ਕੁੜੀ ਨੂੰ ਪਿਆਰ ਕਰਨ ਦੀ ਮਿਲੀ ਖ਼ੌਫ਼ਨਾਕ ਸਜ਼ਾ, ਮਾਪਿਆਂ ਨੇ ਕੀਤਾ ਜਾਨਵਰਾਂ ਵਾਂਗ ਵਤੀਰਾ

Sunday, Jun 07, 2020 - 06:47 PM (IST)

ਕੁੜੀ ਨੂੰ ਪਿਆਰ ਕਰਨ ਦੀ ਮਿਲੀ ਖ਼ੌਫ਼ਨਾਕ ਸਜ਼ਾ, ਮਾਪਿਆਂ ਨੇ ਕੀਤਾ ਜਾਨਵਰਾਂ ਵਾਂਗ ਵਤੀਰਾ

ਅੰਮ੍ਰਿਤਸਰ (ਸੁਮਿਤ ਖੰਨਾ): ਅੰਮ੍ਰਿਤਸਰ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਇਕ ਕੁੜੀ ਨੂੰ ਉਸ ਦੇ ਘਰ ਵਾਲਿਆਂ ਨੇ ਜੰਜੀਰਾਂ ਨਾਲ ਬੰਨ੍ਹ ਦਿੱਤਾ ਹੈ, ਕਿਉਂਕਿ ਉਹ ਕਿਸੇ ਮੁੰਡੇ ਨੂੰ ਪਿਆਰ ਕਰਦੀ ਸੀ। ਘਰ ਵਾਲਿਆਂ ਨੂੰ ਸ਼ੱਕ ਸੀ ਕਿ ਉਹ ਕਿਸੇ ਨਾਲ ਪਿਆਰ ਕਰਦੀ ਹੈ ਅਤੇ ਇਹ ਕਿਤੇ ਉਨ੍ਹਾਂ ਦੇ ਹੱਥੋਂ ਭੱਜ ਨਾ ਜਾਵੇ। ਇਸ ਕਾਰਨ ਉਸ ਦੇ ਡਰ ਦੇ ਕਾਰਨ ਉਨ੍ਹਾਂ ਨੇ ਉਸ ਨੂੰ ਆਪਣੇ ਹੀ ਘਰ 'ਚ ਜ਼ੰਜੀਰਾਂ ਨਾਲ ਬੰਨ੍ਹ ਕੇ ਇਕ ਹਫਤੇ ਤੋਂ ਬੰਦੀ ਬਣਾ ਦਿੱਤਾ ਅਤੇ ਉਸ ਦੇ ਨਾਲ ਮਾਰਕੁੱਟ ਵੀ ਕੀਤੀ ਜਾਂਦੀ ਸੀ।

ਇਹ ਵੀ ਪੜ੍ਹੋ:  ਦਿਲ ਕੰਬਾਅ ਦੇਣ ਵਾਲਾ ਹਾਦਸਾ, ਮੋਟਰਸਾਈਕਲ 'ਚ ਫਸੀ ਚੁੰਨੀ, ਧੜ ਤੋਂ ਵੱਖ ਹੋਇਆ ਸਿਰ (ਵੀਡੀਓ)

PunjabKesari

ਦੂਜੇ ਪਾਸੇ ਜਦੋਂ ਇਸ ਮਾਮਲੇ ਦੀ ਸਮਾਜ ਸੇਵੀ ਸੰਸਥਾਵਾਂ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਇਸ ਮਾਮਲੇ 'ਚ ਪੁਲਸ ਨੂੰ ਸੂਚਿਤ ਕੀਤਾ ਅਤੇ ਇਸ ਦੇ ਬਾਅਦ ਉਸ ਕੁੜੀ ਨੂੰ ਸੁਰੱਖਿਆ ਘਰ ਤੋਂ ਬਾਹਰ ਕੱਢਿਆ ਗਿਆ। ਦੱਸਣਯੋਗ ਹੈ ਕਿ ਜ਼ੰਜੀਰਾਂ ਨਾਲ ਬੰਨ੍ਹੀ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ ਕਿ ਸਮਾਜਸੇਵੀ ਜੱਥੇਬੰਦੀਆਂ ਨੇ ਅਤੇ ਪੁਲਸ ਦੇ ਸਹਿਯੋਗ ਨਾਲ ਉਸ ਨੂੰ ਘਰੋਂ ਬਾਹਰ ਕੱਢਿਆ ਸੀ। ਇਸ ਦੇ ਬਾਅਦ ਸਮਾਜ ਸੇਵੀ ਸੰਸਥਾ ਨੇ ਮੰਗ ਕੀਤੀ ਹੈ ਕਿ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਪਰ ਦੂਜੇ ਪਾਸੇ ਪੁਲਸ ਨੇ ਕਾਰਵਾਈ ਕਰਦੇ ਹੋਏ ਕੁੜੀ ਦੇ ਮਾਂ-ਪਿਓ ਅਤੇ ਉਸ ਦੇ ਕੁਝ ਰਿਸ਼ਤੇਦਾਰਾਂ 'ਤੇ ਮਾਮਲੇ ਦਰਜ ਕੀਤਾ ਹੈ।

ਇਹ ਵੀ ਪੜ੍ਹੋ:  ਸਿੱਧੂ ਦੇ 'ਆਪ' 'ਚ ਆਉਣ ਦੀਆਂ ਅਫਵਾਹਾਂ 'ਤੇ ਜਾਣੋ ਕੀ ਬੋਲੇ ਭਗਵੰਤ ਮਾਨ


author

Shyna

Content Editor

Related News