ਅੰਮ੍ਰਿਤਸਰ : ਕਰਿਆਨੇ ਦੀ ਦੁਕਾਨ ’ਤੇ ਅਣਪਛਾਤੇ ਲੁਟੇਰਿਆਂ ਨੇ ਦਿੱਤਾ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ

Wednesday, Aug 25, 2021 - 12:32 PM (IST)

ਅੰਮ੍ਰਿਤਸਰ : ਕਰਿਆਨੇ ਦੀ ਦੁਕਾਨ ’ਤੇ ਅਣਪਛਾਤੇ ਲੁਟੇਰਿਆਂ ਨੇ ਦਿੱਤਾ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ

ਅੰਮ੍ਰਿਤਸਰ (ਵਿਪਨ ਅਰੋੜਾ, ਅਵਦੇਸ਼ ) - ਅੰਮ੍ਰਿਤਸਰ ਦੇ ਗੋਲਡਨ ਗੇਟ ਨੇੜੇ ਦਬੁਰਜੀ ਵਿੱਚ ਇੱਕ ਕਰਿਆਨੇ ਦੀ ਦੁਕਾਨ 'ਤੇ ਰਾਤ ​​ਕਰੀਬ 8-50 ਵਜੇ ਚਾਰ ਅਣਪਛਾਤੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਲੁਟੇਰੇ ਪਿਸਤੌਲ ਦੇ ਜ਼ੋਰ ’ਤੇ ਦੁਕਾਨ ਵਿੱਚ ਰੱਖੀ ਸਾਰੀ ਨਕਦੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। 

ਪੜ੍ਹੋ ਇਹ ਵੀ ਖ਼ਬਰ - ਨਾਨਕੇ ਘਰ ਆਈ 12 ਸਾਲਾ ਬੱਚੀ ਦੀ ਸੱਪ ਦੇ ਡੰਗਣ ਨਾਲ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਦੱਸ ਦੇਈਏ ਕਿ ਅਜਿਹੀਆਂ ਘਟਨਾਵਾਂ ਹੁਣ ਗੁਰੂ ਨਗਰੀ ਅੰਮ੍ਰਿਤਸਰ ’ਚ ਨਿੱਤ ਵਾਪਰ ਰਹੀਆਂ ਹਨ।  1 ਦਿਨ ਪਹਿਲਾਂ ਹੀ ਅੰਮ੍ਰਿਤਸਰ ਦੇ ਬਾਜ਼ਾਰ ਵਿੱਚ ਕੇਸਰ ਢਾਂਬੇ ਕੋਲ ਇੱਕ ਡੇਅਰੀ ਵਾਲੇ ਤੋਂ ਪਿਸਤੌਲ ਦੀ ਨੋਕ ’ਤੇ ਉਸ ਦੇ ਡੱਬੇ ’ਚ ਪਏ ਸਾਰੇ ਪੈਸੇ ਲੈ ਕੇ ਲੁਟੇਰੇ ਫਰਾਰ ਹੋ ਗਏ ਸਨ। ਉਸ ਘਟਨਾ ਤੋਂ ਬਾਅਦ ਅੱਜ ਫਿਰ ਲੁੱਟ ਦੀ ਘਟਨਾ ਵਾਪਰ ਗਈ, ਜਿਸ ਤੋਂ ਬਾਅਦ ਲੋਕਾਂ ਵਲੋਂ ਕਈ ਤਰ੍ਹਾਂ ਦੇ ਸਵਾਲ ਕੀਤੇ ਜਾ ਰਹੇ ਹਨ। ਜਨਤਾ ਕਹਿ ਰਹੀ ਹੈ ਕਿ ਇਨ੍ਹਾਂ ਬਦਮਾਸ਼ਾਂ ਕੋਲ ਹਥਿਆਰ ਕਿੱਥੋਂ ਆ ਰਹੇ ਹਨ ਅਤੇ ਪੁਲਸ ਕੁੰਭਕਰਨ ਦੀ ਨੀਂਦ ਤੋਂ ਕਦੋਂ ਜਾਗੇਗੀ!  

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : MP ਰਵਨੀਤ ਸਿੰਘ ਬਿੱਟੂ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ (ਵੀਡੀਓ)


author

rajwinder kaur

Content Editor

Related News