ਕਾਂਗਰਸੀ ਵਿਧਾਇਕ ਸੁਨੀਲ ਦੱਤੀ ਨੇ ਕੁੰਵਰ ਵਿਜੈ ਪ੍ਰਤਾਪ ਤੇ ਅਨਿਲ ਜੋਸ਼ੀ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ (ਵੀਡੀਓ)
Wednesday, Jan 19, 2022 - 03:19 PM (IST)
ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਉੱਤਰੀ ਹਲਕੇ ਦੇ ਕਾਂਗਰਸੀ ਵਿਧਾਇਕ ਸੁਨੀਲ ਦੱਤੀ ਨੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸਾਬਕਾ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਅਤੇ ਭਾਜਪਾ ਛੱਡ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਏ ਅਨਿਲ ਜੋਸ਼ੀ ’ਤੇ ਵੱਡਾ ਹਮਲਾ ਕੀਤਾ ਹੈ। ਜਗਬਾਣੀ ਦੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਸੁਨੀਲ ਦੱਤੀ ਨੇ ਕਿਹਾ ਕਿ ਪੰਜਾਬ ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦਾ ਕਿਸੇ ਪਾਰਟੀ ਨਾਲ ਕੋਈ ਮੁਕਾਬਲਾ ਨਹੀਂ ਹੈ। ਇਹ ਪਾਰਟੀ ਆਪਣੇ ਵਰਕਰਾਂ ਨਾਲ ਹਮੇਸ਼ਾ ਖੜ੍ਹੀ ਰਹਿੰਦੀ ਹੈ, ਜਿਸ ਕਾਰਨ ਇਸ ਪਾਰਟੀ ਦਾ ਆਪਣਾ ਵੋਟ ਬੈਂਕ ਹੈ। ਵਿਰੋਧੀ ਪਾਰਟੀਆਂ ਪਹਿਲਾਂ ਗਠਜੋੜ ਕਰਕੇ ਇਕੱਠੀਆਂ ਹੋ ਜਾਂਦੀਆਂ ਹਨ ਫਿਰ ਵੱਖ, ਜਿਸ ਨਾਲ ਇਨ੍ਹਾਂ ਦੇ ਵੋਟਾਂ ਦੀ ਵੰਡ ਹੋ ਜਾਂਦੀ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਸੁਨੀਲ ਦੱਤੀ ਨੇ ਅਨਿਲ ਜੋਸ਼ੀ ਅਤੇ ਕੁੰਵਰ ਵਿਜੈ ਪ੍ਰਤਾਪ ਨੂੰ ਚੈਲੇਂਜ ਕਰਦੇ ਹੋਏ ਕਿਹਾ ਕਿ ਉਹ ਕਿਸੇ ਵੀ ਸਮੇਂ ਉਸ ਕੋਲ ਆ ਕੇ ਗੱਲਬਾਤ ਕਰ ਲੈਣ। ਜੇਕਰ ਉਨ੍ਹਾਂ ਦੋਵਾਂ ’ਚ ਹਿੰਮਤ ਹੈ ਤਾਂ ਮੇਰੇ ਨਾਲ ਬਹਿਸ ਕਰਨ। ਸੁਨੀਲ ਦੱਤੀ ਨੇ ਕਿਹਾ ਕਿ ਬੀਜੇਪੀ ਵਾਲੇ ਵੀ ਆਪਣਾ ਉਮੀਦਵਾਰ ਭੇਜ ਦੇਣ, ਮੈਂ ਉਸ ਨਾਲ ਵੀ ਖ਼ੁੱਲ੍ਹੀ ਬਹਿਸ ਕਰਨ ਨੂੰ ਤਿਆਰ ਹਾਂ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ
