ਅੰਮ੍ਰਿਤਸਰ ਨਗਰ ਨਿਗਮ ’ਚ ਮੇਅਰਸ਼ਿਪ ਨੂੰ ਲੈ ਕੇ ਫਸਿਆ ਪੇਚ
Wednesday, Dec 25, 2024 - 03:35 AM (IST)
ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਦੇ 40 ਕੌਂਸਲਰ ਉਮੀਦਵਾਰ ਜਿੱਤੇ ਹਨ, ਜਦਕਿ ਮੇਅਰ ਬਣਾਉਣ ਲਈ ਪਾਰਟੀ ਨੂੰ ਬਹੁਮਤ ਲਈ 46 ਸੀਟਾਂ ਦੀ ਲੋੜ ਹੈ।
ਉੱਥੇ 8 ਆਜ਼ਾਦ ਕੌਂਸਲਰ ਜਿੱਤੇ ਹਨ, ਜੋ ਜੇਕਰ ਕਾਂਗਰਸ ਦੀ ਹਮਾਇਤ ਕਰਦੇ ਹਨ ਤਾਂ ਸਦਨ ਕਾਂਗਰਸ ਦਾ ਬਣ ਜਾਵੇਗਾ, ਪਰ ‘ਆਪ’ 8 ਆਜ਼ਾਦ ਕੌਂਸਲਰਾਂ ਦੇ ਸੰਪਰਕ ਵਿਚ ਹੈ ਅਤੇ ਉਨ੍ਹਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਕਾਰਨ ਅੰਮ੍ਰਿਤਸਰ ਨਗਰ ਨਿਗਮ ਵਿਚ ਮੇਅਰਸ਼ਿਪ ਨੂੰ ਲੈ ਕੇ ਪੇਚ ਫਸ ਗਿਆ ਹੈ।
ਇਹ ਵੀ ਪੜ੍ਹੋ- ਜਲੰਧਰ ਨਗਰ ਨਿਗਮ 'ਚ ਹਿੰਦੂ ਕੌਂਸਲਰ ਨੂੰ ਬਣਾਇਆ ਜਾ ਸਕਦੈ ਮੇਅਰ, 3-4 ਨਾਵਾਂ 'ਤੇ ਹੋਇਆ ਮੰਥਨ
ਜੇਕਰ ਕਾਂਗਰਸ ਜੋੜ-ਤੋੜ ਕਰ ਕੇ ਆਪਣਾ ਹਾਊਸ ਬਣਾਉਂਦੀ ਹੈ ਤਾਂ ਉਨ੍ਹਾਂ ਦੇ 2 ਕੌਂਸਲਰ, ਜਿਨ੍ਹਾਂ ਵਿਚ ਇਕ ਸਾਬਕਾ ਉਪ-ਮੁੱਖ ਮੰਤਰੀ ਦਾ ਭਤੀਜਾ ਵਿਕਾਸ ਸੋਨੀ ਅਤੇ ਦੂਜਾ ਸੀਨੀਅਰ ਕਾਂਗਰਸੀ ਆਗੂ ਰਾਜ ਕੰਵਲਪ੍ਰੀਤ ਸਿੰਘ ਲੱਕੀ ਹੈ, ਜੋ ਕਿ ਮੇਅਰ ਅਹੁਦੇ ਦੇ ਉਮੀਦਵਾਰ ਹੋ ਸਕਦੇ ਹਨ। ਇਸੇ ਤਰ੍ਹਾਂ ਜੇਕਰ ਆਮ ਆਦਮੀ ਪਾਰਟੀ ਕਿਸੇ ਤਰ੍ਹਾਂ ਬਹੁਮਤ ਦੇ ਅੰਕੜੇ ਤੱਕ ਪਹੁੰਚਣ ਵਿਚ ਕਾਮਯਾਬ ਹੋ ਜਾਂਦੀ ਹੈ ਤਾਂ ਪ੍ਰਿਅੰਕਾ ਸ਼ਰਮਾ ਜਾਂ ਜਰਨੈਲ ਸਿੰਘ ਢੋਟ ਦੇ ਨਾਂ ’ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e