ਵੇਰਕਾ ਦਾ ਸਿੱਧੂ ਦੀ ਨਾਰਾਜ਼ਗੀ 'ਤੇ ਵੱਡਾ ਬਿਆਨ

Saturday, Jul 27, 2019 - 02:03 PM (IST)

ਵੇਰਕਾ ਦਾ ਸਿੱਧੂ ਦੀ ਨਾਰਾਜ਼ਗੀ 'ਤੇ ਵੱਡਾ ਬਿਆਨ

ਅੰਮ੍ਰਿਤਸਰ : ਕੈਬਨਿਟ ਰੈਂਕ ਮਿਲਣ ਤੋਂ ਬਾਅਦ ਰਾਜ ਕੁਮਾਰ ਵੇਰਕਾ ਅੱਜ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਅੰਮ੍ਰਿਤਸਰ ਪਹੁੰਚੇ। ਇਸ ਉਪਰੰਤ ਪੱਤਰਾਕਰਾਂ ਨਾਲ ਗੱਲਬਾਤ ਕਰਦਿਆ ਡਾ. ਰਾਜਕੁਮਾਰ ਵੇਰਕਾ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਸ਼ਹਿਰ ਦੇ ਵਿਕਾਸ ਕੰਮਾਂ ਸਬੰਧੀ ਮਿਲਣ ਆਏ ਸਨ ਅਤੇ ਉਨ੍ਹਾਂ ਨੇ ਸਿੱਧੂ ਦੇ ਨਾਲ ਸ਼ਹਿਰ ਦੇ ਵਿਕਾਸ ਦੇ ਏਜੰਡੇ 'ਤੇ ਗੱਲਬਾਤ ਕੀਤੀ। ਵੇਰਕਾ ਨੇ ਕਿਹਾ ਕਿ ਉਨ੍ਹਾਂ ਦਾ ਇਸ ਤੋਂ ਇਲਾਵਾ ਕੋਈ ਹੋਰ ਮਕਸਦ ਨਹੀਂ ਸੀ ਅਤੇ ਉਨ੍ਹਾਂ ਨੇ ਵਿਕਾਸ ਤੋਂ ਇਲਾਵਾ ਪਾਰਟੀ ਦੀ ਮਜ਼ਬੂਤੀ ਲਈ ਸਿੱਧੂ ਨਾਲ ਚਰਚਾ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਸਿੱਧੂ ਦੀ ਨਾਰਾਜ਼ਗੀ 'ਤੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਪ੍ਰਤੀ ਕੋਈ ਨਾਰਾਜ਼ਗੀ ਨਹੀਂ ਹੈ ਅਤੇ ਉਹ ਪਾਰਟੀ ਦੀ ਮਜ਼ਬੂਤੀ ਲਈ ਵੀ ਕੰਮ ਕਰ ਰਹੇ ਹਨ।ਇਸ ਦੇ ਨਾਲ ਹੀ ਵੇਰਕਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਨੂੰ ਕੋਈ ਚੈਲੇਂਜ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਿ ਉਹ ਕਿਸੇ ਦੇ ਕਹਿਣ 'ਤੇ ਨਹੀਂ ਆਏ ਸਗੋਂ ਆਪਣੇ ਪੱਧਰ 'ਤੇ ਹੀ ਸਿੱਧੂ ਨੂੰ ਮਿਲਣ ਆਏ ਹਨ।


author

Baljeet Kaur

Content Editor

Related News