ਬਾਦਲ ਅਤੇ ਕੈਪਟਨ ਖ਼ਿਲਾਫ਼ ਮੰਨਾ ਨੇ ਉਗਲਿਆ ਜ਼ਹਿਰ, ਪਾਈਆਂ ਲਾਹਨਤਾਂ (ਵੀਡੀਓ)

Thursday, Jun 04, 2020 - 01:55 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਤਰਨਤਾਰਨ ਰੋਡ 'ਤੇ 140 ਕਰੋੜ ਦੀ ਲਾਗਤ ਨਾਲ ਬਣਾਏ ਪੁਲ ਨੂੰ ਲੈ ਕੇ ਮਨਦੀਪ ਸਿੰਘ ਮੰਨਾ ਨੇ ਅਕਾਲੀ ਦਲ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੰਮੇਂ ਹੱਥੀਂ ਲਿਆ ਹੈ। ਪੱਤਰਕਾਰ ਨਾਲ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਇਹ ਪੁਲ ਬਣਨ ਦੇ ਤਿੰਨ ਮਹੀਨਿਆਂ ਬਾਅਦ ਵੀ ਸਿਰਫ ਤਾਂ ਸਿਰਫ ਇਸ ਕਰਕੇ ਬੰਦ ਪਿਆ ਹੈ ਕਿਉਂਕਿ ਇਸ ਨੂੰ ਲੈ ਕੇ ਸਿਆਸੀ ਪਾਰਟੀਆਂ 'ਚ ਕ੍ਰੇਡਿਟ ਵਾਰ ਜਾਰੀ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਪੁਲ ਉਨ੍ਹਾਂ ਵਲੋਂ ਬਣਾਇਆ ਗਿਆ ਹੈ ਜਦਕਿ ਦੂਜੇ ਪਾਸੇ ਕਾਂਗਰਸ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਵਲੋਂ ਤਿਆਰ ਕੀਤਾ ਗਿਆ ਹੈ, ਜਿਸ ਕਰਕੇ ਅਜੇ ਤੱਕ ਇਸ ਦਾ ਉਦਘਾਟਨ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋਂ : ਬਠਿੰਡਾ 'ਚ ਕੋਰੋਨਾ ਦਾ ਕਹਿਰ ਜਾਰੀ, ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ 

ਮੰਨਾ ਨੇ ਦੱਸਿਆ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਇਹ ਪੁਲ ਬਣਨਾ ਸ਼ੁਰੂ ਹੋਇਆ ਸੀ। ਇਹ ਪਹਿਲਾਂ ਪੁਲ ਸੀ, ਜਿਥੇ ਦੇ ਥੱਲ੍ਹੇ ਦੀ ਲੰਘਣ ਲਈ ਰਸਤਾ ਨਹੀਂ ਦਿੱਤਾ ਗਿਆ ਸੀ, ਜਿਸ ਕਾਰਨ ਉਥੇ ਕੰਮਕਾਰ ਕਰਨ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਹੁਣ ਇਸ ਪੁਲ ਨੂੰ ਮੁਕੰਮਲ ਹੋਏ ਨੂੰ 3 ਮਹੀਨੇ ਹੋ ਚੁੱਕੇ ਹਨ ਪਰ ਸਿਰਫ਼ ਕ੍ਰੇਡਿਟ ਵਾਰ ਦੇ ਕਾਰਨ ਅਜੇ ਤੱਕ ਇਸ ਦਾ ਉਦਘਾਟਨ ਨਹੀਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਾਹਨਤਾਂ ਪਾਉਂਦਿਆਂ ਕਿਹਾ ਕਿ ਇਹ ਪੁਲ ਇਨ੍ਹਾਂ ਮੰਤਰੀਆਂ ਨੇ ਆਪਣੀ ਜ਼ਮੀਨ ਵੇਚ ਕੇ ਨਹੀਂ ਬਣਾਇਆ ਸਗੋਂ ਲੋਕਾਂ ਦੇ ਦਿੱਤੇ ਟੈਕਸ ਨਾਲ ਇਹ ਚੀਜ਼ਾਂ ਬਣਦੀਆਂ ਹਨ।

ਇਹ ਵੀ ਪੜ੍ਹੋਂ :ਸਾਬਕਾ ਜਥੇਦਾਰ ਵਲੋਂ 6 ਜੂਨ ਦਾ ਦਿਹਾੜਾ ਸੰਗਤਾਂ ਨੂੰ ਘਰਾਂ 'ਚ ਰਹਿ ਕੇ ਮਨਾਉਣ ਦੀ ਅਪੀਲ 

ਮੰਨਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਜਦੋਂ ਇਸ ਸਬੰਧੀ ਪੀ.ਡਵਲਯੂ. ਡੀ ਦੇ ਐਕਸੀਅਨ ਭੁੱਲਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਪੁਲ ਅਜੇ ਚਾਲੂ ਨਹੀਂ ਕੀਤਾ ਗਿਆ ਕਿਉਂਕਿ ਇਸ 'ਚ ਸੈਫਟੀ ਲਾਈਨ ਲੱਗਣ ਵਾਲੀਆਂ ਹਨ। ਮੰਨਾ ਨੇ ਕਿਹਾ ਕਿ ਇਹ ਸਿਰਫ ਪੁਲ ਨੂੰ ਬੰਦ ਰੱਖਣ ਦੇ ਬਹਾਨੇ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਨ੍ਹਾਂ ਸੈਫਟੀ ਪੱਟੀ ਦੇ ਪੁਲ ਤੋਂ ਲੰਘ ਕੇ ਸੁਖਬੀਰ ਬਾਦਲ ਨੇ ਸਰਕਾਰੀ ਕੰਮ 'ਚ ਰੁਕਾਵਟ ਪਾਈ ਹੈ ਤਾਂ ਉਸ ਖ਼ਿਲਾਫ਼ ਕਿਉਂ ਨਹੀਂ ਕਾਰਵਾਈ ਕੀਤੀ ਗਈ। ਉਨ੍ਹਾਂ ਸੁਖਬੀਰ ਬਾਦਲ 'ਤੇ ਤੰਜ਼ ਕੱਸਦਿਆਂ ਕਿਹਾ ਕਿ 'ਸੁਖਬੀਰ ਕਰੇ ਤਾਂ ਰਾਸ ਲੀਲਾ, ਜਨਤਾ ਕਰੇ ਤਾਂ ਕਰੈਕਟਰ ਢਿੱਲਾ'।  

ਇਹ ਵੀ ਪੜ੍ਹੋਂ : ਇਸ਼ਕ 'ਚ ਅੰਨ੍ਹੀ ਪਤਨੀ ਦਾ ਕਾਰਾ, ਆਸ਼ਕ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੰਨ ਲਓ ਜੇਕਰ ਇਨ੍ਹਾਂ ਸਿਆਸੀ ਪਾਰਟੀਆਂ ਨੂੰ ਕੋਰੋਨਾ ਵਾਇਰਸ ਦੀ ਦਵਾਈ ਵੀ ਲੱਭ ਜਾਂਦੀ ਹੈ ਤਾਂ ਜਿੰਨਾ ਸਮਾਂ ਕੈਪਟਨ ਸਾਹਿਬ ਜਾਂ ਮੋਦੀ ਵਲੋਂ ਇਸ ਦਾ ਉਦਘਾਟਨ ਨਹੀਂ ਹੁੰਦਾ ਉਦੋਂ ਤੱਕ ਇਸ ਨਾਲ ਇਲਾਜ ਨਹੀਂ ਸ਼ੁਰੂ ਕਰਨਗੇ, ਭਾਵੇਂ ਲੋਕ ਮਰੀ ਜਾਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੁਸੀਂ ਆਪਣੇ ਹੱਕਾਂ ਲਈ ਅਵਾਜ਼ ਚੁੱਕੋ ਨਹੀਂ ਤਾਂ ਇਹ ਲੋਕ ਤੁਹਾਡਾ ਘਾਣ ਕਰਦੇ ਰਹਿਣਗੇ।

ਇਹ ਵੀ ਪੜ੍ਹੋਂ : ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਦਰੜਿਆ, 1 ਦੀ ਮੌਤ


Baljeet Kaur

Content Editor

Related News