ਅੰਮ੍ਰਿਤਸਰ ਪੁਲਸ ਹੱਥ ਲੱਗੀ ਵੱਡੀ ਸਫਲਤਾ! ਹਥਿਆਰਾਂ, ਨਸ਼ੀਲੇ ਪਦਾਰਥਾਂ ਤੇ ਡਰੱਗ ਮਨੀ ਸਣੇ ਛੇ ਕਾਬੂ
Wednesday, Mar 12, 2025 - 06:12 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਪੰਜਾਬ 'ਚ ਵੱਧ ਰਹੇ ਅਪਰਾਧਾਂ ਨੂੰ ਰੋਕਣ ਲਈ ਪੰਜਾਬ ਪੁਲਸ ਵੱਲੋਂ ਲਗਾਤਾਰ ਨਾਕੇ ਲਗਾ ਕੇ ਸਖ਼ਤੀ ਦਿਖਾਈ ਜਾ ਰਹੀ ਹੈ, ਜਿਸ ਦੇ ਚੱਲਦਿਆਂ ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਸ ਨੇ ਚਾਰ ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ।
ਇਸ ਸਬੰਧੀ ਐੱਚ.ਐੱਸ.ਗਿੱਲ ਐੱਸ.ਪੀ.ਡੀ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਥਾਣਾ ਘਰਿੰਡਾ ਵੱਲੋਂ ਗਸ਼ਤ ਦੌਰਾਨ ਕਰਨ ਸਿੰਘ, ਸਤਨਾਮ ਸਿੰਘ ਉਰਫ਼ ਸੋਨੂੰ, ਗੁਲਜ਼ਾਰ ਸਿੰਘ ਅਤੇ ਰਾਹੁਲ ਉਰਫ਼ ਗੁੱਜਰ ਨੂੰ ਦੋ ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 30 ਬੋਰ ਮਾਊਸਰ ਦੋ ਮੈਗਜ਼ੀਨ ਸਮੇਤ, ਇੱਕ 9 ਐੱਮ.ਐੱਮ ਦਾ ਗਲੋਕ ਪਿਸਤੌਲ ਸਮੇਤ ਮੈਗਜ਼ੀਨ, ਇੱਕ ਮੋਬਾਈਲ ਸਾਇਕਲ ਸਾਇਕਲ, ਇੱਕ ਸਕੂਟਰ ਤਿੰਨ, ਮੋਬਾਈਲ ਸਾਇਕਲ ਬਰਾਮਦ ਹੋਏ ਹਨ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਤਰ੍ਹਾਂ ਥਾਣਾ ਕੰਬੋਅ ਦੀ ਪੁਲਸ ਨੇ ਦੋ ਨੌਜਵਾਨਾਂ ਸੁਖਚੈਨ ਸਿੰਘ ਕਾਲਾ ਅਤੇ ਗੁਰਪ੍ਰੀਤ ਸਿੰਘ ਸੋਨੂੰ ਨੂੰ 580 ਗ੍ਰਾਮ ਹੈਰੋਇਨ ਅਤੇ 80 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇੱਕ ਕਾਰ ਵੀ ਬਰਾਮਦ ਕੀਤੀ ਗਈ ਹੈ। ਪੁਲਸ ਨੇ ਅੱਗੇ ਦੱਸਿਆ ਕਿ ਇਹ ਦੋਵੇਂ ਮਾਮਲੇ ਵੱਖਰੇ ਹਨ ਅਤੇ ਇਨ੍ਹਾਂ ਦਾ ਆਪਸ ਵਿੱਚ ਕੋਈ ਸਬੰਧ ਨਹੀਂ ਹੈ।