ਕੁੰਵਰ ਵਿਜੈ ਪ੍ਰਤਾਪ ਵਜੋਂ ਉਨ੍ਹਾਂ ’ਤੇ ਵਿਕਾਸ ਦੇ ਕੰਮ ਨਾ ਕਰਵਾਉਣ ਦੇ ਇਲਜ਼ਾਮਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੁੰਵਰ ਵਿਜੇ ਪਹਿਲਾਂ ਮੈਨੂੰ ਇਹ ਦੱਸਣ ਕਿ ਕੀ ਉਹ ਪੁਲਸ ’ਚ ਕਿਹੜੇ ਕੰਮ ਕਰਕੇ ਆਏ ਹਨ? ਉਨ੍ਹਾਂ ਨੇ ਕਿਹਾ ਕਿ ਕੁੰਵਰ ਪੁਲਸ ’ਚ ਕੀਤੇ ਕੰਮਾਂ ’ਚੋਂ ਕੋਈ ਇਕ ਕੰਮ ਦੱਸ ਦੇਣ, ਜਿਸ ਨਾਲ ਕ੍ਰਾਂਤੀ ਆਈ ਹੈ। ਲੋਕਾਂ ਨਾਲ ਉਨ੍ਹਾਂ ਦਾ ਵਿਵਹਾਰ ਕਿਸ ਤਰ੍ਹਾਂ ਦਾ ਸੀ, ਇਸ ਬਾਰੇ ਵੀ ਉਹ ਦੱਸ ਦੇਣ। ਸੁਨੀਲ ਦੱਤੀ ਨੇ ਕਿਹਾ ਕਿ ਉਹ ਅਜਿਹੇ ਸਵਾਲ ਕਰਕੇ ਕੁੰਵਰ ’ਤੇ ਤੰਜ ਨਹੀਂ ਕੱਸ ਰਹੇ, ਕਿਉਂਕਿ ਉਹ ਉਨ੍ਹਾਂ ਦੇ ਛੋਟੇ ਭਰਾ ਹਨ।
ਪੜ੍ਹੋ ਇਹ ਵੀ ਖ਼ਬਰ - ਮੁੱਖ ਮੰਤਰੀ ਉਮੀਦਵਾਰ ਐਲਾਨਣ ’ਤੇ ਭਾਵੁਕ ਹੋਈ ਭਗਵੰਤ ਮਾਨ ਦੀ ਮਾਂ, ਕਹੀਆਂ ਇਹ ਗੱਲਾਂ
ਸੁਨੀਲ ਦੱਤੀ ਨੇ ਕਿਹਾ ਕਿ ਉਹ ਪਿਛਲੇ 30 ਸਾਲਾਂ ਤੋਂ ਆਪਣੇ ਪਰਿਵਾਰ ਨਾਲ ਮਿਲ ਕੇ ਇਸ ਹਲਕੇ ਦੀ ਸੇਵਾ ਅਤੇ ਵਿਕਾਸ ਕਰਦੇ ਆ ਰਹੇ ਹਨ। ਮੈਂ ਲੋਕਾਂ ਦੇ ਕੰਮ ਕਰਨ ਲਈ ਆਪਣੀ ਜਾਨ ਦੀ ਪ੍ਰਵਾਹ ਨਹੀਂ ਕੀਤੀ। ਅਨਿਲ ਜੋਸ਼ੀ ਵਲੋਂ ਕੋਰੋਨਾ ਦੇ ਸਮੇਂ ਕੀਤੀ ਗਈ ਮਦਦ ’ਤੇ ਬੋਲ੍ਹਦੇ ਹੋਏ ਸੁਨੀਲ ਦੱਤੀ ਨੇ ਕਿਹਾ ਕਿ ਕੋਰੋਨਾ ਦੇ ਦੌਰ ’ਚ ਉਨ੍ਹਾਂ ਨੇ ਲੋਕਾਂ ਦੀ ਕਿਸੇ ਤਰ੍ਹਾਂ ਦੀ ਕੋਈ ਮਦਦ ਨਹੀਂ ਕੀਤੀ। ਉਹ ਤਾਂ ਉਸ ਸਮੇਂ ਆਪਣਾ ਪੈਰ ਫੜ੍ਹ ਕੇ ਬੈਠ ਗਏ ਸਨ। ਸੁਨੀਲ ਦੱਤੀ ਨੇ ਕਿਹਾ ਕਿ ਮੇਰਾ ਪੁੱਤਰ ਆਪਣੇ ਬਲ ’ਤੇ ਯੂਥ ਦਾ ਪ੍ਰਧਾਨ ਬਣਿਆ ਹੈ।
ਪੜ੍ਹੋ ਇਹ ਵੀ ਖ਼ਬਰ - ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦਾ ਜਾਣੋ ਸਿਆਸੀ ਸਫ਼ਰ