੋਕਾਂ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਦਿੱਤਾ ਹੈ। ਕਤਲ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਪੁਲਸ ਵਲੋਂ ਬਹੁਤ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਕਿਸੇ ਵੀ ਪਰੇਸ਼ਾਨੀ ਦਾ ਹੱਲ ਕਰਨਾ ਚਾਹੁੰਦੇ ਹੋ ਤਾਂ ਬੁੱਧਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ 

PunjabKesari


author

rajwinder kaur

Content Editor

Related News