ਨਿਹੰਗ ਸਿੰਘਾਂ ਵੱਲੋਂ ਗੁਰਸਿੱਖ ਨੌਜਵਾਨ ਦਾ ਕਤਲ (ਵੀਡੀਓ)

Thursday, Mar 06, 2025 - 09:44 AM (IST)

ਨਿਹੰਗ ਸਿੰਘਾਂ ਵੱਲੋਂ ਗੁਰਸਿੱਖ ਨੌਜਵਾਨ ਦਾ ਕਤਲ (ਵੀਡੀਓ)

ਅੰਮ੍ਰਿਤਸਰ (ਅਕਸ਼ੇ): ਅੰਮ੍ਰਿਤਸਰ ਵਿਚ ਨਿਹੰਗ ਸਿੰਘਾਂ ਅਤੇ ਗੁਰਸਿੱਖ ਨੌਜਵਾਨ ਵਿਚਾਲੇ ਖ਼ੂਨੀ ਝੜਪ ਹੋ ਗਈ। ਇਸ ਦੌਰਾਨ ਨਿਹੰਗ ਸਿੰਘਾਂ ਵੱਲੋਂ ਗੁਰਸਿੱਖ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਫ਼ਿਲਹਾਲ ਇਸ ਝੜਪ ਪਿੱਛੇ ਕਈ ਕਾਰਨਾਂ ਬਾਰੇ ਚਰਚਾ ਹੈ, ਪਰ ਪੁਲਸ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਰਹੀ।

ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਪੰਜਾਬ ਪੁਲਸ ਦਾ ਵੱਡਾ ਐਕਸ਼ਨ! UP ਤੋਂ ਫੜਿਆ 'ਬੱਬਰ ਖ਼ਾਲਸਾ' ਦਾ ਅੱਤਵਾਦੀ, ਗ੍ਰਨੇਡ ਤੇ ਹਥਿਆਰ ਬਰਾਮਦ

ਸੂਤਰਾਂ ਮੁਤਾਬਕ ਗੁਰਸਿੱਖ ਨੌਜਵਾਨ ਨਸ਼ਾ ਤਸਕਰ ਸੀ ਤੇ ਦੇਰ ਰਾਤ ਨਿਹੰਗ ਸਿੰਘਾਂ ਨਾਲ ਉਸ ਦੀ ਝੜਪ ਹੋ ਗਈ, ਜਿਸ ਵਿਚ ਉਸ ਦਾ ਕਤਲ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਉਸ ਦੀ ਨਿਹੰਗ ਸਿੰਘਾਂ ਨਾਲ ਝੜਪ ਗੱਡੀ ਦੀ ਟੱਕਰ ਲੱਗਣ ਨਾਲ ਸ਼ੁਰੂ ਹੋਈ ਸੀ। ਦੂਜੇ ਪਾਸੇ ਇਹ ਵੀ ਆਖਿਆ ਜਾ ਰਿਹਾ ਹੈ ਕਿ ਨਿਹੰਗ ਸਿੰਘ ਵੀ ਉਸ ਕੋਲੋਂ ਨਸ਼ਾ ਲੈਣ ਆਏ ਸੀ, ਪਰ ਨਸ਼ਾ ਚੰਗਾ ਨਾ ਹੋਣ ਕਾਰਨ ਉਨ੍ਹਾਂ ਦੀ ਬਹਿਸ ਹੋ ਗਈ ਤੇ ਵੇਖਦੇ ਹੀ ਵੇਖਦੇ ਲੜਾਈ ਖੂਨੀ ਰੂਪ ਧਾਰ ਗਈ ਤੇ ਨਿਹੰਗ ਸਿੰਘਾਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਹ ਵੀ ਚਰਚਾ ਹੈ ਕਿ ਇਸ ਦੌਰਾਨ ਗੁਰਸਿੱਖ ਨੌਜਵਾਨ ਦੇ ਨਾਲ ਕਾਰ ਦੇ ਵਿਚ ਇਕ ਕੁੜੀ ਵੀ ਸੀ, ਪਰ ਇਸ ਬਾਰੇ ਵੀ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਵੀ ਸਮੂਹਿਕ ਛੁੱਟੀ ਦਾ ਐਲਾਨ

ਇਸ ਝੜਪ ਵਿਚ ਤੇਜ਼ਧਾਰ ਹਥਿਆਰਾਂ ਦੇ ਵਾਰ ਨਾਲ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਤੇਜ਼ਧਾਰ ਹਥਿਆਰ ਲੱਗਣ ਨਾਲ ਗੁਰਸਿੱਖ ਨੌਜਵਾਨ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪੰਜਾਬ ਪੁਲਸ ਦੇ ਮੁਲਾਜ਼ਮ ਹਸਪਤਾਲ ਲੈ ਗਏ, ਪਰ ਉੱਥੇ ਪਹੁੰਚਣ ਤਕ ਉਸ ਦੀ ਮੌਤ ਹੋ ਗਈ। ਫ਼ਿਲਹਾਲ ਪੁਲਸ ਵੱਲੋਂ ਇਸ ਝੜਪ ਦੇ ਕਾਰਨਾਂ ਬਾਰੇ ਖੁੱਲ੍ਹ ਕੇ ਕੁਝ ਨਹੀਂ ਦੱਸਿਆ ਜਾ ਰਿਹਾ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਕੁਝ ਦੇਰ ਤਕ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News