ਅੰਮ੍ਰਿਤਸਰ ’ਚ ਕਤਲ ਦੀ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ’ਤੇ ਚਲਾਈਆਂ ਤਾਬੜਤੋੜ ਗੋਲੀਆਂ

Saturday, Feb 26, 2022 - 06:51 PM (IST)

ਅੰਮ੍ਰਿਤਸਰ ’ਚ ਕਤਲ ਦੀ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ’ਤੇ ਚਲਾਈਆਂ ਤਾਬੜਤੋੜ ਗੋਲੀਆਂ

ਅੰਮ੍ਰਿਤਸਰ (ਸੁਮਿਤ, ਜਸ਼ਨ)- ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ਸਥਿਤ ਢੀਂਗਰਾ ਕਾਲੋਨੀ ਨੇੜੇ ਬੀਤੇ ਦਿਨ ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਤਾਬੜ ਤੋੜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਦੀ ਇਸ ਵਾਰਦਾਤ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਉਰਫ ਗਿਆਨੀ ਵਜੋਂ ਹੋਈ ਹੈ, ਜੋ ਰਾਤ ਨੂੰ ਰੋਟੀ ਖਾਣ ਤੋਂ ਬਾਅਦ ਸੈਰ ਕਰਨ ਲਈ ਗਿਆ ਸੀ ਅਤੇ ਉਸ ਦਾ ਕਤਲ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਦਾਜ ਦੇ ਲਾਲਚੀ ਪਤੀ ਨੇ ਪਤਨੀ ਦੇ ਗੁਪਤ ਅੰਗ ’ਤੇ ਸੁੱਟਿਆ ਤੇਜ਼ਾਬ, 1 ਮਹੀਨਾ ਪਹਿਲਾ ਹੋਇਆ ਸੀ ਵਿਆਹ

ਪੁਲਸ ਨੇ ਕੀਤਾ ਮਾਮਲਾ ਦਰਜ
ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ਵਿਚ ਘਟਨਾ ਸਥਾਨ ’ਤੇ ਪਹੁੰਚੀ ਥਾਣਾ ਕੰਬੋਅ ਦੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐੱਸ. ਆਈ. ਸਤਿੰਦਰਪਾਲ ਸਿੰਘ ਨੇ ਪੀੜਤ ਪਰਿਵਾਰ ਦੇ ਬਿਆਨਾਂ ’ਤੇ ਮਾਨ, ਚੀਨੀ, ਰੋਹਿਤ, ਕੱਕੂ, ਮਿੰਟੂ ਅਤੇ ਉਨ੍ਹਾਂ ਦੇ 5 ਅਣਪਛਾਤੇ ਸਾਥੀਆਂ ਵਿਰੁੱਧ ਕਤਲ ਦਾ ਕੇਸ ਦਰਜ ਕਰ ਦਿੱਤਾ ਹੈ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਨੇ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਉਸਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਪ੍ਰੇਮਿਕਾ ਦੀ ਵਿਆਹ ਕਰਵਾਉਣ ਦੀ ਜ਼ਿੱਦ ਤੋਂ ਦੁੱਖੀ ਮੁੰਡੇ ਨੇ ਮੌਤ ਨੂੰ ਲਾਇਆ ਗਲ, ਰੋ-ਰੋ ਹਾਲੋ-ਬੇਹਾਲ ਹੋਈ ਮਾਂ

ਜਾਣੋ ਕੀ ਹੈ ਪੂਰਾ ਮਾਮਲਾ : 
ਇਸ ਘਟਨਾ ਦੇ ਸਬੰਧ ’ਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਜਸਵਿੰਦਰ ਸਿੰਘ ਉਰਫ ਗਿਆਨੀ ਰਾਮ ਤੀਰਥ ਰੋਡ ਸਥਿਤ ਢੀਂਗਰਾ ਕਾਲੋਨੀ ਨੇਡ਼ੇ ਜਦੋਂ ਪੁੱਜਾ ਤਾਂ ਪਹਿਲਾਂ ਤੋਂ ਖੜ੍ਹੇ ਮੁਲਜ਼ਮਾਂ ਨੇ ਉਸ ਨੂੰ ਫੜ ਲਿਆ। ਮੁਲਜ਼ਮਾਂ ਨੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਫ਼ਰਾਰ ਹੋ ਗਏ। ਵਾਰਦਾਤ ਤੋਂ ਬਾਅਦ ਉਸ ਦਾ ਭਰਾ ਖੂਨ ਨਾਲ ਲੱਥਪੱਥ ਉਥੇ ਹੀ ਡਿੱਗ ਰਿਹਾ। ਇਸ ਘਟਨਾ ਦੀ ਸੂਚਨਾ ਉਨ੍ਹਾਂ ਨੂੰ ਇਕ ਵਿਅਕਤੀ ਨੇ ਫੋਨ ਕਰਕੇ ਦਿੱਤੀ। ਬਲਵਿੰਦਰ ਸਿੰਘ ਨੇ ਦੱਸਿਆ ਕਿ ਜਸਵਿੰਦਰ ਦਾ ਕਤਲ ਪੁਰਾਣੀ ਰਜ਼ਿੰਸ਼ ਦੇ ਤਹਿਤ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰਮਨਾਕ ਘਟਨਾ: ਦਫ਼ਨਾਉਣ ਦੀ ਥਾਂ ਪਿਤਾ ਨੇ ਕੂੜੇ ’ਚ ਸੁੱਟਿਆ ਨਵਜਾਤ ਮ੍ਰਿਤਕ ਬੱਚਾ, ਇੰਝ ਲੱਗਾ ਪਤਾ

 


author

rajwinder kaur

Content Editor

Related News