ਸ਼ਰਮਨਾਕ: ਨਵਜੰਮੀ ਬੱਚੀ ਨੂੰ ਟ੍ਰੇਨ ਦੀ ਸੀਟ ਹੇਠ ਛੱਡ ਗਏ ਕਲਯੁੱਗੀ ਮਾਪੇ, ਦਿਲ ਨੂੰ ਝੰਜੋੜ ਦੇਣਗੀਆਂ ਇਹ ‘ਤਸਵੀਰਾਂ’

11/09/2021 6:50:30 PM

ਅੰਮ੍ਰਿਤਸਰ (ਬਿਊਰੋ) - ਐਤਵਾਰ ਦੀ ਸ਼ਾਮ 4 ਵਜੇ ਜੈਨਗਰ ਤੋਂ ਅੰਮ੍ਰਿਤਸਰ ਪਹੁੰਚੀ ਟਰੇਨ ਵਿੱਚ ਅਣਪਛਾਤੇ ਮਾਂ-ਬਾਪ ਆਪਣੇ ਕਰੀਬ ਡੇਢ ਮਹੀਨੇ ਦੇ ਬੱਚੇ ਨੂੰ ਟਰੇਨ ਦੀ ਸੀਟ ਦੇ ਹੇਠਾਂ ਲੁਕਾ ਕੇ ਫਰਾਰ ਹੋ ਗਏ। ਬੱਚੇ ਦਾ ਉਸ ਸਮੇਂ ਪਤਾ ਲੱਗਾ, ਜਦੋਂ ਉਹ ਭੁੱਖ ਨਾਲ ਵਿਲਕਦਾ ਹੋਇਆ ਰੌਣ ਲੱਗਾ। ਬੱਚੇ ਦੇ ਰੋਣ ਦੀ ਆਵਾਜ਼ ਟਰੇਨ ਵਿੱਚ ਸਫਾਈ ਕਰ ਰਹੀ ਮਹਿਲਾ ਕਰਮਚਾਰੀ ਨੂੰ ਸੁਣਾਈ ਦਿੱਤੀ, ਜਿਸ ਨੇ ਬੱਚੇ ਨੂੰ ਟ੍ਰੇਨ ਦੀ ਸੀਟ ਦੇ ਹੇਠਾਂ ਪਿਆ ਹੋਇਆ ਵੇਖਿਆ।

ਪੜ੍ਹੋ ਇਹ ਵੀ ਖ਼ਬਰ ਦੁਖ਼ਦ ਖ਼ਬਰ : ਦੀਵਾਲੀ ’ਤੇ ਘਰ ਆਏ ਨੌਜਵਾਨ ਨੂੰ ਨਸ਼ੇ ਦੀ ਓਵਰਡੋਜ਼ ਦੇ ਕੀਤੀ ਕੁੱਟਮਾਰ, ਫਿਰ ਉਤਾਰਿਆ ਮੌਤ ਦੇ ਘਾਟ

ਮਹਿਲਾ ਨੇ ਇਸ ਦੀ ਸੂਚਨਾ ਤੁਰੰਤ ਆਰ.ਪੀ.ਐੱਫ. ਨੂੰ ਦੇ ਦਿੱਤੀ। ਮੌਕੇ ’ਤੇ ਪੁੱਜੀ ਆਰ.ਪੀ.ਐੱਫ. ਨੇ ਬੱਚੇ ਨੂੰ ਚਾਈਲਡ ਹੈਲਪਲਾਈਨ ਦੀ ਮਦਦ ਨਾਲ ਟ੍ਰੇਨ ’ਚੋਂ ਬਰਾਮਦ ਕਰ ਲਿਆ। ਮਹਿਲਾ ਨੇ ਬੱਚੇ ਨੂੰ ਟਰੇਨ ਦੀ ਸੀਟ ਹੇਠੋਂ ਬਾਹਰ ਕੱਢ ਕੇ ਪਹਿਲਾਂ ਉਸ ਨੂੰ ਪਾਣੀ ਪਿਆਇਆ ਅਤੇ ਫਿਰ ਉਸ ਨੂੰ ਚਾਈਲਡ ਹੈਲਪਲਾਈਨ ਦੇ ਹਵਾਲੇ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ ਬਟਾਲਾ ’ਚ ਗੁੰਡਾਗਰਦੀ: ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਪੁੱਤ ਨੂੰ ਨਾਲ ਲੈ ਗਿਆ ਤਲਾਕਸ਼ੁਦਾ ਪਤੀ

PunjabKesari

ਫਿਲਹਾਲ ਬੱਚਾ ਪੂਰੀ ਤਰ੍ਹਾਂ ਤੰਦਰੁਸਤ ਹੈ ਅਤੇ ਉਸ ਦਾ ਮੰਗਲਵਾਰ ਨੂੰ ਸਿਵਲ ਹਸਪਤਾਲ ਵਿਚ ਮੈਡੀਕਲ ਵੀ ਕਰਵਾਇਆ ਜਾਣਾ ਹੈ। ਇਸ ਦੇ ਬਾਅਦ ਉਸ ਨੂੰ ਜਲੰਧਰ ਦੇ ਬੱਚੇ ਘਰ ਵਿਚ ਭਿਜਵਾ ਦਿੱਤਾ ਜਾਵੇਗਾ। ਇਸ ਮਾਮਲੇ ਦੀ ਜਾਂਚ ਕਰ ਰਹੀ ਜੀ.ਆਰ.ਪੀ. ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ। 

ਪੜ੍ਹੋ ਇਹ ਵੀ ਖ਼ਬਰ ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)

PunjabKesari

ਪੁਲਸ ਵਲੋਂ ਮੁਲਜ਼ਮਾਂ ਦੀ ਪਛਾਣ ਕਰਨ ਲਈ ਰੇਲਵੇ ਸਟੇਸ਼ਨ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਇਸ ਸਬੰਧ ’ਚ ਜੀ.ਆਰ.ਪੀ. ਨੇ ਮੁਲਜ਼ਮਾਂ ਦੀ ਪਛਾਣ ਕਰ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ ਨਵਜੋਤ ਸਿੱਧੂ ਦੀ ਪਤਨੀ ਨੇ ਘੇਰੀ ਆਪਣੀ ਸਰਕਾਰ, ਕਿਹਾ ‘ਕੀ CM ਬਦਲਣ ਨਾਲ ਮੁੱਦੇ ਹੱਲ ਹੋ ਗਏ’

PunjabKesari

PunjabKesari

PunjabKesari


rajwinder kaur

Content Editor

Related News