ਇਨਸਾਨੀਅਤ ਭੁੱਲ ਹੈਵਾਨ ਬਣਿਆ ਗੁਆਂਢੀ
Thursday, Dec 20, 2018 - 01:50 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਇਕ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਨੌਜਵਾਨ ਨੇ ਗੁਆਂਢ 'ਚ ਰਹਿੰਦੀ 7 ਸਾਲਾ ਮਾਸੂਮ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਦੀ ਕੋਸ਼ਿਸ਼ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੱਚੀ ਗਲੀ 'ਚ ਖੇਡ ਰਹੀ ਕਿ ਗੁਆਂਢੀ ਨੌਜਵਾਨ ਉਸ ਨੂੰ ਚੱਕ ਕੇ ਲੈ ਗਿਆ ਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਇਸ ਉਪਰੰਤ ਜਦੋਂ ਬੱਚੀ ਨੇ ਰੌਲਾ ਪਾਇਆ ਤਾਂ ਦੋਸ਼ੀ ਮੌਕੇ 'ਤੋਂ ਫਰਾਰ ਹੋ ਗਿਆ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।