ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ ਜਾਰੀ ਹੋਣ ਮਗਰੋਂ ਅੰਮ੍ਰਿਤਸਰ ਪੁਲਸ ਨੇ ਤਿਆਰ ਕੀਤਾ ਬਲਿਊ ਪ੍ਰਿੰਟ

03/30/2023 12:21:24 PM

ਅੰਮ੍ਰਿਤਸਰ (ਜਸ਼ਨ) : 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਘਟਨਾ ਦੇ 10ਵੇਂ ਦਿਨ ਬੁੱਧਵਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੂਬੇ ਭਰ 'ਚ ਹਲਚਲ ਮਚ ਗਈ ਹੈ। ਇਸ ਕਾਰਨ ਅੰਮ੍ਰਿਤਸਰ ਪੁਲਸ ਨੇ ਬਲਿਊ ਪ੍ਰਿੰਟ ਤਿਆਰ ਕਰ ਲਿਆ ਹੈ। ਗੁਰੂ ਨਗਰੀ ਨੂੰ ਪੁਲਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਮੂਹ ਰਸਤਿਆਂ ਨੂੰ ਸੀਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਨਵੀਂ ਜਾਰੀ ਵੀਡੀਓ 'ਚ ਅੰਮ੍ਰਿਤਪਾਲ ਸਿੰਘ ਨੇ ਪੁਲਸ ਕੋਲ ਆਤਮ-ਸਮਰਪਣ ਕਰਨ ਲਈ ਤਿੰਨ ਸ਼ਰਤਾਂ ਰੱਖੀਆਂ ਹਨ। ਦੂਜੇ ਪਾਸੇ ਪੰਜਾਬ ਰਾਜ ਪੁਲਸ ਨੂੰ ਇਨਪੁੱਟ ਮਿਲੇ ਹਨ ਕਿ ਅੰਮ੍ਰਿਤਪਾਲ ਸਿੰਘ ਜਾਂ ਤਾਂ ਸ੍ਰੀ ਹਰਿਮੰਦਰ ਸਾਹਿਬ ਜਾਂ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਤਮ-ਸਮਰਪਣ ਕਰ ਸਕਦਾ ਹੈ। ਇਸ ਸਬੰਧੀ ਪੰਜਾਬ ਪੁਲਸ ਨੇ ਵੀ ਦੋਹਾਂ ਪਵਿੱਤਰ ਧਾਰਮਿਕ ਸਥਾਨਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ। ਅੰਮ੍ਰਿਤਸਰ ਪੁਲਸ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਨੂੰ ਪੁਲਸ ਛਾਉਣੀ 'ਚ ਤਬਦੀਲ ਕਰ ਦਿੱਤਾ ਹੈ। ਪੁਲਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੋ ਤੋਂ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਪੰਜਾਬ ਪੁਲਸ ਦੇ ਨਾਲ ਪੈਰਾ ਮਿਲਟਰੀ ਫੋਰਸ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ 'ਚ ਦਾਖ਼ਲੇ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਵਿਦਿਆਰਥੀ ਤੇ ਮਾਪੇ ਦੇਣ ਧਿਆਨ
ਚੱਪੇ-ਚੱਪੇ ’ਤੇ ਪੁਲਸ ਮੁਲਾਜ਼ਮ ਤਾਇਨਾਤ
ਬੱਸ ਅੱਡੇ ਅਤੇ ਹਾਲ ਗੇਟ ਚੌਂਕ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਦੇ ਚੱਪੇ-ਚੱਪੇ ’ਤੇ ਪੁਲਸ ਮੁਲਾਜ਼ਮ ਤਾਇਨਾਤ ਹਨ ਅਤੇ ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ’ਤੇ ਚਾਰ ਪਹੀਆ ਵਾਹਨ ਚਾਲਕਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਸ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਪੂਰੀ ਤਰ੍ਹਾਂ ਘੇਰਾਬੰਦੀ ਕਰ ਦਿੱਤੀ ਹੈ। ਸੂਤਰ ਦੱਸਦੇ ਹਨ ਕਿ ਅੰਮ੍ਰਿਤਸਰ ਪੁਲਸ ਦੇ ਉੱਚ ਅਧਿਕਾਰੀਆਂ ਨੇ ਉਕਤ ਖੇਤਰਾਂ 'ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰਨ ਅਤੇ ਹਰ ਸਥਿਤੀ ’ਤੇ ਤਿੱਖੀ ਨਜ਼ਰ ਰੱਖਣ ਲਈ ਬਲਿਊ ਪ੍ਰਿੰਟ ਵੀ ਤਿਆਰ ਕਰ ਲਿਆ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲੱਗਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਵੀ ਪੁਲਸ ਦਾ ਖ਼ੁਫ਼ੀਆ ਤੰਤਰ ਕਾਫੀ ਸਰਗਰਮ ਹੈ ਅਤੇ ਉਥੇ ਮੌਜੂਦ ਮੁਲਾਜ਼ਮ ਅਤੇ ਸਿਵਲ ਮੁਲਾਜ਼ਮ ਪੁਲਸ ਅਧਿਕਾਰੀਆਂ ਨਾਲ ਪਲ-ਪਲ ਦੀ ਜਾਣਕਾਰੀ ਸਾਂਝੀ ਕਰ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ’ਚ ਉਦਯੋਗਾਂ ਨੂੰ ਝਟਕਾ, ਬਿਜਲੀ ਦੀਆਂ ਕੀਮਤਾਂ 'ਚ 10 ਫ਼ੀਸਦੀ ਵਾਧਾ
ਚੈਕਿੰਗ ਕਰ ਕੇ ਹੀ ਵਾਹਨਾਂ ਨੂੰ ਸ਼ਹਿਰ ਅੰਦਰ ਹੋਣ ਦਿੱਤਾ ਜਾ ਰਿਹਾ ਹੈ ਦਾਖ਼ਲ
ਇਸ ਤੋਂ ਇਲਾਵਾ ਸ਼ਹਿਰ ਅੰਦਰ ਦਾਖ਼ਲ ਹੋਣ ਵਾਲੇ ਲਗਭਗ ਸਾਰੇ ਪੁਆਇੰਟਾਂ ’ਤੇ ਪੁਲਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ ਅਤੇ ਹਰ ਵਾਹਨ ਦੀ ਚੈਕਿੰਗ ਕਰ ਕੇ ਉਸ ਨੂੰ ਸ਼ਹਿਰ ਅੰਦਰ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ। ਕੁੱਲ ਮਿਲਾ ਕੇ ਗੁਰੂ ਕੀ ਨਗਰੀ 'ਚ ਪੁਲਸ ਅਧਿਕਾਰੀਆਂ ਸਮੇਤ ਸਮੁੱਚੀ ਪੁਲਸ ਫੋਰਸ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਟਰਾਂਸਫਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮਿਲਿਆ ਆਖ਼ਰੀ ਮੌਕਾ
ਕੀ ਕਹਿੰਦੇ ਹਨ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ?
ਦੂਜੇ ਪਾਸੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਪੱਤਰਕਾਰਾਂ ਨੂੰ ਸਪੱਸ਼ਟ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤਪਾਲ ਸਿੰਘ ਦੇ ਆਤਮ-ਸਮਰਪਣ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸਮੁੱਚੇ ਗੁਰੂ ਨਗਰੀ 'ਚ ਸੁਰੱਖਿਆ ਘੇਰਾ ਵਧਾਉਣ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰਬੰਧ ਇੱਥੇ ਆਉਣ ਵਾਲੇ ਸੈਲਾਨੀਆਂ ਵਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਨ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਮਜ਼ਬੂਤ ਕਰਨ ਦੇ ਮੁੱਦੇ ਨੂੰ ਅੰਮ੍ਰਿਤਪਾਲ ਮਾਮਲੇ ਨਾਲ ਜੋੜਨ ਤੋਂ ਸਾਫ਼ ਇਨਕਾਰ ਕਰਦਿਆਂ ਕਿਹਾ ਕਿ ਇਹ ਸਭ ਤਿਉਹਾਰਾਂ ਨੂੰ ਲੈ ਕੇ ਅਤੇ ਉਹ ਖ਼ੁਦ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸਨ ਪਰ ਸਵਾਲ ਇੱਥੇ ਇਹ ਹੈ ਕਿ ਅੰਮ੍ਰਿਤਪਾਲ ਦੀ ਨਵੀਂ ਵੀਡੀਓ ਸਾਹਮਣੇ ਆਈ ਹੈ, ਉੱਥੇ ਹੀ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਸੁਰੱਖਿਆ ਘੇਰਾ ਬਹੁਤ ਵੱਡੇ ਪੱਧਰ ’ਤੇ ਸਖ਼ਤ ਕਰ ਦਿੱਤਾ ਗਿਆ ਹੈ, ਜਿਸ ਤੋਂ ਤਾਂ ਸਾਫ਼ ਹੈ ਕਿ ਕੁੱਝ ਨਾ ਕੁੱਝ ਵੱਡਾ ਹੋਣ ਵਾਲਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News