ਅੰਮ੍ਰਿਤਸਰ ਜ਼ਿਲ੍ਹੇ 'ਚ ਲਗਾਤਾਰ ਪੈਰ ਪਸਾਰ ਰਿਹਾ ਕੋਰੋਨਾ, ਲੱਗ ਸਕਦੈ ‘ਨਾਈਟ ਕਰਫਿਊ’

Saturday, Mar 13, 2021 - 05:36 PM (IST)

ਅੰਮ੍ਰਿਤਸਰ (ਕਮਲ) - ਜ਼ਿਲ੍ਹੇ ਵਿੱਚ ਕੋਰੋਨਾ ਮਹਾਮਾਰੀ ਦੇ ਲਗਾਤਾਰ ਕੇਸ ਵੱਧ ਰਹੇ ਹਨ, ਜਿਸ ਦਾ ਮੁੱਖ ਕਾਰਨ ਲੋਕਾਂ ਦੁਆਰਾ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣਾ ਨਾ ਕਰਨਾ ਹੈ ਅਤੇ ਲੋਕ ਫਿਰ ਬਿਨਾਂ ਮਾਸਕ ਤੋਂ ਘੁੰਮ ਫਿਰ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਕੋਰੋਨਾ ਦੇ ਦੂਜੇ ਪੜਾਅ ਨੂੰ ਲੈ ਕੇ ਮੈਡੀਕਲ ਕਾਲਜ ਵਿਖੇ ਪ੍ਰਸਾਸ਼ਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਅ ਸੋਨੀ ਨੇ ਕਿਹਾ ਕਿ ਕੋਰੋਨਾ ਫਿਰ ਤੇਜੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ, ਜੋ ਬਹੁਤ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਜਾਗਰੂਕ ਕਰਨ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਸਗੋਂ ਅਹਿਤੀਆਤ ਵਰਤਣ ਦੀ ਜ਼ਰਰੂਤ ਹੈ। 

ਪੜ੍ਹੋ ਇਹ ਵੀ ਖ਼ਬਰ - ਕੁੱਖੋਂ ਪੈਦਾ ਹੋਏ ਪੁੱਤ ਦਾ ਕਾਰਨਾਮਾ : ਵਿਧਵਾ ਮਾਂ ਨੂੰ ਕੁੱਟ-ਕੁੱਟ ਘਰੋਂ ਕੱਢਿਆ ਬਾਹਰ (ਤਸਵੀਰਾਂ)

ਉਨ੍ਹਾਂ ਕਿਹਾ ਕਿ 95 ਫੀਸਦੀ ਤੋਂ ਜ਼ਿਆਦਾ ਲੋਕ ਬਿਨਾਂ ਮਾਸਕ ਤੋਂ ਘੁੰਮ ਰਹੇ ਹਨ, ਜਿਸ ਕਰਕੇ ਕੋਰੋਨਾ ਦੇ ਕੇਸ ਵੱਧ ਰਹੇ ਹਨ। ਸੋਨੀ ਨੇ ਕਿਹਾ ਕਿ ਸਰਕਾਰ ਲੋਕਾਂ ਦਾ ਇਲਾਜ ਕਰ ਸਕਦੀ ਹੈ ਪਰ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੋਰੋਨਾ ਦੇ ਦੂਜੇ ਪੜਾਅ ਨੂੰ ਲੈ ਕੇ ਆਪਣੇ ਬੁਨਿਆਦੀ ਢਾਂਚੇ ਨੂੰ ਚੁਸਤ ਦਰੁੱਸਤ ਰੱਖਣ ਤਾਂ ਜੋ ਲੋੜ ਪੈਣ ’ਤੇ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। 

ਪੜ੍ਹੋ ਇਹ ਵੀ ਖ਼ਬਰ - ਪਾਕਿ ’ਚ ਵੱਡੀ ਵਾਰਦਾਤ : ਹਿੰਦੂ ਫਿਰਕੇ ਦੇ ਵਿਅਕਤੀ ਨੇ ਪਤਨੀ ਸਣੇ 3 ਬੱਚਿਆਂ ਦੇ ਕਤਲ ਮਗਰੋਂ ਕੀਤੀ ਖ਼ੁਦਕੁਸ਼ੀ

