ਨਵਜੋਤ ਸਿੱਧੂ ਨੂੰ ਭਾਰੀ ਪਈ ੴ ਤੇ ਖੰਡੇ ਵਾਲੀ ਲੋਈ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀ ਸ਼ਿਕਾਇਤ

12/29/2020 4:20:07 PM

ਅੰਮਿ੍ਰਤਸਰ (ਗੁਰਪ੍ਰੀਤ ਸਿੰਘ) : ਅਕਸਰ ਚਰਚਾ ’ਚ ਰਹਿਣ ਵਾਲੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਇਕ ਵਾਰ ਫ਼ਿਰ ਤੋਂ ਸੁਰਖੀਆਂ ’ਚ ਹਨ। ਇਸ ਵਾਰ ਚਰਚਾ ਦਾ ਵਿਸ਼ਾ ਹੈ ਉਨ੍ਹਾਂ ਵਲੋਂ ਬੁੱਕਲ ਮਾਰੀ ਹੋਈ ਇਹ ਲੋਈ, ਜਿਸ ’ਤੇ ਗੁਰਬਾਣੀ ਦਾ ਮੂਲ ਸ਼ਬਦ ਇਕ ਓਂਕਾਰ ਤੇ ਖਾਲਸੇ ਦਾ ਚਿੰਨ ਖੰਡਾ ਛਪਿਆ ਹੋਇਆ ਹੈ। ਸਿੱਧੂ ਦੀ ਇਸ ਕਾਰਵਾਈ ਨੂੰ ਲੈ ਕੇ ਸਿੱਖ ਸੰਗਤਾਂ ’ਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਹੁਣ ਸਿੱਧੂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਗਈਆਂ ਹਨ। ਸਿੱਖ ਜਥੇਬੰਦੀਆਂ ਵਲੋਂ ਪਰਮਜੀਤ ਸਿੰਘ ਅਕਾਲੀ ਦੀ ਅਗਵਾਈ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਗੁਰਬਾਣੀ ਵਾਲੀ ਲੋਈ ਦੇ ਮਾਮਲੇ ’ਚ ਨਵਜੋਤ ਸਿੱਧੂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸਦੇ ਨਾਲ ਹੀ ਉਨ੍ਹਾਂ ਸਿੱਧੂ ਖ਼ਿਲਾਫ਼ ਪੁਲਸ ਨੂੰ ਸ਼ਿਕਾਇਤ ਦੇਣ ਦੀ ਗੱਲ ਵੀ ਕਹੀ। 

ਇਹ ਵੀ ਪੜ੍ਹੋ : ਦੁਖਦ ਖ਼ਬਰ: ਚੰਗੇ ਭਵਿੱਖ ਲਈ ਕੈਨੇਡਾ ਗਏ ਮਾਪਿਆ ਦੇ ਇਕਲੌਤੇ ਪੁੱਤ ਦੀ ਹਾਦਸੇ ’ਚ ਮੌਤ

ਦੱਸ ਦੇਈਏ ਕਿ ਬੀਤੇ ਦਿਨ ਨਵਜੋਤ ਸਿੱਧੂ ਜਲੰਧਰ ਦੇ ਇਕ ਪਿੰਡ ’ਚ ਕਿਸਾਨਾਂ ਨਾਲ ਗੱਲ ਕਰਨ ਪਹੁੰਚੇ ਸਨ, ਇਸ ਦੌਰਾਨ ਉਨ੍ਹਾਂ ਜਿਸ ਲੋਈ ਦੀ ਬੁੱਕਲ ਮਾਰੀ ਹੋਈ ਸੀ, ਉਸ ’ਤੇ ਖੰਡੇ ਦਾ ਨਿਸ਼ਾਨ ਤੇ ਇਕ ਓਂਕਾਰ ਉਕਰਿਆ ਹੋਇਆ ਸੀ। ਇਥੇ ਇਹ ਵੀ ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗੁਰਬਾਣੀ ਦੀ ਇਸ ਤਰ੍ਹਾਂ ਥਾਂ-ਕੁਥਾਂ ਵਰਤੋਂ ਨਾ ਕਰਨ ਦਾ ਹੁਕਮਨਾਮਾ ਵੀ ਜਾਰੀ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ : ਸਾਲ 2020 ’ਚ ਗੁਰੂ ਦੀ ਨਗਰੀ ਨੂੰ ਦੁੱਖ ਭਰੇ ਦਿਨ ਦੇਖਣ ਨੂੰ ਮਿਲੇ


Baljeet Kaur

Content Editor

Related News