ਗੁਰਜੀਤ ਸੰਧੂ ਨੇ ਬਿਰਧ ਆਸ਼ਰਮ 'ਚ ਮਨਾਇਆ 'ਬਜ਼ੁਰਗ ਦਿਵਸ'

Wednesday, Oct 02, 2019 - 01:58 PM (IST)

ਗੁਰਜੀਤ ਸੰਧੂ ਨੇ ਬਿਰਧ ਆਸ਼ਰਮ 'ਚ ਮਨਾਇਆ 'ਬਜ਼ੁਰਗ ਦਿਵਸ'

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਮਾਤਾ-ਪਿਤਾ ਆਪਣੇ ਬੱਚਿਆਂ ਦਾ ਪੋਲਣ-ਪੋਸ਼ਣ ਕਰਦੇ ਹਨ ਤੇ ਉਨ੍ਹਾਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਹੋਣ ਦੇ ਕਾਬਿਲ ਬਣਾਉਂਦੇ ਹਨ। ਉਹ ਉਮੀਦ ਕਰਦੇ ਹਨ ਕਿ ਬੱਚੇ ਵੀ ਬੁਢਾਪੇ 'ਚ ਉਨ੍ਹਾਂ ਦਾ ਸਹਾਰਾ ਬਣਨਗੇ ਪਰ ਕੁਝ ਕਿਸਮਤ ਦੇ ਮਾਰੇ ਮਾਤਾ-ਪਿਤਾ ਅਜਿਹੇ ਵੀ ਹੁੰਦੇ ਹਨ, ਜੋ ਆਪਣਾ ਘਰ ਹੋਣ ਦੇ ਬਾਵਜੂਦ ਵੀ ਬਿਰਧ ਆਸ਼ਰਮ 'ਚ ਰਹਿਣ ਲਈ ਮਜ਼ਬੂਰ ਹੋ ਜਾਂਦੇ ਹਨ। ਬੇਸਹਾਰਾ ਅਤੇ ਮਜ਼ਬੂਰ ਬਜ਼ੁਰਗਾਂ ਨੂੰ ਬਿਰਧ ਆਸ਼ਰਮ ਦੇ ਸਹਾਰੇ ਛੱਡ ਦਿੱਤਾ ਜਾਂਦਾ ਹੈ ਪਰ ਹਮੇਸ਼ਾਂ ਉਨ੍ਹਾਂ ਨੂੰ ਆਪਣਿਆਂ ਨਾਲ ਮਿਲਣ ਦੀ ਤਾਂਘ ਰਹਿੰਦੀ ਹੈ। ਅੰਮ੍ਰਿਤਸਰ 'ਚ ਬਜ਼ੁਰਗ ਦਿਵਸ ਮੌਕੇ ਬਿਰਧ ਆਸ਼ਰਮ 'ਚ ਬੁਢਾਪੇ ਦੇ ਮਾਰੇ ਲੋਕਾਂ ਨਾਲ ਖੁਸ਼ੀ ਸਾਂਝੀ ਲਈ ਅੰਮ੍ਰਿਤਸਰ ਤੋਂ ਪੰਜਾਬ ਪਬਲਿਕ ਕੋਆਰਡੀਨੇਸ਼ਨ ਸੈੱਲ ਦੇ ਚੇਅਰਮੈਨ ਗੁਰਜੀਤ ਸਿੰਘ ਸੰਧੂ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕੇਕ ਕੱਟ ਕੇ ਖੁਸ਼ੀ ਸਾਂਝੀ ਕੀਤੀ ਤੇ ਬਜ਼ੁਰਗਾਂ ਦਾ ਆਸ਼ੀਰਵਾਦ ਲਿਆ।

ਇਸ ਮੌਕੇ 'ਤੇ ਬੋਲਦਿਆਂ ਗੁਰਜੀਤ ਸਿੰਘ ਸੰਧੂ ਨੇ ਕਿਹਾ ਕਿ ਬਹੁਤ ਖੁਸ਼ਨਸੀਬ ਹੁੰਦੇ ਹਨ ਉਹ ਮਾਤਾ-ਪਿਤਾ ਜਿਨ੍ਹਾਂ ਨੂੰ ਆਪਣੀ ਔਲਾਦ ਦਾ ਸੁੱਖ ਮਿਲਦਾ ਹੈ ਪਰ ਉਹ ਬਦਨਸੀਬ ਹੁੰਦੇ ਹਨ ਜੋ ਆਪਣੇ ਮਾਤਾ-ਪਿਤਾ ਨੂੰ ਬਿਰਧ ਆਸ਼ਰਮ 'ਚ ਛੱਡ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਾਤਾ-ਪਿਤਾ ਦੇ ਚਰਨਾਂ 'ਚ ਸਵਰਗ ਹੁੰਦਾ ਹੈ। ਜੋ ਵਿਅਕਤੀ ਆਪਣੇ ਮਾਤਾ-ਪਿਤਾ ਆਸ਼ੀਰਵਾਦ ਲੈ ਕੇ ਘਰੋਂ ਨਿਕਲਦਾ ਹੈ ਤਾਂ ਉਹ ਹਮੇਸ਼ਾਂ ਸਫਲ ਹੁੰਦਾ ਹੈ।


author

Baljeet Kaur

Content Editor

Related News