ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਏ, ਦਿੱਤੀ ਜਾਨੋਂ ਮਾਰਨ ਦੀ ਧਮਕੀ
Wednesday, Mar 11, 2020 - 02:25 PM (IST)
ਅੰਮ੍ਰਿਤਸਰ (ਟੋਡਰਮੱਲ) : ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਕਥਿਤ ਦੋਸ਼ ਲਾਉਂਦੇ ਪੱਤੀ ਬਾਰਾ ਪਿੰਡ ਵੇਰਕਾ ਨਿਵਾਸੀ ਨੇ ਪੁਲਸ ਕਮਿਸ਼ਨਰ ਤੋਂ ਨਿਆਂ ਦੀ ਮੰਗ ਕਰਦੇ ਹੋਏ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਕਾਰਵਾਈ ਦੀ ਮੰਗ ਕੀਤੀ। ਪੀੜਤਾ ਵਾਲਮੀਕਿ ਸਮਾਜ ਦੇ ਸੀਨੀਅਰ ਨੇਤਾਵਾਂ ਦੇ ਵਫਦ ਨਾਲ ਪੁਲਸ ਕਮਿਸ਼ਨਰ ਨੂੰ ਮਿਲੀ।
ਇਸ ਦੌਰਾਨ ਪੀੜਤਾ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਨਾਂ ਦੇ ਵਿਅਕਤੀ ਦਾ ਉਨ੍ਹਾਂ ਦੇ ਘਰ ਆਉਣਾ-ਜਾਣਾ ਸੀ। ਵਿਆਹ ਦਾ ਸਬਜ਼ਬਾਗ ਵਿਖਾ ਕੇ ਉਸ ਨਾਲ ਦੋਸਤੀ ਕਰ ਲਈ। ਕਥਿਤ ਮੁਲਜ਼ਮ ਨੇ ਵਿਆਹ ਦਾ ਝਾਂਸਾ ਦੇ ਕੇ ਕਈ ਵਾਰ ਅੰਮ੍ਰਿਤਸਰ ਤੋਂ ਬਾਹਰ ਵੀ ਲੈ ਕੇ ਗਿਆ ਅਤੇ ਉਸ ਨਾਲ ਸਰੀਰਕ ਸਬੰਧ ਬਣਾਏ। ਉਨ੍ਹਾਂ ਨੇ ਦੱਸਿਆ ਕਿ ਮੈਂ ਆਪਣੇ ਮਾਤਾ-ਪਿਤਾ ਨੂੰ ਦੱਸਿਆ ਕਿ ਕੁਲਵਿੰਦਰ ਸਿੰਘ ਉਸ ਨਾਲ ਵਿਆਹ ਕਰਨਾ ਚਾਹੁੰਦਾ ਹੈ। ਉਸ ਦੇ ਮਾਤਾ-ਪਿਤਾ ਉਸ ਦੀ ਗੱਲ ਮੰਨ ਕੇ ਵਿਆਹ ਲਈ ਕੁਲਵਿੰਦਰ ਦੇ ਘਰ ਗਏ ਤਾਂ ਉਨ੍ਹਾਂ ਵਿਆਹ ਕਰਨ ਤੋਂ ਮਨ੍ਹਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਵਿਆਹ ਸਬੰਧੀ ਗੱਲ ਕਰਨ 'ਤੇ ਕਥਿਤ ਵਿਅਕਤੀ ਨੇ ਪਰਿਵਾਰ ਸਮੇਤ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਉਨ੍ਹਾਂ ਪੁਲਸ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਕਥਿਤ ਮੁਲਜ਼ਮ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਵਾਲਮੀਕਿ ਸਮਾਜ ਦੇ ਸੀਨੀਅਰ ਨੇਤਾਵਾਂ 'ਚ ਓਮ ਪ੍ਰਕਾਸ਼ ਅਨਾਰੀਆ, ਹੈਪੀ ਭੀਲ, ਸ਼ਕਤੀ ਕਲਿਆਣ, ਸ਼ਬੀਰ ਦਰਾਵਿੜ ਨੇ ਦੱਸਿਆ ਕਿ ਪੁਲਸ ਕਮਿਸ਼ਨਰ ਨੇ ਪੀੜਤਾ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿਵਾਇਆ ਹੈ।
ਦੂਜੇ ਪਾਸੇ ਕੁਲਵਿੰਦਰ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਨੇ ਆਪਣੇ 'ਤੇ ਲਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੁਝ ਪੈਸੇ ਲੜਕੀ ਦੇ ਪਿਤਾ ਨੂੰ ਉਧਾਰ ਦਿੱਤੇ ਸਨ। ਜਦੋਂ ਪੈਸੇ ਮੰਗੇ ਤਾਂ ਉਨ੍ਹਾਂ ਨੇ ਉਸ 'ਤੇ ਗਲਤ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਤਾਂਕਿ ਉਸ ਨੂੰ ਬਦਨਾਮ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਨੌਜਵਾਨ ਨੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਵਜ੍ਹਾ ਕਰੇਗੀ ਹੈਰਾਨ