ਮਹਾਰਾਜਾ ਰਣਜੀਤ ਸਿੰਘ ਦੀ ਇਸ ਵਿਰਾਸਤ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ

06/13/2019 3:35:18 PM

ਅੰਮ੍ਰਿਤਸਰ (ਸੁਮਿਤ ਖੰਨਾ) : ਗੁਰੂ ਨਗਰੀ ਅੰਮ੍ਰਿਤਸਰ ਅਨੋਖੀ ਵਿਰਾਸਤ ਵਜੋਂ ਜਾਣੀ ਜਾਂਦੀ ਹੈ। ਅੰਮ੍ਰਿਤਸਰ 'ਚ ਮਹਾਰਾਜਾ ਰਣਜੀਤ ਸਿੰਘ ਜੀ ਨਾਲ ਜੁੜੀ ਇਕ ਅਜਿਹੀ ਵਿਰਾਸਤ ਹੈ, ਜਿਸ ਨੂੰ ਦੁਨੀਆਂ 'ਚ ਬਹੁਤ ਘੱਟ ਲੋਕ ਜਾਣਦੇ ਹਨ। ਇਹ ਮਾਹਾਰਾਜ ਰਣਜੀਤ ਸਿੰਘ ਦਾ ਕਿਲਾ ਹੈ, ਜੋ ਅੰਮ੍ਰਿਤਸਰ ਦੇ ਰਾਮਬਾਗ 'ਚ ਸਥਿਤ ਹੈ। ਇਥੇ ਮਹਾਰਾਜਾ ਰਣਜੀਤ ਸਿੰਘ ਲੋਕਾਂ ਦੀਆਂ ਸ਼ਿਕਾਇਤਾ ਸੁਣਦੇ ਸਨ। ਇਤਿਹਾਸ ਗਵਾਹ ਹੈ ਕਿ ਮਹਾਰਾਜਾ ਰਣਜੀਤ ਸਿੰਘ ਜਦੋਂ ਅੰਮ੍ਰਿਤਸਰ 'ਚ ਰਹਿੰਦੇ ਸਨ ਤਾਂ ਉਦੋਂ ਉਹ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸਨ। ਉਸ ਤੋਂ ਬਾਅਦ ਉਹ ਇਸ ਕਿਲੇ 'ਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਸਨ। 
PunjabKesari
ਜਾਣਕਾਰੀ ਮੁਤਾਬਕ ਇਸ ਕਿਲੇ ਨੂੰ ਪਿਛਲੇ ਲੰਮੇਂ ਸਮੇਂ ਤੋਂ ਬੰਦ ਕੀਤਾ ਹੋਇਆ ਸੀ ਕਿਉਂਕਿ ਇਸ ਦੀ ਹਾਲਤ ਕਾਫੀ ਖਸਤਾ ਹੋ ਗਈ ਸੀ ਪਰ ਹੁਣ ਇਸ ਨੂੰ ਵਿਰਾਸਤੀ ਦਿਖ ਦਿੱਤੀ ਗਈ ਹੈ। ਇਸ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਦਾ ਦਿਖਾਉਣ ਦਾ ਯਤਨ ਕੀਤਾ ਗਿਆ ਹੈ।


Baljeet Kaur

Content Editor

Related News