ਲੰਬੇ ਸਮੇਂ ਬਾਅਦ ਸਿੱਧੂ ਦੀ ਝਲਕ, ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Thursday, Aug 08, 2019 - 12:52 PM (IST)

ਲੰਬੇ ਸਮੇਂ ਬਾਅਦ ਸਿੱਧੂ ਦੀ ਝਲਕ, ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ (ਸੁਮਿਤ ਖੰਨਾ) : ਨਵਜੋਤ ਸਿੰਘ ਸਿੱਧੂ ਅਸਤੀਫੇ ਦੇਣ ਤੋਂ ਬਾਅਦ ਪਹਿਲੀ ਵਾਰ ਅੱਜ ਪਬਲਿਕ 'ਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਹਲਕੇ 'ਚ ਸਟਰੀਟ ਲਾਈਟਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਸਿੱਧੂ ਵੇਰਕਾ ਸਥਿਤ ਗੁਰਦੁਆਰਾ ਸ੍ਰੀ ਨਾਨਕਸਰ ਵਿਖੇ ਵੀ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਤੋਂ ਪੂਰੀ ਤਰ੍ਹਾਂ ਦੂਰੀ ਬਣਾਈ ਰੱਖੀ। 

ਦੱਸਣਯੋਗ ਹੈ ਕਿ ਪੰਜਾਬ ਮੰਤਰੀ ਮੰਡਲ 'ਚ ਫੇਰ ਬਦਲ ਤੋਂ ਬਾਅਦ ਨਾਰਾਜ਼ ਨਵਜੋਤ ਸਿੱਧੂ ਨੇ 15 ਜੁਲਾਈ ਨੂੰ ਪੰਜਾਬ ਵਜ਼ਾਰਤ 'ਚੋਂ ਅਸਤੀਫਾ ਦੇ ਦਿੱਤਾ ਸੀ। ਸਿੱਧੂ ਦੇ ਅਸਤੀਫਾ ਦੇਣ ਤੋਂ 5 ਦਿਨ ਬਾਅਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਅਸਤੀਫਾ ਮਨਜ਼ੂਰ ਕਰ ਲਿਆ ਹੈ ਅਤੇ ਅਗਾਂਹ ਕਾਰਵਾਈ ਲਈ ਅਸਤੀਫਾ ਰਾਜਪਾਲ ਨੂੰ ਵੀ ਭੇਜ ਦਿੱਤਾ ਗਿਆ, ਜਿਸ 'ਤੇ ਰਾਜਪਾਲ ਨੇ ਵੀ ਮੋਹਰ ਲਗਾ ਦਿੱਤੀ ਹੈ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ 'ਚੋਂ ਵੀ ਗਾਇਬ ਰਹੇ। ਉਨ੍ਹਾਂ ਵਲੋਂ ਪਿਛਲੇ ਕੁਝ ਸਮੇਂ ਤੋਂ ਆਪਣੀ ਰਿਹਾਇਸ਼ ਵਿਖੇ ਸਮਰਥਕਾਂ ਨਾਲ ਮੀਟਿੰਗਾਂ ਕਰ ਰਹੇ ਸਨ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਰਹੇ ਸਨ ਜਦਕਿ ਉਨ੍ਹਾਂ ਨੇ ਮੀਡੀਆ ਤੋਂ ਲਗਾਤਾਰ ਦੂਰੀ ਬਣਾਈ ਹੋਈ ਹੈ। 


author

Baljeet Kaur

Content Editor

Related News