ਅੰਮ੍ਰਿਤਸਰ : 39 ਪਿਸਟਲਾਂ ਸਣੇ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤੇ ਹਥਿਆਰ ਸਪਲਾਇਰਾਂ ਨੇ ਕੀਤੇ ਵੱਡੇ ਖ਼ੁਲਾਸੇ
Friday, Jul 16, 2021 - 10:12 AM (IST)
ਅੰਮ੍ਰਿਤਸਰ (ਸੰਜੀਵ) - ਪੰਜਾਬ ਦੇ ਖੁਫੀਆ ਵਿਭਾਗ ਕਾਊਂਟਰ ਇੰਟੈਲੀਜੈਂਸ ਵੱਲੋਂ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤੇ ਹਥਿਆਰਾਂ ਦੇ ਸਪਲਾਇਰ ਜੀਵਨ ਅਤੇ ਉਸ ਦੇ ਸਾਥੀ ਵਿਜੈ ਠਾਕੁਰ ਤੋਂ ਹੋਈ ਜਾਂਚ ਦੌਰਾਨ ਕਈ ਅਹਿਮ ਖੁਲਾਸੇ ਹੋਏ ਹਨ। ਸੂਬੇ ’ਚ ਆਉਣ ਵਾਲੀਆਂ 2022 ਦੀਆਂ ਚੋਣਾਂ ਨੂੰ ਟਾਰਗੈਟ ਕਰ ਕੇ ਪੰਜਾਬ ਦੇ ਗੈਂਗਸਟਰਾਂ ਅਤੇ ਖ਼ਤਰਨਾਕ ਮੁਲਜ਼ਮਾਂ ਨੂੰ ਮੱਧ ਪ੍ਰਦੇਸ਼ ਤੋਂ ਹਥਿਆਰ ਸਪਲਾਈ ਕੀਤੇ ਜਾ ਰਹੇ ਸਨ। ਲੰਮੇ ਸਮੇਂ ਤੋਂ ਪਾਕਿਸਤਾਨ ਦੀਆਂ ਖੁਫੀਆ ਏਜੰਸੀ ਆਈ. ਐੱਸ. ਆਈ. ਲਗਾਤਾਰ ਇਸ ਕੋਸ਼ਿਸ਼ ’ਚ ਸੀ ਕਿ ਕਿਸੇ ਤਰ੍ਹਾਂ ਗੈਂਗਸਟਰਾਂ ਅਤੇ ਮੁਲਜ਼ਮਾਂ ਤੱਕ ਹਥਿਆਰਾਂ ਨੂੰ ਪਹੁੰਚਾਇਆ ਜਾਵੇ ਤਾਂਕਿ ਪੰਜਾਬ ’ਚ ਹੱਤਿਆਵਾਂ, ਫਿਰੌਤੀ ਅਤੇ ਅਗਵਾ ਦੇ ਮਾਮਲੇ ਵੱਧ ਸਕਣ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੇ 'ਨਵੇਂ ਪ੍ਰਧਾਨ', ਜਾਖੜ ਦੀ ਛੁੱਟੀ!
ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਵੱਲੋਂ 16 ਅਧਿਕਾਰੀਆਂ ਦੀ ਬਣਾਈ ਗਈ ਇਕ ਵਿਸ਼ੇਸ਼ ਟੀਮ ਲਗਾਤਾਰ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਸੀ, ਜਿਸ ਨੇ ਜੈਪਾਲ ਭੁੱਲਰ ਦੀ ਮੌਤ ਤੋਂ ਬਾਅਦ ਉਸ ਦੇ 2 ਸਾਥੀਆਂ ਹਰਮਨ ਸਿੰਘ ਅਤੇ ਹੀਰਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਇਥੋਂ ਪੂਰਾ ਮਾਮਲਾ ਸਾਫ਼ ਹੋ ਗਿਆ ਕਿ ਹਥਿਆਰ ਸਰਹੱਦ ਪਾਰ ਪਾਕਿਸਤਾਨ ਤੋਂ ਨਹੀਂ, ਸਗੋਂ ਮੱਧ ਪ੍ਰਦੇਸ਼ ਤੋਂ ਗੈਂਗਸਟਰਾਂ ਤੱਕ ਪਹੁੰਚ ਰਹੇ ਹਨ। ਹੁਣ ਆਈ. ਐੱਸ. ਆਈ. ਦੇਸ਼ ਦੀ ਅੰਦਰੁਨੀ ਸੁਰੱਖਿਆ ਨੂੰ ਖ਼ਤਰੇ ’ਚ ਪਾਉਣ ਲਈ ਵੱਖ-ਵੱਖ ਸੂਬਿਆਂ ’ਚ ਹਥਿਆਰਾਂ ਦੀ ਸਪਲਾਈ ਮੱਧ ਪ੍ਰਦੇਸ਼ ਤੋਂ ਕਰਵਾ ਰਹੀ ਹੈ। ਇਸ ਤਰ੍ਹਾਂ ਦੇ ਕਈ ਖੁਲਾਸੇ ਗ੍ਰਿਫ਼ਤਾਰ ਕੀਤੇ ਜੀਵਨ ਅਤੇ ਵਿਜੈ ਠਾਕੁਰ ਨੇ ਕੀਤੇ।
ਪੜ੍ਹੋ ਇਹ ਵੀ ਖ਼ਬਰ - ਸਾਬਕਾ ਫ਼ੌਜੀ ਦੇ ਕਤਲ ਦੀ ਇਸ ਸ਼ਖ਼ਸ ਨੇ ‘ਫੇਸਬੁੱਕ’ ’ਤੇ ਲਈ ਜ਼ਿੰਮੇਵਾਰੀ, ਕੀਤਾ ਇਕ ਹੋਰ ਵੱਡਾ ਖ਼ੁਲਾਸਾ
ਇੱਥੇ ਇਹ ਦੱਸਣ ਲਾਇਕ ਹੈ ਕਿ ਇੰਸਪੈਕਟਰ ਇੰਦਰਦੀਪ ਸਿੰਘ ਦੀ ਪ੍ਰਧਾਨਗੀ ’ਚ ਬਣਾਈ ਗਈ ਇਕ ਵਿਸ਼ੇਸ਼ ਟੀਮ ਲਗਾਤਾਰ ਡੀ. ਜੀ. ਪੀ. ਦਿਨਕਰ ਗੁਪਤਾ ਦੇ ਸੰਪਰਕ ’ਚ ਸੀ ਅਤੇ ਮੱਧ ਪ੍ਰਦੇਸ਼ ’ਚ ਹੋਏ ਹਥਿਆਰ ਸਪਲਾਈ ਦੇ ਇਸ ਆਪ੍ਰੇਸ਼ਨ ਦੀ ਹਰ ਖਬਰ ਉਨ੍ਹਾਂ ਤੱਕ ਪਹੁੰਚ ਰਹੀ ਸੀ। ਅੱਜ ਦੇਰ ਰਾਤ ਦੋਵਾਂ ਹਥਿਆਰਾਂ ਦੇ ਸਪਲਾਇਰ ਟਰਾਂਜਿਟ ਵਾਰੰਟ ’ਤੇ ਅੰਮ੍ਰਿਤਸਰ ਪਹੁੰਚ ਰਹੇ ਹਨ, ਜਿਸ ਤੋਂ ਬਾਅਦ ਇਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਪੁਲਸ ਰਿਮਾਂਡ ’ਤੇ ਲਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਦੁਬਈ ’ਚ ਰਹਿੰਦੇ ਪ੍ਰੇਮੀ ਦੀ ਬੇਵਫ਼ਾਈ ਤੋਂ ਦੁਖੀ ਪ੍ਰੇਮਿਕਾ ਨੇ ਲਿਆ ਫਾਹਾ, ਵੀਡੀਓ ਰਾਹੀਂ ਕਰਦਾ ਸੀ ਤੰਗ (ਵੀਡੀਓ)
ਇਹ ਵੀ ਖੁਲਾਸਾ ਹੋਇਆ ਹੈ ਕਿ ਪੰਜਾਬ ਦੇ ਗੈਂਗਸਟਰਾਂ ਵੱਲੋਂ ਇਸਤੇਮਾਲ ਕੀਤੇ ਜਾਣ ਵਾਲੇ ਸਾਰੇ ਹਥਿਆਰ ਮੱਧ ਪ੍ਰਦੇਸ਼ ਤੋਂ 55 ਤੋਂ 70 ਹਜ਼ਾਰ ਰੁਪਏ ਦੇ ’ਚ ਖਰੀਦੇ ਜਾਂਦੇ ਸਨ। ਹੁਣ ਤੱਕ ਮੱਧ ਪ੍ਰਦੇਸ਼ ਤੋਂ 250 ਤੋਂ 300 ਹਥਿਆਰ ਪੰਜਾਬ ਦੇ ਗੈਂਗਸਟਰਾਂ ਤੱਕ ਸਪਲਾਈ ਹੋ ਚੁੱਕੇ ਹਨ, ਜਿਨ੍ਹਾਂ ’ਚੋਂ ਬਹੁਤ ਸਾਰੇ ਹਥਿਆਰ ਡੀ. ਜੀ. ਪੀ. ਵੱਲੋਂ ਬਣਾਈ ਗਈ। ਇਸ ਟੀਮ ਨੇ ਰਿਕਵਰ ਕਰ ਲਏ ਹਨ ਅਤੇ ਗ੍ਰਿਫ਼ਤਾਰ ਕੀਤੇ ਇਨ੍ਹਾਂ ਦੋਵਾਂ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਹੁਣ ਵੇਚੇ ਗਏ ਹਰ ਹਥਿਆਰ ਨੂੰ ਬਰਾਮਦ ਕੀਤਾ ਜਾਵੇਗਾ। ਪੰਜਾਬ ’ਚ ਹੋਣ ਵਾਲੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਕੁੱਝ ਅਜਿਹੇ ਗੈਂਗਸਟਰ ਰਾਡਾਰ ’ਤੇ ਆ ਚੁੱਕੇ ਹਨ, ਜਿਨ੍ਹਾਂ ਦੀਆਂ ਆਉਣ ਵਾਲੇ ਦਿਨਾਂ ’ਚ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ : ਅਣਪਛਾਤੇ ਲੋਕਾਂ ਨੇ ਗੋਲੀਆਂ ਨਾਲ ਭੁੰਨਿਆ ਇਕ ਵਿਅਕਤੀ
ਦੋਵਾਂ ਮੁਲਜ਼ਮਾਂ ਨੂੰ ਪੁਲਸ ਲਿਆ ਰਹੀ ਅੰਮ੍ਰਿਤਸਰ, ਖੁੱਲ੍ਹਣਗੇ ਕਈ ਰਾਜ਼
ਪੰਜਾਬ ਦੇ ਖੁਫੀਆ ਵਿਭਾਗ ਕਾਊਂਟਰ ਇੰਟੈਲੀਜੈਂਸ ਵੱਲੋਂ ਪਿਛਲੇ ਦਿਨ ਨੇ ਮੱਧ ਪ੍ਰਦੇਸ਼ ਤੋਂ ਗੈਂਗਸਟਰਾਂ ਅਤੇ ਮੁਲਜ਼ਮਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ 2 ਬਦਨਾਮ ਸਪਲਾਇਰ ਜੀਵਨ ਨਿਵਾਸੀ ਜਮਲੀ ਮੱਧ ਪ੍ਰਦੇਸ਼ ਅਤੇ ਉਸ ਦੇ ਸਾਥੀ ਵਿਜੈ ਠਾਕੁਰ ਨਿਵਾਸੀ ਭਰਵਾਨੀ ਮੱਧ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਦੇ ਕਬਜ਼ੇ ਤੋਂ 32 ਬੋਰ ਦੇ 39 ਪਿਸਟਲ ਬਰਾਮਦ ਹੋਏ ਸਨ। ਦੋਵਾਂ ਮੁਲਜ਼ਮਾਂ ਨੂੰ ਇੰਸਪੈਕਟਰ ਇੰਦਰਦੀਪ ਸਿੰਘ ਦੀ ਟੀਮ ਅੰਮ੍ਰਿਤਸਰ ਲਿਆ ਰਹੀ ਹੈ ਅਤੇ ਰਿਮਾਂਡ ਦੌਰਾਨ ਬਹੁਤ ਸਾਰੇ ਅਜਿਹੇ ਰਾਜ਼ ਖੁੱਲ੍ਹਣ ਦੀ ਸੰਭਾਵਨਾ ਹੈ, ਜੋ ਪੰਜਾਬ ਦੀ ਅੰਤ੍ਰਿਕ ਸੁਰੱਖਿਆ ’ਤੇ ਸੱਟ ਮਾਰ ਸਕਦੇ ਹਨ।
ਪੜ੍ਹੋ ਇਹ ਵੀ ਖ਼ਬਰ - ਅੰਡੇਮਾਨ ਨਿਕੋਬਾਰ ’ਚ ਮਾਂ ਸਣੇ ਡੇਢ ਸਾਲਾ ਬੱਚੀ ਦੀ ਸ਼ੱਕੀ ਹਾਲਾਤ ’ਚ ਮੌਤ, ਭੁੱਬਾਂ ਮਾਰ ਰੋਇਆ ਪੇਕਾ ਪਰਿਵਾਰ