ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਅਕਾਲ ਤਖਤ ਤੋਂ ਨਨਕਾਣਾ ਸਾਹਿਬ ਲਈ ਰਵਾਨਾ

10/31/2019 11:15:09 AM

ਅੰਮ੍ਰਿਤਸਰ (ਗੁਰਪ੍ਰੀਤ) : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਨਾਨਕ ਪਿਆਉ ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਬੀਤੀ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ।

PunjabKesariਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਰੂਪ ਸਿੰਘ ਨੇ ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ।
PunjabKesari
ਇਸ ਤੋਂ ਇਲਾਵਾ ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਇਹ ਨਗਰ ਕੀਰਤਨ ਕਿਸੇ ਇਕ ਵਿਅਕਤੀ ਦਾ ਨਹੀਂ ਸਗੋਂ ਪੂਰੇ ਸਿੱਖ ਜਗਤ ਦਾ ਹੈ। ਪਾਕਿਸਤਾਨ ਵਲੋਂ 20 ਡਾਲਰ ਦੀ ਫੀਸ ਲਗਾਏ 'ਤੇ ਬੋਲਦਿਆਂ ਸਰਨਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਕੋਈ ਵੀ ਸਿੱਖ ਗਰੀਬ ਨਹੀਂ ਹੈ , ਅਕਾਲ ਪੁਰਖ ਨੇ ਸਿੱਖ ਕੌਮ ਨੂੰ ਬਹੁਤ ਮਾਇਆ ਦਿੱਤੀ ਹੈ।

 


Baljeet Kaur

Content Editor

Related News