ਸਰੂਪਾਂ ਦੇ ਮਾਮਲੇ 'ਚ ਰੰਧਾਵਾ ਦਾ ਬਿਆਨ , ਕਿਹਾ-ਵੱਡੇ ਘਰਾਂ ਤੋਂ ਮਿਲੇ ਹੁਕਮਾਂ ਕਾਰਨ SGPC ਨੇ ਲਿਆ ਯੂ-ਟਰਨ

09/12/2020 1:39:30 PM

ਅੰਮ੍ਰਿਤਸਰ (ਸੁਮਿਤ ਖੰਨਾ) : ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੋਰੋਨਾ ਤੋਂ ਜੰਗ ਜਿੱਤ ਕੇ ਅੱਜ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਸਿੱਧੇ ਹੀ ਗੁਰਦੁਆਰਾ ਸਾਹਿਬ ਵਾਹਿਗੁਰੂ ਜੀ ਦਾ ਆਸ਼ੀਰਵਾਦ ਲੈਣ ਪਹੁੰਚੇ ਹਨ। ਇਸ ਦੇ ਨਾਲ ਹੀ ਉਨ੍ਹਾਂ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ 'ਤੇ ਬੋਲਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਸਰਕਾਰ ਵਲੋਂ ਕੀਤੀ ਜਾ ਰਹੀ ਹੈ ਤੇ ਬਹੁਤ ਹੀ ਜਲਦ ਇਸ ਦਾ ਨਤੀਜਾ ਸੰਗਤਾਂ ਦੇ ਸਾਹਮਣੇ ਲਿਆਂਦਾ ਜਾਵੇਗਾ। 

ਇਹ ਵੀ ਪੜ੍ਹੋ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿਉਂ ਹੋ ਰਹੀਆਂ ਨੇ ਪੰਜਾਬ 'ਚ ਜ਼ਿਆਦਾ ਮੌਤਾਂ (ਵੀਡੀਓ)

ਇਸ ਦੇ ਨਾਲ ਹੀ ਉਨ੍ਹਾਂ ਨੇ ਖੁਰਦ-ਬੁਰਦ ਹੋਏ ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਤੇ ਬਾਦਲਾਂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਇਸ ਮਾਮਲੇ 'ਚ ਪਹਿਲਾਂ ਸ਼੍ਰੋਮਣੀ ਕਮੇਟੀ ਨੇ ਦੋਸ਼ੀਆਂ ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ ਦਰਜ ਕਰਨ ਦੀ ਗੱਲ ਕਹੀ। ਬਾਅਦ 'ਚ ਜਦੋਂ ਉਨ੍ਹਾਂ ਵੇਖਿਆ ਕਿ ਕਿਸ ਪਾਸੇ ਨੂੰ ਜਾਂਚ ਜਾ ਰਹੀ ਹੈ ਤਾਂ ਇਨ੍ਹਾਂ ਨੇ ਵੱਡੇ ਘਰ ਤੋਂ ਮਿਲੇ ਹੁਕਮਾਂ ਕਰਕੇ ਆਪਣੇ ਸਟੈਂਡ ਤੋਂ ਪਿੱਛੇ ਹੱਟ ਗਏ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਜੇਕਰ ਸਰਕਾਰ ਵਲੋਂ ਸਾਨੂੰ ਸ਼ਿਕਾਇਤ ਆਵੇਗੀ ਤਾਂ ਅਸੀਂ ਇਸ ਦੀ ਪੂਰੀ ਤਰ੍ਹਾਂ ਜਾਂਚ ਕਰਾਂਗੇ। 

ਇਹ ਵੀ ਪੜ੍ਹੋ: ਸਤਿਕਾਰ ਕਮੇਟੀਆਂ 'ਤੇ ਭੜਕੇ ਲੌਂਗੋਵਾਲ, ਕਿਹਾ- 'ਇਹ ਦੱਸੋ ਪਾਵਨ ਸਰੂਪਾਂ ਕਿੱਥੇ ਨੇ'

Baljeet Kaur

This news is Content Editor Baljeet Kaur