ਪੰਜਾਬ ਦੇ ਇਨ੍ਹਾਂ ਸ਼ਹਿਰਾਂ ''ਚ ਲੱਗ ਗਈਆਂ ਪਾਬੰਦੀਆਂ, ਹੁਕਮ ਹੋਏ ਜਾਰੀ
Saturday, Jun 20, 2026 - 09:36 AM (IST)
ਅੰਮ੍ਰਿਤਸਰ (ਅਕਸ਼ੈ) : 21 ਜੂਨ ਨੂੰ ਨੈਸ਼ਨਲ ਟੈਸਟਿੰਗ ਏਜੰਸੀ (NTA) ਦੁਆਰਾ ਕਰਵਾਈ ਜਾ ਰਹੀ NEET-UG 2026 ਪ੍ਰੀਖਿਆ ਪੂਰੀ ਤਰ੍ਹਾਂ ਸ਼ਾਂਤੀਪੂਰਨ, ਪਾਰਦਰਸ਼ੀ ਅਤੇ ਧੋਖਾਧੜੀ ਰਹਿਤ ਢੰਗ ਨਾਲ ਕਰਵਾਉਣ ਨੂੰ ਲੈ ਕੇ ਅੰਮ੍ਰਿਤਸਰ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਪ੍ਰਸ਼ਾਸਨ ਵਲੋਂ ਅੰਮ੍ਰਿਤਸਰ ਦੇ 11 ਕੇਂਦਰਾਂ 'ਤੇ ਹੋਣ ਵਾਲੇ ਨੀਟ ਪੇਪਰ ਨੂੰ ਲੈ ਕੇ ਪੁਖਤਾ ਤਿਆਰੀਆਂ ਕਰ ਲਈਆਂ ਗਈਆਂ ਹਨ। ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਦਲਵਿੰਦਰਜੀਤ ਸਿੰਘ (IAS) ਨੇ ਪ੍ਰੀਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਵਿਸ਼ੇਸ਼ ਮਨਾਹੀ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਪੜ੍ਹੋ ਇਹ ਵੀ - ਅੱਜ ਤੋਂ 3 ਦਿਨ ਦੇ ਪੰਜਾਬ ਦੌਰੇ 'ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਜਾਣੋ ਪੂਰਾ ਸ਼ਡਿਊਲ
ਦੱਸ ਦੇਈਏ ਕਿ ਭਾਰਤੀ ਸਿਵਲ ਰੱਖਿਆ ਕੋਡ (BNSS), 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਇਹ ਹੁਕਮ 21 ਜੂਨ ਨੂੰ ਪ੍ਰੀਖਿਆ ਪ੍ਰਕਿਰਿਆ ਪੂਰੀ ਹੋਣ ਤੱਕ ਸਖ਼ਤੀ ਨਾਲ ਲਾਗੂ ਰਹਿਣਗੇ। ਇਸ ਧਾਰਾ ਦੇ ਤਹਿਤ ਸਾਰੇ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪੂਰਨ ਪਾਬੰਦੀ ਹੋਵੇਗੀ। ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਸ਼ਾਂਤਮਈ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਲਾਉਡਸਪੀਕਰ, ਡੀਜੇ ਜਾਂ ਕਿਸੇ ਹੋਰ ਕਿਸਮ ਦੇ ਆਵਾਜ਼ ਵਧਾਉਣ ਵਾਲੇ ਯੰਤਰਾਂ ਦੀ ਵਰਤੋਂ 'ਤੇ ਪੂਰਨ ਪਾਬੰਦੀ ਹੋਵੇਗੀ। ਅੰਮ੍ਰਿਤਸਰ ਦੇ 11 ਕੇਂਦਰਾਂ 'ਤੇ ਹੋਣ ਵਾਲੀ NEET (UG) ਪ੍ਰੀਖਿਆ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਪੜ੍ਹੋ ਇਹ ਵੀ - ਰਿਸ਼ਤਾ ਟੁੱਟਣ ਮਗਰੋਂ ਹੈਵਾਨ ਬਣਿਆ ਨੌਜਵਾਨ ! ਗੁੱਸੇ 'ਚ ਕੁੜੀ ਤੇ ਛੋਟੀ ਭੈਣ ਨੂੰ ਮਾਰ'ਤੀਆਂ ਗੋਲ਼ੀਆਂ
ਦੱਸ ਦੇਈਏ ਕਿ 21 ਜੂਨ ਨੂੰ ਨੈਸ਼ਨਲ ਟੈਸਟਿੰਗ ਏਜੰਸੀ (NTA) ਦੁਆਰਾ ਕਰਵਾਈ ਜਾ ਰਹੀ NEET-UG 2026 ਪ੍ਰੀਖਿਆ ਪੰਜਾਬ ਦੇ ਕਈ ਸ਼ਹਿਰਾਂ ਵਿਚ ਹੋ ਰਹੀ ਹੈ। ਜਿਸ ਵਿਚ ਅੰਮ੍ਰਿਤਸਰ, ਮੁਹਾਲੀ, ਚੰਡੀਗੜ੍ਹ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਸ਼ਾਮਲ ਹੈ। ਉਕਤ ਸ਼ਹਿਰਾਂ ਵਿਚ ਪੁਲਸ ਵਲੋਂ ਸੁਰੱਖਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਪੜ੍ਹੋ ਇਹ ਵੀ - ਬੈਨ ਰਹੇਗਾ Telegram! ਦਿੱਲੀ ਹਾਈਕੋਰਟ ਨੇ ਸੁਣਾਇਆ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
