ਅੰਮ੍ਰਿਤਸਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ, ਗੈਂਗਸਟਰ ਨਵਾਬ ਨੂੰ ਪਿਸਤੌਲ ਸਮੇਤ ਕੀਤਾ ਕਾਬੂ

Friday, Jul 08, 2022 - 03:13 PM (IST)

ਅੰਮ੍ਰਿਤਸਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ, ਗੈਂਗਸਟਰ ਨਵਾਬ ਨੂੰ ਪਿਸਤੌਲ ਸਮੇਤ ਕੀਤਾ ਕਾਬੂ

ਅੰਮ੍ਰਿਤਸਰ (ਗੁਰਿੰਦਰ ਸਾਗਰ) : ਪੰਜਾਬ ਵਿੱਚ ਇਸ ਸਮੇਂ ਲਾਈਨ ਆਰਡਰ ਦੀ ਸਥਿਤੀ ਦਿਨ ਪ੍ਰਤੀ ਦਿਨ ਬਦ ਤੋਂ ਬਦਤਰ ਹੁੰਦੀ ਦਿਖਾਈ ਦੇ ਰਹੀ ਹੈ। ਆਏ ਦਿਨ ਹੀ ਕਤਲ ਤੇ ਲੁੱਟ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਸਨ, ਜਿਸ ਨੇ ਪੁਲਸ ਨੂੰ ਵੀ ਹੱਥਾਂ-ਪੈਰਾਂ ਦੀ ਪਾ ਰੱਖੀ ਸੀ ਪਰ ਲਗਾਤਾਰ ਹੀ ਹੁਣ ਪੁਲਸ ਵੱਲੋਂ ਇਨ੍ਹਾਂ ਲੁਟੇਰਿਆਂ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਬੀਤੇ ਦਿਨਾਂ ਦੀਆਂ ਉਪਲਬਧੀਆਂ ਨੂੰ ਲੈ ਕੇ ਦਬੁਰਜੀ ਪੁਲਸ ਲਾਈਨ ਵਿੱਚ ਇਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ 'ਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਵੱਲੋਂ ਚਲਾਈ ਗਈ ਸਪੈਸ਼ਲ ਮੁਹਿੰਮ ਦੇ ਤਹਿਤ ਪੁਲਸ ਵੱਲੋਂ ਹੱਲ ਕੀਤੇ ਹੋਏ ਮਾਮਲਿਆਂ ਦੀ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ- ਪੰਜਾਬੀਆਂ ਨੇ ਮੁੱਖ ਮੰਤਰੀ ਦਾ ਪਹਿਲੀ ਵਾਰ ਵੇਖਿਆ ਵਿਆਹ! CM ਰਿਹਾਇਸ਼ 'ਤੇ ਹੋਏ ਅਨੰਦ ਕਾਰਜ

ਇਸ ਮੌਕੇ ਸ਼ੁਭਮ ਅਗਰਵਾਲ, ਆਈ.ਪੀ.ਐੱਸ. ਕਪਤਾਨ ਪੁਲਸ ਨਵੈਸਟੀਗੇਸ਼ਨ, ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ 35 ਐੱਨ.ਡੀ.ਪੀ.ਐੱਸ ਐਕਟ ਦੇ ਮਾਮਲੇ ਦਰਜ ਸਨ । ਜਿਸਦੇ ਤਹਿਤ 46 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਦੋਸ਼ੀਆ ਪਾਸੋਂ 236 ਗ੍ਰਾਮ ਹੈਰੋਇਨ ਅਤੇ 184 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਇਸੇ ਮੁਹਿੰਮ ਦੇ ਤਹਿਤ ਗੈਰ- ਕਾਨੂੰਨੀ ਸ਼ਰਾਬ ਦੀ ਸਮਗਲਿੰਗ ਕਰਨ ਵਾਲਿਆਂ ਖ਼ਿਲਾਫ਼ ਵੀ 16 ਮੁਕੱਦਮੇ ਦਰਜ ਕੀਤੇ ਗਏ ਸਨ ਜਿਨ੍ਹਾ ਵਿੱਚ 7 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ  7,50,500 ਐਮ.ਐਲ. ਨਾਜਾਇਜ਼ ਸ਼ਰਾਬ, 51.8 ਕੁਇੰਟਲ ਲਾਹੁਣ ਤੇ 04 ਚਾਲੂ ਭੱਨੀਆ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਪੰਜਾਬ ’ਚ ਉਪ ਮੁੱਖ ਮੰਤਰੀ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਸ਼ੁਭਮ ਅਗਰਵਾਲ, ਆਈ.ਪੀ.ਐੱਸ ਨੇ ਦੱਸਿਆ ਕਿ ਇਸੇ ਲੜੀ ਦੇ ਤਹਿਤ ਲੁੱਟਾਂ-ਖੋਹਾਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਅਸਲਾ ਐਕਟ ਅਧੀਨ 5 ਮੁਕੱਦਮੇ ਦਰਜ ਕਰਕੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਦੋਸ਼ੀਆਂ ਕੋਲੋਂ 4 ਪਿਸਟਲ, 1 ਰਿਵਾਲਵਰ, 1 ਰਾਇਫਲ, 11 ਕਾਰਤੂਸ ਅਤੇ 2 ਮੈਗਜੀਨ ਬਰਾਮਦ ਕੀਤੇ ਗਏ ਹਨ। ਜਦਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਕ ਨਾਮੀ ਗੈਂਗਸਟਰ ਮਲਕੀਤ ਸਿੰਘ ਉਰਫ਼ ਨਵਾਬ ਵਾਸੀ ਚੰਨਣਕੇ ਥਾਣਾ ਮਹਿਤਾ ਨੂੰ ਗ੍ਰਿਫ਼ਤਾਰ ਕਰਕੇ ਇਸ ਪਾਸੋਂ 1 ਪਿਸਟਲ, 1 ਮੈਗਜ਼ੀਨ ਅਤੇ 5 ਕਾਰਤੂਸ ਬਰਾਮਦ ਕੀਤੇ ਗਏ ਸਨ। ਸੀਨੀਅਰ ਪੁਲਸ ਕਪਤਾਨ ਅੰਮ੍ਰਿਤਸਰ ਦਿਹਾਤੀ ਵੱਲੋਂ ਨਸ਼ਾ ਤਸਕਰਾਂ ਅਤੇ ਜ਼ੁਰਮ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ 'ਤੇ ਠੱਲ ਪਾਉਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਤਹਿਤ ਪੁਲਸ ਦਾ ਸਾਥ ਦਿੱਤਾ ਜਾਵੇ।  

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 


author

Anuradha

Content Editor

Related News