ਪੰਜਾਬ ਦੇ ਥਾਣੇ 'ਚ ਧਮਾਕਾ ਕਰਨ ਵਾਲੇ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ
Saturday, Dec 28, 2024 - 12:37 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ, ਜਿਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ। ਡੀ. ਜੀ. ਪੀ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC)ਅੰਮ੍ਰਿਤਸਰ ਨੇ ਇੱਕ ਨਾਰਕੋ-ਟੇਰਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸਨੂੰ ਵਿਦੇਸ਼ਾਂ ਤੋਂ ਕੰਟਰੋਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਗੁਰਜੀਤ ਸਿੰਘ ਵਾਸੀ ਡਾਂਡੇ ਅੰਮ੍ਰਿਤਸਰ ਦਿਹਾਤੀ ਅਤੇ ਬਲਜੀਤ ਸਿੰਘ ਵਾਸੀ ਛਾਪਾ ਤਰਨਤਾਰਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਵਿਅਕਤੀਆਂ ਨੇ 17 ਦਸੰਬਰ 2024 ਨੂੰ ਇਸਲਾਮਾਬਾਦ ਦੇ ਪੁਲਸ ਸਟੇਸ਼ਨ 'ਤੇ ਗ੍ਰੇਨੇਡ ਹਮਲਾ ਕੀਤਾ ਸੀ। ਡੀ. ਜੀ. ਪੀ. ਨੇ ਦੱਸਿਆ ਕਿ ਹੁਣ ਤੱਕ 1.4 ਕਿਲੋ ਹੈਰੋਇਨ, 01 ਹੈਂਡ ਗ੍ਰੇਨੇਡ ਅਤੇ 02 ਪਿਸਤੌਲ ਬਰਾਮਦ ਕੀਤੇ ਗਏ ਹਨ। ਇਸ ਮਾਮਲੇ 'ਚ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8