ਅੰਮ੍ਰਿਤਸਰ 'ਚ ਲੱਗੇ ਨਵਜੋਤ ਸਿੱਧੂ ਦੀ 'ਗੁੰਮਸ਼ੁਦਗੀ' ਦੇ ਪੋਸਟਰ, ਲੱਭਣ ਵਾਲੇ ਨੂੰ ਮਿਲੇਗਾ 50,000 ਰੁਪਏ ਦਾ ਇਨਾਮ
Wednesday, Jun 02, 2021 - 11:47 AM (IST)
ਅੰਮ੍ਰਿਤਸਰ (ਸੁਮਿਤ) : ਪੰਜਾਬ ਕਾਂਗਰਸ ਸਰਕਾਰ ਤੋਂ ਖ਼ਫ਼ਾ ਚੱਲ ਰਹੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਿਸੇ ਨਾ ਕਿਸੇ ਗੱਲ ਕਰਕੇ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਕਾਂਗਰਸ ਪਾਰਟੀ 'ਚ ਵੱਖਰੇ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੂੰ ਜਿਥੇ ਆਪਣੀ ਪਾਰਟੀ ਅਤੇ ਉਸ ਦੇ ਮੰਤਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਹੁਣ ਉਨ੍ਹਾਂ ਨੂੰ ਵਿਧਾਨ ਸਭਾ ਹਲਕੇ 'ਚ ਚੱਲ ਰਹੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਦੇ ਵਿਧਾਨ ਸਭਾ ਹਲਕੇ 'ਚ ਉਨ੍ਹਾਂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਬਲੈਕ ਤੇ ਵ੍ਹਾਈਟ ਫੰਗਸ ਦੇ ਸਾਹਮਣੇ ਆਏ 2 ਹੋਰ ਨਵੇਂ ਮਾਮਲੇ, 1 ਮਰੀਜ਼ ਦੀ ਮੌਤ
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਪੂਰਬੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤੀ ਸੀ ਅਤੇ ਅੱਜ ਇਸੇ ਹਲਕੇ 'ਚ ਉਨ੍ਹਾਂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ। ਇਨ੍ਹਾਂ ਪੋਸਟਰ ’ਤੇ ਸਿੱਧੂ ਦੀ ਗੁੰਮਸ਼ੁਦਾ ਦੀ ਤਲਾਸ਼ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਲੱਭਣ ਵਾਲੇ ਨੂੰ 50,000 ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਇਹ ਪੋਸਟਰ ਜੌੜਾ ਫਾਟਕ ਨੇੜੇ ਸਥਿਤ ਰਸੂਲਪੁਰ ਕਲਰ 'ਚ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਅਨਿਲ ਵਸ਼ਿਸ਼ਟ ਨੇ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੱਧੂ ਵਿਧਾਨ ਸਭਾ ਹਲਕੇ 'ਚ ਕਦੇ ਨਹੀਂ ਆਉਂਦੇ, ਜਿਸ ਕਰਕੇ ਲੋਕ ਉਨ੍ਹਾਂ ਨੂੰ ਲੱਭ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ : ਕੋਰੋਨਾ ਪੀੜਤ ਮਰੀਜ਼ ਦਾ ਪੰਜਾਬ ’ਚ ਹੋਇਆ ਪਹਿਲਾ ਪੋਸਟਮਾਰਟਮ
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਹਲਕੇ 'ਚ ਬਹੁਤ ਘੱਟ ਨਜ਼ਰ ਆਏ ਹਨ, ਜਿਸ ਕਰਕੇ ਉਨ੍ਹਾਂ ਨੂੰ ਇਸ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਸੂਲਪੁਰ ਕਲਰ ਉਹ ਖੇਤਰ ਹੈ ਜਿਸ ਨੂੰ ਜੌੜਾ ਫਾਟਕ ਰੇਲ ਹਾਦਸੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਗੋਦ ਲੈਣ ਦੀ ਗੱਲ ਆਖੀ ਸੀ। ਇਸ ਹਲਕੇ ਨਾਲ ਸੰਬੰਧਤ ਲੋਕ ਦੁਸਹਿਰੇ ਵਾਲੇ ਦਿਨ ਵਾਪਰੇ ਰੇਲ ਹਾਦਸੇ 'ਚ ਮਾਰੇ ਗਏ ਸਨ। ਉਨ੍ਹਾਂ ਦੇ ਬੱਚਿਆਂ ਨੂੰ ਆਸਰਾ ਦੇਣ ਦਾ ਸਿੱਧੂ ਨੇ ਵਾਅਦਾ ਕੀਤਾ ਸੀ। ਅਫ਼ਸੋਸਨਾਕ ਪੱਖ ਇਹ ਹੈ ਕਿ ਸਿੱਧੂ ਨੇ ਇਨ੍ਹਾਂ ਪਰਿਰਵਾਰਾਂ ਦੀ ਕਦੀ ਕੋਈ ਮਦਦ ਨਹੀਂ ਕੀਤੀ। ਉਨ੍ਹਾਂ ਕਰੀਬ 300 ਪੋਸਟਰ ਲਗਾਏ ਹਨ।
ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਖ਼ਿਲਾਫ਼ ਕੱਢੀ ਭੜਾਸ (ਵੀਡੀਓ)