ਸੋਨੀ ਨੇ ਦੱਸਿਆ ਕਿ ਮੈਡੀਕਲ ਕਾਲਜ ਦੀ ਲੈਬ ਵਿਚ ਰੋਜ਼ਾਨਾ 13000 ਤੋਂ ਵੱਧ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ, ਜਿੰਨਾਂ ਵਿੱਚ ਅੰਮ੍ਰਿਤਸਰ ਦੇ ਰੋਜ਼ਾਨਾ 3000 ਤੋਂ ਵੱਧ ਲੋਕਾਂ ਦੇ ਟੈਸਟ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 10000 ਤੋਂ ਵੱਧ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਟੈਸਟ ਕੀਤੇ ਗਏ ਹਨ, ਜਿੰਨਾਂ ਵਿੱਚ ਸਕੂਲੀ ਵਿਦਿਆਰਥੀ ਅਤੇ ਅਧਿਆਪਕ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਇਸ ਸਬੰਧ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਵਿਚਾਰ ਵਟਾਂਦਰਾ ਕਰਨਗੇ ਕਿ ਸਕੂਲਾਂ ਨੂੰ ਬੰਦ ਕਰਨਾ ਜਾਂ ਨਹੀਂ। 

ਪੜ੍ਹੋ ਇਹ ਵੀ ਖ਼ਬਰ ਰਈਆ ’ਚ ਖ਼ੌਫ਼ਨਾਕ ਵਾਰਦਾਤ : ਗੋਦ ਲਏ ਕਲਯੁੱਗੀ ਪੁੱਤ ਨੇ ਘੋਟਣਾ ਮਾਰ ਮਾਂ ਨੂੰ ਦਿੱਤੀ ਦਰਦਨਾਕ ਮੌਤ

ਨਾਈਟ ਕਰਫਿਊ ਦੇ ਸਬੰਧ ’ਚ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦੇ ਸੋਨੀ ਨੇ ਕਿਹਾ ਕਿ ਅਜੇ ਜ਼ਿਲ੍ਹੇ ਵਿੱਚ ਨਾਈਟ ਕਰਫਿਊ ਲਗਾਉਣ ਦਾ ਕੋਈ ਵਿਚਾਰ ਨਹੀਂ, ਜੇਕਰ ਲੋੜ ਪਈ ਤਾਂ ਜ਼ਰੂਰ ਲਗਾਇਆ ਜਾਵੇਗਾ। ਸੋਨੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਭੀੜ ਭੜੱਕੇ ਵਾਲੀਆਂ ਥਾਂਵਾਂ ’ਤੇ ਮਾਸਕ ਦੀ ਵਰਤੋਂ ਨਾ ਕਰਨ ਵਾਲਿਆਂ ਖ਼ਿਲਾਫ਼ ਜੁਰਮਾਨੇ ਲਗਾਉਣ ਅਤੇ ਇਨ੍ਹਾਂ ਦੀ ਵਰਤੋਂ ਨਾ ਕਰਨ ਵਾਲਿਆਂ ਦੇ ਟੈਸਟ ਵੀ ਕੀਤੇ ਜਾਣ। ਸੋਨੀ ਨੇ ਕਿਹਾ ਕਿ ਜਿਹੜੇ ਦੁਕਾਨਦਾਰ ਖੁਦ ਮਾਸਕ ਨਹੀਂ ਪਾਉਂਦੇ ਅਤੇ ਆਉਣ ਵਾਲੇ ਗ੍ਰਾਹਕਾਂ ਨੂੰ ਬਿਨਾਂ ਮਾਸਕ ਤੋਂ ਦੁਕਾਨ ਵਿੱਚ ਦਾਖਲ ਹੋਣ ਦਿੰਦੇ ਹਨ, ਦੇ ਵੀ ਟੈਸਟ ਕੀਤੇ ਜਾਣਗੇ। 

