ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
Saturday, Feb 21, 2026 - 04:12 PM (IST)
ਅੰਮ੍ਰਿਤਸਰ: ਅੰਮ੍ਰਿਤਸਰ ਦੇ ਚਬਾਲ ਰੋਡ 'ਤੇ ਰਹਿਣ ਵਾਲੇ ਅਤੇ ਨਗਰ ਨਿਗਮ ਦੇ ਇੱਕ ਮੁਲਾਜ਼ਮ ਵੱਲੋਂ ਘਰੇਲੂ ਵਿਵਾਦ ਦੇ ਚਲਦਿਆਂ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਸ਼ਵਨੀ ਕੁਮਾਰ ਉਰਫ ਆਸ਼ੂ ਨਾਹਰ ਵਜੋਂ ਹੋਈ ਹੈ, ਜੋ ਨਗਰ ਨਿਗਮ ਵਿੱਚ ਡਰਾਈਵਰ ਵਜੋਂ ਤਾਇਨਾਤ ਸੀ ਅਤੇ ਨਗਰ ਨਿਗਮ ਆਟੋ ਵਰਕਸ਼ਾਪ ਯੂਨੀਅਨ ਦਾ ਪ੍ਰਧਾਨ ਵੀ ਸੀ। ਖੁਦਕੁਸ਼ੀ ਕਰਨ ਤੋਂ ਪਹਿਲਾਂ ਅਸ਼ਵਨੀ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਆਪਣੀ ਪਤਨੀ ਪ੍ਰਿਆ, ਸਾਲੇ ਸਿਕੰਦਰ, ਸੱਸ ਨੀਲਮ ਅਤੇ ਦੋ ਚਾਚਾ ਸਹੁਰਿਆਂ (ਪ੍ਰਭਜੋਤ ਤੇ ਅਮਰਜੋਤ) ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਵੀਡੀਓ ਵਿੱਚ ਉਹ ਭਾਵੁਕ ਹੋ ਕੇ ਰੋਂਦਾ ਹੋਇਆ ਨਜ਼ਰ ਆਇਆ ਅਤੇ ਉਸ ਨੇ ਦੱਸਿਆ ਕਿ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
ਅਸ਼ਵਨੀ ਦੋ ਧੀਆਂ (10 ਅਤੇ 7 ਸਾਲ) ਦਾ ਪਿਤਾ ਸੀ। ਵੀਡੀਓ ਵਿੱਚ ਉਸ ਨੇ ਆਪਣੀਆਂ ਧੀਆਂ ਅਤੇ ਪਰਿਵਾਰ ਤੋਂ ਮਾਫੀ ਮੰਗੀ ਅਤੇ ਸੁਨੇਹਾ ਦਿੱਤਾ ਕਿ ਉਸ ਦੇ ਜਾਣ ਤੋਂ ਬਾਅਦ ਉਸ ਦੀਆਂ ਬੇਟੀਆਂ ਨੂੰ ਉਸ ਦੇ ਭਰਾ (ਚਾਚਾ) ਕੋਲ ਰੱਖਿਆ ਜਾਵੇ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਵੱਡਾ ਤੋਹਫਾ: ਨਵੀਂ ਸਪੈਸ਼ਲ ਟ੍ਰੇਨ ਦਾ ਐਲਾਨ, ਜਾਣੋ ਕਿਹੜੇ ਸਟੇਸ਼ਨਾਂ ’ਤੇ ਹੋਵੇਗਾ ਠਹਿਰਾਅ
ਕੀ ਸੀ ਵਿਵਾਦ
ਜਾਣਕਾਰੀ ਅਨੁਸਾਰ ਅਸ਼ਵਨੀ ਦਾ ਆਪਣੀ ਪਤਨੀ ਨਾਲ ਪਿਛਲੇ 6 ਮਹੀਨਿਆਂ ਤੋਂ ਵਿਵਾਦ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਵਿਵਾਦ ਅਲਮਾਰੀ ਵਿੱਚੋਂ ਮਿਲੀ ਕਿਸੇ ਵਿਵਾਦਿਤ ਵਸਤੂ ਤੋਂ ਸ਼ੁਰੂ ਹੋਇਆ ਸੀ। ਘਟਨਾ ਵਾਲੀ ਰਾਤ ਵੀ ਦੋਵਾਂ ਵਿਚਾਲੇ ਝਗੜਾ ਹੋਇਆ, ਜਿਸ ਤੋਂ ਬਾਅਦ ਪਤਨੀ ਆਪਣੇ ਪੇਕੇ ਚਲੀ ਗਈ ਅਤੇ ਅਸ਼ਵਨੀ ਨੇ ਰਾਤ ਕਰੀਬ 3:30 ਵਜੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ। ਗੋਲੀ ਦੀ ਆਵਾਜ਼ ਸੁਣ ਕੇ ਮੌਕੇ 'ਤੇ ਪਹੁੰਚੇ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਪਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਸ਼ਵਨੀ ਵੱਲੋਂ ਬਣਾਈ ਗਈ ਵੀਡੀਓ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਖੁਦਕੁਸ਼ੀ ਲਈ ਉਕਸਾਉਣ ਦੇ ਕਾਰਨਾਂ ਦੀ ਪੁਸ਼ਟੀ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਪੰਜਾਬ ਯੂਥ ਕਾਂਗਰਸ ਦਾ ਆਗੂ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
