ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ 'ਚ ਨਾਬਾਲਗ ਕੁੜੀ ਨਾਲ ਸਮੂਹਿਕ ਜਬਰ-ਜ਼ਨਾਹ (ਵੀਡੀਓ)

Thursday, Mar 14, 2019 - 12:05 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ 'ਚ ਆਏ ਦਿਨ ਬੱਚੀਆਂ ਨਾਲ ਜਬਰ-ਜਨਾਹ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੇ ਪੰਜਾਬ ਦੀ ਧਰਤੀ ਨੂੰ ਕਲੰਕਿਤ ਕਰ ਕੇ ਰੱਖ ਦਿੱਤਾ ਹੈ। ਅਜਿਹਾ ਹੀ ਇਕ ਦਰਦਨਾਕ ਮਾਮਲਾ ਅੰਮ੍ਰਿਤਸਰ 'ਚ ਸਾਹਮਣੇ ਆਇਆ ਹੈ, ਜਿਥੇ ਘਰ ਦੇ ਬਾਹਰ ਖੇਡ ਰਹੀ 12 ਸਾਲਾ ਲੜਕੀ ਨੂੰ ਕੁਝ ਨੌਜਵਾਨਾਂ ਨੇ ਅਗਵਾ ਕਰ ਲਿਆ ਤੇ ਸਮੂਹਿਕ ਜਬਰ-ਜ਼ਨਾਹ ਮਗਰੋਂ ਉਸਨੂੰ ਸੁੰਨਸਾਨ ਜਗ੍ਹਾ 'ਤੇ ਛੱਡ ਕੇ ਦੌੜ ਗਏ। ਇਸ ਤੋਂ ਬਾਅਦ ਬੱਚੀ ਕਿਸੇ ਤਰ੍ਹਾਂ ਅੱਧੀ ਰਾਤ ਨੂੰ ਘਰ ਪਹੁੰਚੀ, ਜਿਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬੱਚੀ ਦੇ ਬਿਆਨਾਂ 'ਤੇ ਪੁਲਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਬੱਚੀਆਂ ਨਾਲ ਦਰਿੰਦਗੀ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਅਜੇ ਕੱਲ ਹੀ ਲੁਧਿਆਣਾ 'ਚ ਗੁਆਂਢੀ ਵਲੋਂ 5 ਸਾਲ ਦੀ ਮਾਸੂਮ ਨੂੰ ਹਵਸ਼ ਦਾ ਸ਼ਿਕਾਰ ਬਣਾਉਣ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਅਜਿਹੀਆਂ ਘਟਨਾਵਾਂ ਜਿਥੇ ਸਮਾਜ ਦੇ ਮੱਥੇ 'ਤੇ ਕਲੰਕ ਨੇ ਉਥੇ ਹੀ ਗੰਭੀਰ ਚਿੰਤਾ ਦਾ ਵਿਸ਼ਾ ਵੀ ਹਨ।  


author

Baljeet Kaur

Content Editor

Related News