ਸਿੱਧੂ ਦਾ ਰੋਸਾ ਬਰਕਰਾਰ, ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਰਹੇ ਗਾਇਬ
Friday, Aug 02, 2019 - 05:28 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : 'ਮਾਨਸੂਨ ਇਜਲਾਸ' ਦੇ ਪਹਿਲੇ ਦਿਨ ਨਵਜੋਤ ਸਿੰਘ ਸਿੱਧੂ ਪੰਜਾਬ ਵਿਧਾਨ ਸਭਾ 'ਚੋਂ ਗਾਇਬ ਰਹੇ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਨੂੰ ਸਮਰਥਕ ਉਨ੍ਹਾਂ ਦੇ ਘਰ ਮਿਲਣ ਲਈ ਪਹੁੰਚ ਰਹੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਦੀ ਕੋਠੀ ਪਹੁੰਚੇ ਸਮਰਥਕਾ ਨੇ ਕਿਹਾ ਕਿ ਸਿੱਧੂ ਨੂੰ ਵਿਧਾਨ ਸਭਾ 'ਚ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਉਨ੍ਹਾਂ ਨਾਲ ਜ਼ਰੂਰ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਇਕੋ-ਇਕ ਉਮੀਦ ਸਿਰਫ ਸਿੱਧੂ ਸਾਹਿਬ ਹੀ ਹਨ।
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਅਸਤੀਫੇ ਤੋਂ ਬਾਅਦ ਲਗਾਤਾਰ ਆਪਣੀ ਕੋਠੀ 'ਚ ਹੀ ਸਮਰਥਕਾਂ ਨੂੰ ਮਿਲ ਰਹੇ ਹਨ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ।