ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗਾਂ ਨੇ ਤਲਵਾਰਾਂ ਨਾਲ ਸ਼ਰੇਆਮ ਕੀਤਾ ਨੌਜਵਾਨ ਦਾ ਕਤਲ (ਵੀਡੀਓ)

Thursday, Sep 08, 2022 - 12:11 PM (IST)

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗਾਂ ਨੇ ਤਲਵਾਰਾਂ ਨਾਲ ਸ਼ਰੇਆਮ ਕੀਤਾ ਨੌਜਵਾਨ ਦਾ ਕਤਲ (ਵੀਡੀਓ)

ਅੰਮ੍ਰਿਤਸਰ (ਬਿਊਰੋ, ਸਾਗਰ) - ਅੰਮ੍ਰਿਤਸਰ ਜ਼ਿਲ੍ਹੇ ’ਚ ਦੇਰ ਰਾਤ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਨਿਹੰਗ ਸਿੰਘਾਂ ਵਲੋਂ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਦੀ ਵਜ੍ਹਾ ਸਿਗਰਟ ਦੱਸੀ ਜਾ ਰਹੀ ਹੈ, ਜਿਸ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਨਿਹੰਗ ਸਿੰਘਾਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ। ਦੱਸ ਦੇਈਏ ਕਿ ਇਹ ਘਟਨਾ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਵਾਪਰੀ ਦੱਸੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਜਿਸ ਤੋਂ ਬੰਨ੍ਹਵਾਈ ਰੱਖੜੀ ਉਸੇ ਨੂੰ ਲੈ ਕੇ ਫ਼ਰਾਰ ਹੋਇਆ ਨੌਜਵਾਨ, ਰਿਸ਼ਤਿਆਂ 'ਤੇ ਕਲੰਕ ਹੈ ਭੈਣ-ਭਰਾ ਦਾ ਇਹ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਬੀਤੀ ਦੇਰ ਰਾਤ ਸਿਗਰਟ ਪੀ ਰਿਹਾ ਸੀ, ਜਿਸ ਨੂੰ ਵੇਖ ਕੇ ਨਿਹੰਗ ਸਿੰਘਾਂ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ। ਸਿਗਰਟ ਪੀਣ ਨੂੰ ਮਨ੍ਹਾ ਕਰਨ ’ਤੇ ਨੌਜਵਾਨ ਨਿਹੰਗਾਂ ਨਾਲ ਬਹਿਸ ਕਰਨ ਲੱਗ ਪਿਆ, ਜਿਸ ਤੋਂ ਬਾਅਦ ਨੌਜਵਾਨ ਅਤੇ ਨਿਹੰਗ ਸਿੰਘਾਂ ਵਿਚਕਾਰ ਲੜਾਈ ਹੋ ਗਈ। ਇਸ ਦੌਰਾਨ ਨਿਹੰਗ ਸਿੰਘਾਂ ਵਲੋਂ ਤੇਜ਼ਧਾਰ ਤਲਵਾਰਾਂ ਨਾਲ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਪੜ੍ਹੋ ਇਹ ਵੀ ਖ਼ਬਰ: ਧਰੀ-ਧਰਾਈ ਰਹਿ ਗਈ ਧੀ ਦੇ ਵਿਆਹ ਦੀ ਤਿਆਰੀ, ਡੋਲੀ ਤੋਂ ਪਹਿਲਾਂ ਉੱਠੀ ਪਿਓ ਦੀ ਅਰਥੀ

PunjabKesari

ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਖੂਨ ਨਾਲ ਲੱਥਪਥ ਹੋਈ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਘਟਨਾ ਸਥਾਨ ’ਤੇ ਪੁੱਜੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਇਸ ਮਾਮਲੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।  

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ਜਾਣ ਦੀ ਤਿਆਰੀ 'ਚ ਸੀ ਨੌਜਵਾਨ, ਵਿਆਹ 'ਚ ਚੱਲੀ ਗੋਲ਼ੀ ਨੇ ਘਰ 'ਚ ਵਿਛਾ ਦਿੱਤੇ ਸੱਥਰ

PunjabKesari

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News