ਅੰਮ੍ਰਿਤਸਰ : ਭਰੇ ਬਾਜ਼ਾਰ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ (ਵੀਡੀਓ)

Tuesday, Jun 25, 2019 - 10:39 AM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) - ਅੰਮ੍ਰਿਤਸਰ ਦੇ ਕਿੱਤੇ ਇਲਾਕੇ 'ਚ ਰਹਿਣ ਵਾਲੇ ਇਕ ਨੌਜਵਾਨ ਦਾ ਸ਼ਰੇਆਮ ਬਾਜ਼ਾਰ 'ਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਕਤਲ ਦੀ ਇਸ ਘਟਨਾ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਰੌ-ਰੌ ਕੇ ਬੁਰਾ ਹਾਲ ਹੋ ਗਿਆ ਹੈ।

PunjabKesariਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਉਸ ਦੇ ਦੋਸਤ 'ਤੇ ਕਤਲ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਗੁਰਪ੍ਰੀਤ ਦਾ ਆਪਣੇ ਦੋਸਤ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ-ਝਗੜਾ ਚੱਲ ਰਿਹਾ ਸੀ। ਰਾਤ ਦੇ ਸਮੇਂ ਉਸ ਨੂੰ ਉਸ ਦੇ ਕਿਸੇ ਦੋਸਤ ਦਾ ਫੋਨ ਆਇਆ, ਜਿਸ ਤੋਂ ਬਾਅਦ ਉਹ ਬਾਹਰ ਚਲਾ ਗਿਆ। ਉਨ੍ਹਾਂ ਕਿਹਾ ਕਿ ਗੁਰਪ੍ਰੀਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਉਸ ਸਮੇਂ ਹੋਇਆ, ਜਦੋਂ ਉਹ ਮੱਥਾ ਟੇਕ ਕੇ ਘਰ ਵਾਪਸ ਆ ਰਿਹਾ ਸੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ।

PunjabKesari

ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਵਾਲੇ ਪੁਲਸ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ।

 


author

rajwinder kaur

Content Editor

Related News