ਨਵੇਂ ਸਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ ਬਾਦਲ ਪਰਿਵਾਰ

Saturday, Jan 01, 2022 - 11:26 AM (IST)

ਨਵੇਂ ਸਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ ਬਾਦਲ ਪਰਿਵਾਰ

ਅੰਮ੍ਰਿਤਸਰ (ਗੁਰਿੰਦਰ ਸਾਗਰ) - 2022 ਦੀ ਸ਼ੁਰੂਆਤ ਲਈ ਬਾਦਲ ਪਰਿਵਾਰ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚਿਆ, ਜਿੱਥੇ ਉਨ੍ਹਾਂ ਵੱਲੋਂ ਗੁਰੂ ਘਰ ਵਿੱਚ ਅਰਦਾਸ ਬੇਨਤੀ ਵੀ ਕੀਤੀ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ। ਨਵੇਂ ਸਾਲ ਦੀ ਸ਼ੁਰੂਆਤ ਹਮੇਸ਼ਾ ਉਨ੍ਹਾਂ ਵੱਲੋਂ ਦਰਬਾਰ ਸਾਹਿਬ ’ਚ ਕੀਤੀ ਜਾਂਦੀ ਹੈ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ

PunjabKesari

ਉਨ੍ਹਾਂ ਕਿਹਾ ਕਿ ਕੋਰੋਨਾ ਲਾਗ ਦੀ ਬੀਮਾਰੀ ਕਰਕੇ ਬਹੁਤ ਸਾਰੇ ਲੋਕਾਂ ਦੀ ਜਾਨ ਗਈ। ਉਹ ਚਾਹੁੰਦੇ ਹਨ ਕਿ ਇਸ ਸਾਲ ਅਜਿਹੀ ਬੀਮਾਰੀ ਤੋਂ ਪਰਮਾਤਮਾ ਸਭ ਨੂੰ ਬਚਾ ਕੇ ਰੱਖੇ। ਇਸ ਵਾਇਰਸ ਤੋਂ ਬਚਣ ਲਈ ਸਾਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਜ਼ਰੂਰਤ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਲੋਕਾਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਨੇ ਪੰਜਾਬ ਅਤੇ ਦੇਸ਼ ਦੀ ਉੱਨਤੀ ਲਈ ਗੁਰੂ ਚਰਨਾਂ ਵਿਚ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਬਾਦਲ ਪਰਿਵਾਰ ਹਮੇਸ਼ਾ 31 ਦਸੰਬਰ ਦੀ ਰਾਤ ਅਤੇ 1 ਜਨਵਰੀ ਦੀ ਸਵੇਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚਦਾ ਹੈ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ’ਤੇ CM ਚੰਨੀ ਤੇ ਮੰਤਰੀ ਆਸ਼ੂ ਦਾ ਡਬਲ ਅਟੈਕ, ਵਿੰਨ੍ਹੇ ਇਹ ਨਿਸ਼ਾਨੇ


author

rajwinder kaur

Content Editor

Related News