ਪ੍ਰਕਾਸ਼ ਪੁਰਬ ਸਬੰਧੀ ਮੁੱਖ ਮੰਤਰੀ ਵੀ ਚਾਹੁੰਦੇ ਹਨ ਸਾਂਝਾ ਸਮਾਗਮ : ਚੰਨੀ
Friday, Oct 04, 2019 - 01:15 PM (IST)
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦਫ਼ਤਰ 'ਚ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਅੱਜ ਇਕੱਤਰਤਾ ਹੋਈ। ਇਸ ਇਕੱਤਰਤਾ 'ਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸ਼੍ਰੋਮਣੀ ਕਮੇਟੀ ਵਲੋਂ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ ਅਤੇ ਹਰੀਆਂ ਵੇਲਾਂ ਵਾਲੇ ਮਹਾਂਪੁਰਸ਼ਾਂ ਵਲੋਂ ਬਾਬਾ ਨੌਰੰਗ ਸਿੰਘ ਜੀ ਸ਼ਾਮਲ ਹੋਏ। ਇਸ ਇਕੱਤਰਤਾ ਉਪਰੰਤ ਪੱਤਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਬੀਬੀ ਜਗੀਰ ਕੌਰ ਨੇ ਆਸ ਜਤਾਈ ਕਿ 12 ਨਵੰਬਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਲੋਂ ਇੱਕ ਹੀ ਮੰਚ 'ਤੇ ਮਿਲ ਕੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਚਾਹੁੰਦੇ ਹਨ ਪ੍ਰਕਾਸ਼ ਪੁਰਬ ਸਬੰਧੀ ਸਾਂਝਾ ਸਮਾਗਮ ਕਰਵਾਇਆ ਜਾਵੇ।
ਇਸ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਜੀ.ਪੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਆਉਂਦੇ ਦਿਨਾਂ 'ਚ ਤਾਲਮੇਲ ਕਮੇਟੀ ਦੀ ਇੱਕ ਹੋਰ ਬੈਠਕ ਕੀਤੀ ਜਾਵੇਗੀ।