ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ : ਸ੍ਰੀ ਹਰਿਮੰਦਰ ਸਾਹਿਬ ਦੇ ਪਾਠੀ ਸਿੰਘ ਦੇ ਮੁੰਡੇ ਨੂੰ ਮਾਰੀਆਂ ਸ਼ਰੇਆਮ ਗੋਲੀਆ
Sunday, May 02, 2021 - 09:25 AM (IST)
ਅੰਮ੍ਰਿਤਸਰ (ਜ.ਬ) - ਗੁਰੂ ਨਗਰੀ ਅੰਮ੍ਰਿਤਸਰ ’ਚ ਅਪਰਾਧ ਇੰਨਾ ਵਧ ਗਿਆ ਹੈ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦਾ ਜ਼ਰਾ ਵੀ ਡਰ ਨਹੀਂ। ਅੰਮ੍ਰਿਤਸਰ ’ਚ ਬੀਤੇ ਦਿਨ ਗੁੰਡਾਗਰਦੀ ਦਾ ਨੰਗਾ ਨਾਚ ਉਸ ਸਮੇਂ ਵੇਖਣ ਨੂੰ ਮਿਲਿਆ, ਜਦੋਂ ਅਣਪਛਾਤੇ ਵਿਅਕਤੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਾਠੀ ਸਿੰਘ ਦੇ ਮੁੰਡੇ ਨੂੰ ਮਾਰੀਆਂ ਸ਼ਰੇਆਮ ਗੋਲੀਆਂ ਮਾਰ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਵੀ ਮੌਕੇ ’ਤੇ ਪਹੁੰਚ ਗਈ।
ਪੜ੍ਹੋ ਇਹ ਵੀ ਖ਼ਬਰ - ਕੋਟਕਪੂਰਾ ਗੋਲੀਕਾਂਡ : ਅਦਾਲਤ ਨੇ ਕੀਤੀ ਦੂਜੀ ਫਾਈਲ ਵੀ ਬੰਦ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਮੇਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਜ਼ੇਰੇ ਇਲਾਜ ਗੁਰੂਵਾਲੀ ਦੇ ਵਸਨੀਕ ਦਲਬੀਰ ਸਿੰਘ (21) ਨੇ ਦੱਸਿਆ ਕਿ ਬੀਤੀ ਸ਼ਾਮ ਉਹ ਤੇ ਉਸਦਾ ਵੱਡਾ ਭਰਾ ਜਸਬੀਰ ਸਿੰਘ (24) ਛੋਟੇ ਹਾਥੀ ’ਤੇ ਸਵਾਰ ਹੋ ਕੇ ਘਿਓ ਮੰਡੀ ਤੋਂ ਮਾਲ ਲੱਦ ਕੇ ਏਅਰ ਫੋਰਸ ਸਟੇਸ਼ਨ ਵੱਲ ਜਾ ਰਹੇ ਸਨ। ਗੁੰਮਟਾਲਾ ਬਾਈਪਾਸ ਤੋਂ ਪਹਿਲਾਂ ਏਅਰਫੋਰਸ ਸਟੇਸ਼ਨ ਦੇ ਸਾਹਮਣੇ ਬਰੇਕਰ ਆਉਣ ਨਾਲ ਸਾਨੂੰ ਬਰੇਕ ਮਾਰਨੀ ਪਈ। ਸਾਡੇ ਮਗਰ ਇਨੋਵਾ ਗੱਡੀ ’ਚ ਸਵਾਰ ਦੋ ਵਿਅਕਤੀਆਂ ਨੇ ਥੋੜੀ ਦੂਰ ਜਾਣ ਬਾਅਦ ਸਾਡੇ ਅੱਗੇ ਆਪਣੀ ਗੱਡੀ ਲਗਾ ਦਿੱਤੀ ਤੇ ਗੱਡੀ ’ਚੋਂ ਬਾਹਰ ਉੱਤਰਦਿਆਂ ਹੀ ਬਹਿਸਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖਬਰ - ਕੀ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁਆਫ਼ੀ ਮਿਲਣੀ ਚਾਹੀਦੀ ਹੈ ?
