ਪਾਰਕਿੰਗ ਨੂੰ ਲੈ ਕੇ ਭਿੜੇ ਗੁਆਂਢੀ, ਚੱਲੀਆਂ ਗੋਲੀਆਂ (ਵੀਡੀਓ)

Friday, Nov 30, 2018 - 05:53 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਚਾਂਦ ਐਵੇਨਿਊ ਇਲਾਕੇ ਦੇਰ ਰਾਤ ਦੋ ਗੁੱਟਾਂ 'ਚ ਝੜਪ ਦੌਰਾਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਚਾਂਦ ਐਵੇਨਿਊ 'ਚ ਸਰਕਾਰੀ ਗਲੀ 'ਚ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਗੁਆਂਢੀ ਦੀ ਝੜਪ ਹੋ ਗਈ, ਜਿਸ ਨੂੰ ਲੈ ਕੇ ਅੰਨ੍ਹੇਵਾਹ ਗੋਲੀਆਂ ਚੱਲੀਆਂ। ਇਸ ਦੌਰਾਨ ਗੁਰਪ੍ਰੀਤ ਨਾਂ ਦਾ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ 'ਚ ਰਹਿਣ ਵਾਲੀ ਹਰਪ੍ਰੀਤ ਕੌਰ ਨਾਲ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਵਿਵਾਦ ਹੋ ਗਿਆ ਤੇ ਹਰਪ੍ਰੀਤ ਕੌਰ ਨਾਲ ਮਿਲੇ ਗੁੰਡਿਆ ਨੇ ਉਨ੍ਹਾਂ 'ਤੇ 12 ਤੋਂ 15 ਫਾਇਰ ਕਰਵਾਏ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਹਰਪ੍ਰੀਤ ਕੌਰ ਤੇ ਉਸ ਦੇ ਸਾਥੀਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


author

Baljeet Kaur

Content Editor

Related News