ਸੁਖਬੀਰ ਦੀਆਂ ਗਲਤੀਆਂ ਕਰਕੇ ਮਹਿੰਗੀ ਹੋਈ ਬਿਜਲੀ : ਬਾਜਵਾ
Sunday, Dec 29, 2019 - 04:48 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਪਹੁੰਚੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਪੰਜਾਬ ਦੇ ਭਖਵੇ ਮਸਲਿਆਂ 'ਤੇ ਆਪਣਾ ਪ੍ਰਤੀਕਰਮ ਦਿੱਤਾ ਹੈ। ਨਵੇਂ ਸਾਲ 'ਤੇ ਬਿਜਲੀ ਦੀਆਂ ਕੀਮਤਾਂ 'ਚ ਵਾਧਾ ਹੋਣ ਜਾ ਰਿਹਾ ਹੈ, ਜਿਸਨੂੰ ਲੈ ਕੇ ਲੋਕ ਕੈਪਟਨ ਸਰਕਾਰ ਨੂੰ ਕੌਂਸ ਰਹੇ ਨੇ ਤੇ ਵਿਰੋਧੀਆਂ ਵੱਲੋਂ ਵੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਪਰ ਕੈਪਟਨ ਦੇ ਮੰਤਰੀ ਨੇ ਮਹਿੰਗੀ ਬਿਜਲੀ ਲਈ ਸੁਖਬੀਰ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਸੁਖਬੀਰ ਬਾਦਲ ਦੀਆਂ ਗਲਤੀਆਂ ਕਾਰਨ ਬਿਜਲੀ ਮਹਿੰਗੀ ਹੋਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੁਖਜਿੰਦਰ ਰੰਧਾਵਾ ਦੀ ਵਾਇਰਲ ਹੋ ਰਹੀ ਵੀਡੀਓ 'ਤੇ ਬੋਲਦਿਆਂ ਕਿਹਾ ਕਿ ਉਹ ਇਸ ਨੂੰ ਨਹੀਂ ਮੰਨਦਾ। ਉਨ੍ਹਾਂ ਕਿਹਾ ਕਿ ਰੰਧਾਵਾ ਵਰਗਾ ਅੰਮ੍ਰਿਤਧਾਰੀ ਸਿੱਖ ਅਜਿਹਾ ਕਦੇ ਵੀ ਅਜਿਹਾ ਕੁਝ ਗਲਤ ਨਹੀਂ ਬੋਲ ਸਕਦਾ। ਇਥੇ ਦੱਸ ਦੇਈਏ ਕਿ ਕੈਬਨਿਟ ਮੰਤਰੀ ਰੰਧਾਵਾ ਅੱਜ ਅੰਮ੍ਰਿਤਸਰ ਦੀ ਗੁਰੂ ਨਾਨਕ ਦੇ ਯੂਨੀਵਰਸਿਟੀ 'ਚ ਚੱਲ ਰਹੇ ਸਮਾਗਮ 'ਚ ਪਹੁੰਚੇ ਹੋਏ ਸਨ।