ਇਸ ਦੌਰਾਨ ਦੂਜਾ ਵਿਅਕਤੀ, ਜੋ ਸ਼ਰਾਬ ਦੇ ਨਸ਼ੇ ’ਚ ਧੁੱਤ ਸੀ, ਉਸਨੇ ਮੇਰੇ ਸੱਜੇ ਪੱਟ ’ਤੇ ਗੋਲੀ ਮਾਰੀ। ਗੋਲੀ ਕਰਾਸ ਕਰਦੀ ਹੋਈ ਮੇਰੀ ਖੱਬੀ ਲੱਤ ’ਤੇ ਜਾ ਲੱਗੀ ਤੇ ਫਿਰ ਉਸਨੇ ਦੂਜੀ ਗੋਲੀ ਮੇਰੇ ਪੈਰ ਦੀ ਉਂਗਲ ’ਤੇ ਮਾਰੀ ਅਤੇ ਉੱਥੋਂ ਭੱਜ ਗਏ। ਮੇਰੇ ਭਰਾ ਜਸਬੀਰ ਸਿੰਘ ਨੇ ਜਲਦ ਮੈਨੂੰ ਨੇੜੇ ਦੇ ਨਿੱਜੀ ਹਸਪਤਾਲ ਦਾਖਲ਼ ਕਰਵਾਇਆ, ਜਿੱਥੇ ਡਾਕਟਰਾਂ ਨੇ ਆਪ੍ਰੈਸ਼ਨ ਕਰ ਕੇ ਮੇਰੀਆਂ ਗੋਲੀਆਂ ਕੱਢ ਦਿੱਤੀਆਂ।
ਪੜ੍ਹੋ ਇਹ ਵੀ ਖਬਰ - ਖ਼ੁਦ ਨੂੰ ਨਹੀਂ ਮਿਲੀ ਕਿਡਨੀ ਪਰ ਅੱਖਾਂ ਦਾਨ ਕਰ ਦੂਸਰਿਆਂ ਦੀ ਜ਼ਿੰਦਗੀ ਰੌਸ਼ਨ ਕਰ ਗਿਆ 13 ਸਾਲਾ ਆਦਿੱਤਯ (ਵੀਡੀਓ)
ਪੁਲਸ ਪ੍ਰਸ਼ਾਸਨ ਮੇਰੇ ਬੱਚਿਆਂ ਨੂੰ ਇਨਸਾਫ਼ ਦਿਵਾਏ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਠੀ ਸਿੰਘ ਦੀ ਸੇਵਾ ਨਿਭਾ ਰਹੇ ਤੇ ਸ਼੍ਰੋਮਣੀ ਵੈੱਲਫੇਅਰ ਅਖੰਡਪਾਠੀ ਸੋਸਾਇਟੀ (ਭਾਰਤ) ਦੇ ਚੇਅਰਮੈਨ ਤੇ ਦਲਬੀਰ ਸਿੰਘ ਦੇ ਪਿਤਾ ਭਾਈ ਸ਼ਿਵਦੇਵ ਸਿੰਘ ਨੇ ਕਿਹਾ ਕਿ ਮੇਰੇ ਦੋਨੋਂ ਬੱਚੇ ਅੰਮ੍ਰਿਤਧਾਰੀ ਤੇ ਮਿਹਨਤੀ ਹਨ। ਉਨ੍ਹਾਂ ਕਦੇ ਵੀ ਕਿਸੇ ਨਾਲ ਕੋਈ ਲੜਾਈ-ਝਗੜਾ ਨਹੀਂ ਕੀਤਾ, ਜਿਸਨੇ ਵੀ ਮੇਰੇ ਬੱਚਿਆਂ ਦੀਆਂ ਜਾਨਾਂ ਲੈਣ ਦੀ ਕੋਸ਼ਿਸ਼ ਕੀਤੀ ਹੈ, ਉਨ੍ਹਾਂ ਦੀ ਤਲਾਸ਼ ਕਰ ਕੇ ਪੁਲਸ ਪ੍ਰਸ਼ਾਸਨ ਸਾਨੂੰ ਇਨਸਾਫ਼ ਦਿਵਾਏ।
ਪੜ੍ਹੋ ਇਹ ਵੀ ਖਬਰ - ਸ਼ਿਮਲਾ ਤੋਂ ਆਈ ਕੁੜੀ ਦੀ ਅੰਮ੍ਰਿਤਸਰ ਦੇ ਹੋਟਲ ’ਚ ਸ਼ੱਕੀ ਹਲਾਤਾਂ ’ਚ ਮੌਤ, ਜਤਾਇਆ ਨਸ਼ੇ ਦੀ ਓਵਰਡੋਜ਼ ਦਾ ਸ਼ੱਕ
ਕੀ ਕਹਿੰਦੇ ਨੇ ਏ. ਐੱਸ. ਆਈ. ਸੁਸ਼ੀਲ ਕੁਮਾਰ?
ਸਦਰ ਥਾਣਾ ਕੰਟੇਨਮੈਂਟ ਦੇ ਏ. ਐੱਸ. ਆਈ. ਸੁਸ਼ੀਲ ਕੁਮਾਰ ਨੇ ਕਿਹਾ ਕਿ ਜਿਨ੍ਹਾਂ ਇਨੋਵਾ ਸਵਾਰ ਦੋ ਅਣਪਛਾਤੇ ਨੌਜਵਾਨ ਨੇ ਦਲਬੀਰ ਸਿੰਘ ਦੇ ਦੋ ਗੋਲੀਆਂ ਮਾਰੀਆਂ, ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਤਫ਼ਤੀਸ਼ ਕੀਤੀ ਜਾ ਰਹੀ ਹੈ ਤੇ ਇਲਾਕੇ ਦੇ ਸਾਰੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)