ਫੋਨ ਖੋਹਣ ਆਏ ਲੁਟੇਰਿਆਂ ਨੇ ਆਟੋ ਸਵਾਰ ਕੁੜੀ ਨੂੰ ਇੰਝ ਦਿੱਤੀ ਦਰਦਨਾਕ ਮੌਤ (ਵੀਡੀਓ)

04/16/2021 6:05:28 PM

ਅੰਮ੍ਰਿਤਸਰ (ਸੁਮਿਤ) - ਪੰਜਾਬ ’ਚ ਲੋਕਾਂ ਦੀ ਸੁਰੱਖਿਆਂ ਲਈ ਬਣਾਏ ਕਾਨੂੰਨ ਵਿਵਸਥਾ ਦੀ ਬਿਗੜੀ ਹੋਈ ਤਸਵੀਰ ਅੱਜ ਅੰਮ੍ਰਿਤਸਰ ਜ਼ਿਲ੍ਹੇ ’ਚ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਆਟੋ ’ਚ ਬੈਠੀ ਨਾਲ ਲੁੱਟ-ਖੋਹ ਹੋਣ ਦਾ ਮਾਮਲਾ ਸਾਹਮਣੇ ਆਇਆ। ਲੁੱਟ-ਖੋਹ ਕਰਕੇ ਸਿਰ ’ਚ ਸੱਟ ਲੱਗਣ ਕਾਰਨ ਕੁੜੀ ਦੀ ਮੌਤ ਹੋ ਗਈ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ’ਚ ਇਕ ਕੁੜੀ ਆਟੋ ’ਚ ਬੈਠ ਕੇ ਨੌਕਰੀ ਕਰਨ ਜਾ ਰਹੀ ਸੀ। ਰਾਸਤੇ ’ਚ ਉਸ ਦੇ ਪਿਛੇ ਆ ਰਹੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਦਾ ਮੋਬਾਇਲ ਫੋਨ ਖੋਹਣ ਦੀ ਕੋਸ਼ਿਸ਼ ਕੀਤੀ ਪਰ ਕੁੜੀ ਨੇ ਆਪਣਾ ਫੋਨ ਨਹੀਂ ਦਿੱਤਾ। ਵਾਰ-ਵਾਰ ਫੋਨ ਖੋਹਣ ਦੀ ਕੋਸ਼ਿਸ਼ ਕਰਨ ਤੋਂ ਬਾਅਦ ਲੁਟੇਰਿਆਂ ਨੇ ਕੁੜੀ ਨੂੰ ਚਲਦੇ ਆਟੋ ’ਚੋਂ ਹੀ ਬਾਹਰ ਕੱਢ ’ਕੇ ਸੜਕ ’ਤੇ ਸੁੱਟ ਦਿੱਤਾ। ਸੜਕ ’ਤੇ ਡਿੱਗਣ ਕਾਰਨ ਕੁੜੀ ਦੇ ਸਿਰ ’ਤੇ ਸੱਟ ਲੱਗ ਗਈ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ : ਸ਼ਰਾਬ ਪੀਣ ਤੋਂ ਰੋਕਦੀ ਸੀ ਪਤਨੀ, ਗੁੱਸੇ ’ਚ ਆ ਕੇ ਪਤੀ ਨੇ ਇਸ ਵਾਰਦਾਤ ਨੂੰ ਦਿੱਤਾ ਅੰਜ਼ਾਮ (ਵੀਡੀਓ)

ਘਟਨਾ  ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਕੁੜੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਲਿਆ। ਦੂਜੇ ਪਾਸੇ ਕੁੜੀ ਦੇ ਪਰਿਵਾਰ ਵਾਲੇ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਘਟਨਾ ਦੇ ਕਰਕੇ ਇਹ ਸਵਾਲ ਉੱਠ ਰਹੇ ਹਨ ਕਿ ਆਖ਼ਰਕਾਰ ਪੰਜਾਬ ’ਚ ਕਦੋ ਤੱਕ ਅਜਿਹੇ ਬੇਕਸੂਰ ਲੋਕ ਅਪਰਾਧੀ ਲੋਕਾਂ ਕਰਕੇ ਮੌਤ ਦੇ ਮੂੰਹ ਜਾਣਗੇ। 

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਪੜ੍ਹੋ ਇਹ ਵੀ ਖਬਰ - ਵਿਰਸਾ ਸਿੰਘ ਵਲਟੋਹਾ ਨੂੰ ਵੱਡੀ ਰਾਹਤ : 38 ਸਾਲ ਪੁਰਾਣੇ ਕਤਲ ਕੇਸ ’ਚੋਂ ਹੋਏ ਬਰੀ (ਵੀਡੀਓ)


rajwinder kaur

Content Editor

Related News