ਦੁਬਈ ਤੋਂ ਬਕਸੇ 'ਚ ਬੰਦ ਆਈ ਅੰਮ੍ਰਿਤਸਰ ਦੇ ਨਿਰਮਲ ਸਿੰਘ ਦੀ ਲਾਸ਼

Wednesday, Oct 24, 2018 - 11:55 AM (IST)

ਦੁਬਈ ਤੋਂ ਬਕਸੇ 'ਚ ਬੰਦ ਆਈ ਅੰਮ੍ਰਿਤਸਰ ਦੇ ਨਿਰਮਲ ਸਿੰਘ ਦੀ ਲਾਸ਼

ਅੰਮ੍ਰਿਤਸਰ (ਸੁਮਿਤ ਖੰਨਾ) : ਅਜਨਾਲਾ ਦੇ ਪਿੰਡ ਅੰਬ ਨੰਗਲ ਦੇ ਰਹਿਣ ਵਾਲੇ ਨਿਰਮਲ ਸਿੰਘ (46) ਪੁੱਤਰ ਸੋਹਨ ਸਿੰਘ ਦੀ ਦੁਬਈ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਸ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ.ਪੀ. ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਅੱਜ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। 

PunjabKesari

ਜ਼ਿਕਰਯੋਗ ਹੈ ਕਿ ਮਿਰਮਲ ਸਿੰਘ 22 ਸਾਲ ਪਹਿਲਾਂ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਵਾਉਣ ਦੇ ਸੁਪਨੇ ਲੈ ਕੇ ਦੁਬਈ ਗਿਆ ਸੀ। ਉਥੇ ਉਸ ਨੇ ਸਖਤ ਮਿਹਨਤ ਕਰਕੇ ਕੰਸਟ੍ਰਕਸ਼ਨ ਕੰਪਨੀ ਖੋਲੀ ਸੀ ਤੇ ਆਪਣੀ ਪਤਨੀ ਤੇ ਬੱਚਿਆਂ ਸਮੇਤ ਦੁਬਈ 'ਚ ਹੀ ਰਹਿ ਰਿਹਾ ਸੀ। 2 ਅਕਤੂਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ।

PunjabKesari

ਭਾਰਤ 'ਚ ਰਹਿੰਦੇ ਨਿਰਮਲ ਸਿੰਘ ਦੇ ਪਰਿਵਾਰ ਨੂੰ ਜਦੋਂ ਉਸ ਦੀ ਮੌਤ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਸਰਬੱਤ ਦਾ ਭਲਾ ਟਰਸੱਟ ਦੀ ਅੰਮ੍ਰਿਤਸਰ ਜ਼ਿਲਾ ਇਕਾਈ ਨਾਸ ਸੰਪਰਕ ਕਰਕੇ ਉਸ ਦੀ ਮ੍ਰਿਤਰ ਦੇਹ ਭਾਰਤ ਮੰਗਵਾਉਣ ਦੀ ਅਰਜੋਈ ਕੀਤੀ ਸੀ। ਇਸ ਸਬੰਧੀ ਅੰਮ੍ਰਿਤਸਰ ਇਕਾਈ ਵਲੋਂ ਡਾ. ਐੱਸ. ਸਿੰਘ ਓਬਰਾਏ ਨਾਲ ਰਾਬਤਾ ਕਰਕੇ ਉਕਤ ਵਿਅਕਤੀ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਉਨ੍ਹਾਂ ਨੂੰ ਬੇਨਤੀ ਕੀਤੀ, ਜਿਸ 'ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ 'ਚ ਸਾਰੀ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਹੈ।


Related News