ਅੰਮ੍ਰਿਤਸਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, 16 ਲੋਕ ਹਥਿਆਰਾਂ ਸਣੇ ਗ੍ਰਿਫ਼ਤਾਰ, ਕਈ ਗੈਂਗਸਟਰ ਵੀ ਸ਼ਾਮਲ

Saturday, Apr 09, 2022 - 12:39 PM (IST)

ਅੰਮ੍ਰਿਤਸਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, 16 ਲੋਕ ਹਥਿਆਰਾਂ ਸਣੇ ਗ੍ਰਿਫ਼ਤਾਰ, ਕਈ ਗੈਂਗਸਟਰ ਵੀ ਸ਼ਾਮਲ

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਸ ਦੇ ਹੱਥ ਅੱਜ ਉਸ ਸਮੇਂ ਵੱਡੀ ਸਫਲਤਾ ਲੱਗੀ, ਜਦੋਂ ਪੁਲਸ ਨੇ ਵੱਡੀ ਗਿਣਤੀ ’ਚ ਹਥਿਆਰਾਂ ਸਣੇ 16 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਲੋਕਾਂ ਤੋਂ ਪੁਲਸ ਨੇ ਸੱਤ ਰਾਈਫਲਾਂ ਅਤੇ ਪਿਸਤੌਲ ਬਰਾਮਦ ਕੀਤੀ ਹੈ, ਜਿਨ੍ਹਾਂ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਕੇ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ -  ਕ੍ਰਿਕਟ ਦੇ ਮਹਾਰਥੀ ਨਵਜੋਤ ਸਿੱਧੂ ਤੇ ਇਮਰਾਨ ਖਾਨ ਆਖਿਰ ਕਿਉਂ ਸਿਆਸਤ ’ਚ ਹੋ ਗਏ ਫਲਾਪ

ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ 16 ਲੋਕਾਂ ’ਚੋਂ ਕਈ ਗੈਂਗਸਟਰ ਵੀ ਹਨ, ਜੋ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆਏ ਹੋਏ ਹਨ। ਪੁਲਸ ਮੁਤਾਬਕ ਉਕਤ ਸਾਰੇ ਲੋਕ ਇਕ ਢਾਬੇ ’ਤੇ ਬੈਠੇ ਸਨ, ਜੋ ਇਕ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ’ਚ ਸਨ। ਵਾਰਦਾਤ ਤੋਂ ਪਹਿਲਾਂ ਹੀ ਪੁਲਸ ਨੇ ਉਕਤ ਦੋਸ਼ੀਆਂ ਨੂੰ ਹਥਿਆਰਾਂ ਸਣੇ ਕਾਬੂ ਕਰ ਲਿਆ। 

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਰਮਾਤਮਾ ਨੇ ਬਖ਼ਸ਼ੀ ਧੀ ਪਰ ਪੁੱਤਰ ਦੀ ਚਾਹਤ ਰੱਖਣ ਵਾਲੇ ਪਿਓ ਨੇ ਮਾਂ-ਧੀ ਨੂੰ ਜ਼ਿੰਦਾ ਦਫ਼ਨਾਇਆ

ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਉਰਫ ਡੋਨੀ ਪੁੱਤਰ ਹਰਬੰਸ ਸਿੰਘ, ਪ੍ਰਭਜੋਤ ਸਿੰਘ ਪੁੱਤਰ ਅਮਰੀਕ ਸਿੰਘ, ਜਰਮਨਜੀਤ ਸਿੰਘ ਪੁੱਤਰ ਹਰਭਜਨ ਸਿੰਘ, ਗਰਦੀ ਸਿੰਘ ਪੁੱਤਰ ਸਰਭਜੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ, ਨਵਦੀਪ ਸਿੰਘ ਉਰਫ ਨਵ  ਪੱਡਾ ਪੁੱਤਰ ਇਕਬਾਲ ਸਿੰਘ, ਰੁਪਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ, ਮਨਜਿੰਦਰ ਸਿੰਘ ਪੁੱਤਰ ਹਰਜੀਤ ਸਿੰਘ, ਰਣਜੀਤ ਸਿੰਘ ਪੁੱਤਰ ਬਲਕਾਰ ਸਿੰਘ, ਗਗਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ, ਮਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ, ਗਰਪ੍ਰੀਤ ਸਿੰਘ ਪੁੱਤਰ ਸਮਰਾਜ ਸਿੰਘ, ਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ, ਬੇਅੰਤ ਸਿੰਘ ਪੁੱਤਰ ਜਗਤਾਰ ਸਿੰਘ ਅਤੇ ਵਿਜੇ ਪੁੱਤਰ ਨਰਿੰਦਰ ਸਿੰਘ ਵਜੋਂ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News