ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ''ਤੇ ਵੱਡਾ ਹਾਦਸਾ, ਨੂੰਹ-ਸਹੁਰੇ ਦੀ ਦਰਦਨਾਕ ਮੌਤ
Thursday, May 14, 2026 - 06:25 PM (IST)
ਕੋਟਕਪੂਰਾ (ਨਰਿੰਦਰ ਬੈੜ੍ਹ) : ਸਥਾਨਕ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਨੈਸ਼ਨਲ ਹਾਈਵੇ ’ਤੇ ਸ਼ਾਮ ਸਮੇਂ ਵਾਪਰੇ ਇਕ ਭਿਆਨਕ ਹਾਦਸੇ ’ਚ ਨੂੰਹ-ਸਹੁਰੇ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਿੱਖਾਂ ਵਾਲਾ ਦਾ ਵਸਨੀਕ ਗੁਰਜੰਟ ਸਿੰਘ (65) ਪੁੱਤਰ ਸਰਬਣ ਸਿੰਘ, ਆਪਣੀ ਨੂੰਹ ਨਵਦੀਪ ਕੌਰ (34) ਸਮੇਤ ਕੋਟਕਪੂਰਾ ਤੋਂ ਆਪਣੇ ਪਿੰਡ ਸਿੱਖਾਂ ਵਾਲਾ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ। ਜਿਉਂ ਹੀ ਹਾਈਵੇ ''ਤੇ ਚੜ੍ਹ ਕੇ ਆਪਣੇ ਸਿੱਖਾਂ ਵਾਲਾ ਨੂੰ ਜਾਣ ਲੱਗੇ ਤਾਂ ਬਠਿੰਡਾ ਵਾਲੇ ਪਾਸਿਓਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨਾਲ ਅਚਾਨਕ ਹਾਦਸਾ ਵਾਪਰ ਗਿਆ। ਇਸ ਕਾਰਨ ਨਵਜੋਤ ਕੌਰ ਦੇ ਬਹੁਤ ਜ਼ਿਆਦਾ ਸੱਟਾਂ ਵੱਜੀਆਂ। ਦੋਵਾਂ ਨੂੰ ਜ਼ਖ਼ਮੀ ਹਾਲਤ ’ਚ ਉਚੇਰੇ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਨਵਦੀਪ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦ ਕਿ ਇਲਾਜ ਦੌਰਾਨ ਕੁਝ ਘੰਟਿਆਂ ਪਿੱਛੋਂ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਗੁਰਜੰਟ ਸਿੰਘ ਦੀ ਵੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ
ਅਚਾਨਕ ਹੋਈ ਮੌਤ ਕਾਰਨ ਪਿੰਡ ’ਚ ਸੋਗ ਦਾ ਮਾਹੌਲ ਹੈ। ਮ੍ਰਿਤਕਾ ਨਵਦੀਪ ਕੌਰ ਇਕ ਤਿੰਨ ਸਾਲਾਂ ਦੇ ਮਾਸੂਮ ਬੱਚੇ ਦੀ ਮਾਂ ਸੀ ਅਤੇ ਇਕ ਨਿੱਜੀ ਸੰਸਥਾ ’ਚ ਪੜ੍ਹਾਉਂਦੀ ਸੀ, ਜਦ ਕਿ ਉਸ ਦਾ ਸਹੁਰਾ ਖੇਤੀਬਾੜੀ ਕਰਦਾ ਸੀ। ਇਸ ਸਬੰਧ ’ਚ ਮ੍ਰਿਤਕ ਗੁਰਜੰਟ ਸਿੰਘ ਦੇ ਪੁੱਤਰ ਖੁਸ਼ਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸ਼ਹਿਰੀ ਪੁਲਸ ਕੋਟਕਪੂਰਾ ਨੇ ਕਾਰ ਦੇ ਡਰਾਈਵਰ ਬਲਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮਲੋਟ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
