ਅੱਜ ਹੋਵੇਗੀ ਅੰਮ੍ਰਿਤਸਰ ਦੇ ਮੇਅਰ ਦੀ ਚੋਣ
Monday, Jan 27, 2025 - 11:36 AM (IST)

ਅੰਮ੍ਰਿਤਸਰ- ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਦੀ ਚੋਣ 27 ਜਨਵਰੀ ਯਾਨੀ ਅੱਜ ਸ਼ਾਮ ਨੂੰ 4.00 ਵਜੇ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਅੰਮ੍ਰਿਤਸਰ ਦੇ ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿੱਚ ਚੋਣ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ, ਜਿੱਥੇ ਸਭ ਤੋ ਪਹਿਲਾਂ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸੁਹੰ ਚੁਕਾਈ ਜਾਵੇਗੀ।
ਇਸ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਵੇਗੀ, ਜਿਸ ਨੂੰ ਲੈ ਕੇ ਨਗਰ ਨਿਗਮ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਇਸ ਸਾਰੇ ਪ੍ਰੋਗਰਾਮ ਦੀ ਵੀਡੀਓਗ੍ਰਾਫੀ ਵੀ ਕਾਰਵਾਈ ਜਾਵੇਗੀ। ਇਸ ਚੋਣ ਦੌਰਾਨ ਪੁਲਸ ਵੱਲੋਂ ਵੀ ਵੱਡੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ।