ਵੱਡੀ ਖ਼ਬਰ : ਅੰਮ੍ਰਿਤਸਰ ਦੇ ਮੇਅਰ ਕਰਮਜੀਤ ਰਿੰਟੂ ਆਮ ਆਦਮੀ ਪਾਰਟੀ ਵਿਚ ਸ਼ਾਮਲ

Wednesday, Feb 16, 2022 - 07:04 PM (IST)

ਵੱਡੀ ਖ਼ਬਰ : ਅੰਮ੍ਰਿਤਸਰ ਦੇ ਮੇਅਰ ਕਰਮਜੀਤ ਰਿੰਟੂ ਆਮ ਆਦਮੀ ਪਾਰਟੀ ਵਿਚ ਸ਼ਾਮਲ

ਚੰਡੀਗੜ੍ਹ/ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਮੇਅਰ ਕਰਮਜੀਤ ਸਿੰਘ ਰਿੰਟੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਅੱਜ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਮੇਅਰ ਰਿੰਟੂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਵਪਾਰੀਆਂ ਦਾ ਬੁਰਾ ਹਾਲ ਹੈ, ਗਲਤ ਪਰਚੇ ਪਾਏ ਗਏ ਹਨ, ਜੋ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉਤੇ ਰੱਦ ਕੀਤੇ ਜਾਣਗੇ। 

ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ, ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਕਰਮਜੀਤ ਸਿੰਘ ਰਿੰਟੂ ਅੰਮ੍ਰਿਤਸਰ ਉੱਤਰੀ ਤੋਂ ਵੱਡਾ ਚਿਹਰਾ ਹਨ। 2012 ਦੀਆਂ ਚੋਣਾਂ ਵਿੱਚ ਕਰਮਜੀਤ ਸਿੰਘ ਰਿੰਟੂ ਨੂੰ ਅੰਮ੍ਰਿਤਸਰ ਉੱਤਰੀ ਤੋਂ ਅਨਿਲ ਜੋਸ਼ੀ ਦੇ ਮੁਕਾਬਲੇ ਟਿਕਟ ਦਿੱਤੀ ਗਈ ਸੀ। ਫਿਰ ਅਨਿਲ ਜੋਸ਼ੀ ਨੇ ਮੇਅਰ ਰਿੰਟੂ ਨੂੰ ਹਰਾ ਕੇ ਮੰਤਰੀ ਦਾ ਅਹੁਦਾ ਹਾਸਲ ਕੀਤਾ। 2017 ਵਿਚ ਰਿੰਟੂ ਨੇ ਮੁੜ ਉੱਤਰੀ ਹਲਕੇ ਤੋਂ ਟਿਕਟ ਦੀ ਦਾਅਵੇਦਾਰੀ ਜਤਾਈ ਪਰ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ ਅਤੇ ਸੁਨੀਲ ਦੱਤੀ ਨੂੰ ਮੈਦਾਨ ਵਿਚ ਉਤਾਰ ਦਿੱਤਾ ਗਿਆ। ਹੁਣ 2022 ਦੀਆਂ ਚੋਣਾਂ ਵਿਚ ਰਿੰਟੂ ਨਾਰਥ ਹਲਕੇ ਤੋਂ ਟਿਕਟ ਮੰਗ ਰਹੇ ਸਨ ਪਰ ਉਨ੍ਹਾਂ ਦਰਕਿਨਾਰ ਕਰ ਦਿੱਤਾ ਗਿਆ ਜਿਸ ਤੋਂ ਉਹ ਨਾਰਾਜ਼ ਸਨ। ਹੁਣ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਹੈ। 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News