ਪੜ੍ਹੋ ਇਹ ਵੀ ਖ਼ਬਰ - ਬੀਬੀ ਜਗੀਰ ਕੌਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਦਿੱਤਾ ਮੋੜਵਾਂ ਜਵਾਬ, ਸੁਣੋ ਕੀ ਕਿਹਾ

ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵੈਕਸੀਨ ਪੂਰੀ ਤਰ੍ਹਾਂ ਸੁਰਖਿਅਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੁਦ ਵੀ ਵੈਕਸੀਨ ਲਗਵਾਈ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਪੁਲਸ ਕਮਿਸ਼ਨਰ ਅਤੇ ਹੋਰ ਉਚ ਅਧਿਕਾਰੀਆਂ ਵੱਲੋਂ ਵੈਕਸੀਨ ਲਗਾਈ ਗਈ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ.ਗੁਰਪ੍ਰੀਤ ਸਿੰਘ ਖਹਿਰਾ ਨੇ ਕੋਰੋਨਾ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਪ੍ਰਸਾਸ਼ਨ ਵੱਲੋਂ ਪੂਰੇ ਇੰਤਜਾਮ ਕੀਤੇ ਗਏ ਹਨ, ਜਿਸ ਵਿੱਚ ਆਕਸੀਜਨ ਦੀ ਸਪਲਾਈ, ਡਾਕਟਰੀ ਅਮਲਾ ਆਦਿ ਸ਼ਾਮਲ ਹਨ। ਖਹਿਰਾ ਨੇ ਦੱਸਿਆ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਰੋਨਾ ਦੀ ਦੂਜੀ ਲਹਿਰ ਤੋਂ ਬਚਿਆ ਜਾ ਸਕੇ। 

ਪੜ੍ਹੋ ਇਹ ਵੀ ਖ਼ਬਰ - ਨਵ ਵਿਆਹੇ ਨੌਜਵਾਨ ਦੇ ਕਤਲ ਦੀ ਸੁਲਝੀ ਗੁੱਥੀ: ਪਤਨੀ ਦੇ ਹੀ ਆਸ਼ਕ ਨੇ ਦੋਸਤਾਂ ਨਾਲ ਮਿਲ ਦਿੱਤੀ ਸੀ ਖ਼ੌਫਨਾਕ ਮੌਤ

ਮੀਟਿੰਗ ਨੂੰ ਸੰਬੋਧਨ ਕਰਦਿਆਂ ਪੁਲਸ ਕਮਿਸ਼ਨਰ ਡਾ.ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੁਲਸ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਮੁਫ਼ਤ ਵਿੱਚ ਮਾਸਕ ਵੰਡੇ ਜਾ ਰਹੇ ਹਨ ਅਤੇ ਪੁਲਸ ਥਾਣਿਆਂ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਮਾਸਕ ਦਿੱਤੇ ਜਾ ਰਹੇ ਹਨ। ਇਸ ਮੀਟਿੰਗ ਵਿੱਚ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ, ਕੋਮਲ ਮਿੱਤਲ ਕਮਿਸ਼ਨਰ ਨਗਰ ਨਿਗਮ, ਡਾ: ਸੁਜਾਤਾ ਸ਼ਰਮਾ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ, ਰਜੀਵ ਦੇਗਵਨ ਪ੍ਰਿੰਸੀਪਲ ਮੈਡੀਕਲ ਕਾਲਜ, ਡਾ: ਚਰਨਜੀਤ ਸਿੰਘ ਸਿਵਲ ਸਰਜਨ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਗਮ ’ਚ ਬਦਲੀਆਂ ਖੁਸ਼ੀਆਂ : ਭੈਣ ਦਾ ਸੀ ਅੱਜ ਵਿਆਹ, ਭਰਾ ਦੀ ਸੜਕ ਹਾਦਸੇ ’ਚ ਹੋਈ ਦਰਦਨਾਕ ਮੌਤ


rajwinder kaur

Content Editor

Related News